ਸਿੱਖ ਖਬਰਾਂ

ਸਹਾਰਨਪੁਰ ਹਿੰਸਾ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਰਮਿਆਨ ਮੁਲਾਕਾਤ

By ਸਿੱਖ ਸਿਆਸਤ ਬਿਊਰੋ

July 27, 2014

ਨਵੀਂ ਦਿੱਲੀ(27 ਜੁਲਾਈ 2014): ਯੁਪੀ ਦੇ ਸਹਾਰਨਪੁਰ ਵਿੱਚ ਕੱਲ ਦੋ ਘੱਟ ਗਿਣਤੀ ਕੌਮਾਂ ਵਿੱਚ ਹੋਈ ਹਿੰਸਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੂਰੀ ਘਟਨਾ ਤੋਂ ਜਾਣੂ ਕਰਵਾਇਆ।

 ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ‘ਚ ਚੱਲੀ 20 ਮਿੰਟ ਦੀ ਇਸ ਮੁਲਾਕਾਤ ‘ਚ ਪ੍ਰਧਾਨ ਮੰਤਰੀ ਨੇ ਸਹਾਰਨਪੁਰ ‘ਚ ਜਾਰੀ ਹਿੰਸਾ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਆਦੇਸ਼ ਦਿੱਤਾ।

“ਅਜੀਤ” ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ ਇਸ ਘਟਨਾ ਤੋਂ ਬਾਅਦ ਪੁਲਿਸ ਨੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਰਾਜਨਾਥ ਸਿੰਘ ਨੇ ਰਾਜ ਸਰਕਾਰ ਨੂੰ ਪੂਰੀ ਤਰ੍ਹਾਂ ਮਦਦ ਦਾ ਭਰੋਸਾ ਦਿੱਤਾ ਹੈ। ਫਿਲਹਾਲ ਇਨ੍ਹਾਂ ਇਲਾਕਿਆਂ ‘ਚ 18 ਕੰਪਨੀਆਂ ਨੂੰ ਤੈਨਾਤ ਕੀਤਾ ਗਿਆ ਹੈ ਤੇ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।

ਮੇਰਠ ਜੋਨ ਦੇ ਆਈਜੀ ਨੇ ਵੀ ਕਿਹਾ ਕਿ ਕੱਲ੍ਹ ਤੋਂ ਕਿਸੇ ਤਰ੍ਹਾਂ ਦੀ ਘਟਨਾ ਨਹੀਂ ਹੋਈ। ਜੇਕਰ ਹਾਲਤ ਸ਼ਾਂਤੀਪੂਰਨ ਬਣੀ ਰਹੀ ਤਾਂ ਛੇਤੀ ਹੀ ਕਰਫਿਊ ਖ਼ਤਮ ਕਰ ਦਿੱਤੀ ਜਾਵੇਗਾ। ਅਸੀਂ ਸੁਰੱਖਿਆ ਦੇ ਪੁਖਤੇ ਇੰਤਜਾਮ ਕੀਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: