ਖਾਸ ਖਬਰਾਂ » ਸਿੱਖ ਖਬਰਾਂ

ਸ਼ਹੀਦ ਬੇਅੰਤ ਸਿੰਘ, ਸ਼ਹੀਦ ਸਤਵੰਤ ਸਿੰਘ, ਸ਼ਹੀਦ ਕੇਹਰ ਸਿੰਘ ਦੀ ਯਾਦਗਾਰ ਬਨਾਉਣ ਸਬੰਧੀ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਯਾਦ ਪਤਰ

November 21, 2013 | By

ਅੰਮ੍ਰਿਤਸਰ, ਪੰਜਾਬ (ਨਵੰਬਰ 21, 2013): ਸਿੱਖ ਸਿਆਸਤ ਨਿਊਜ਼ ਨੂੰ ਮਿਲੀ ਜਾਣਕਾਰੀ ਅਨੁਸਾਰ ਦਲ ਖਾਲਸਾ ਜਥੇਬੰਦੀ ਨੇ ਗਿਆਨੀ ਗੁਰਬਚਨ ਸਿੰਘ, ਜਥੇਦਾਰ ਅਕਾਲ ਤਖਤ ਸਾਹਿਬ ਨੂੰ ਬੇਨਤੀ ਹੈ ਕਿ ਉਹ ਭਲਕੇ 22 ਨਵੰਬਰ, 2013 ਨੂੰ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਮੀਟਿੰਗ ਵਿੱਚ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਢੁਕਵੀ ਯਾਦਗਾਰ ਉਸਾਰਣ ਸਬੰਧੀ ਪੰਥਕ ਜਥੇਬੰਦੀਆਂ ਦੀ ਮੰਗ ਵੱਲ ਗੌਰ ਕਰਨ।

ਦਲ ਖਾਲਸਾ ਆਗੂ ਸਰਬਜੀਤ ਸਿੰਘ ਘੁਮਾਣ ਗਿਆਨੀ ਗੁਰਬਚਨ ਸਿੰਘ ਨੂੰ ਯਾਦ ਪੱਤਰ ਸੌਂਪਦਿਆਂ

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਲਿਖੇ ਗਏ ਖਤ ਵਿੱਚ ਜਥੇਦਾਰ ਸਾਹਿਬ ਦਾ ਧਿਆਨ ਅਤਿ ਸੰਵੇਦਨਸ਼ੀਲ ਪੰਥਕ ਮੁੱਦੇ ਵੱਲ ਦਿਵਾਉਂਦਿਆਂ ਉਹਨਾਂ ਨੂੰ ਚੇਤੇ ਕਰਵਾਇਆ ਹੈ ਕਿ 31 ਅਕਤੂਬਰ ਨੂੰ ਗੁਰਦੁਆਰਾ ਝੰਡਾ ਬੁੰਗਾ ਵਿਖੇ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ‘ਸ਼ਹੀਦੀ ਸਮਾਗਮ’ ਦੌਰਾਨ ਪੰਥਕ ਜਥੇਬੰਦੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਸਾਂਝੇ ਤੌਰ ਉਤੇ ਮਤਾ ਪਾਸ ਕਰਕੇ ਸ਼ਹੀਦੀ ਯਾਦਗਾਰ ਬਨਾਉਣ ਦੀ ਮੰਗ ਉਠਾਈ ਗਈ ਸੀ।

ਚੇਤੇ ਰਹੇ ਕਿ ਇਸ ਮਤੇ ਉਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਸ. ਹਰਪਾਲ ਸਿੰਘ ਚੀਮਾ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਸ਼ਹੀਦ ਬੇਅੰਤ ਸਿੰਘ ਦੇ ਸਪੁੱਤਰ ਸਰਬਜੀਤ ਸਿੰਘ, ਸ਼ਹੀਦ ਕੇਹਰ ਸਿੰਘ ਦੇ ਸਪੁਤਰ ਸਰਬਜੀਤ ਸਿੰਘ, ਭਾਈ ਸਤਵੰਤ ਸਿੰਘ ਦੇ ਭਰਾ ਨੇ ਦਸਤਖਤ ਕੀਤੇ ਸਨ।

ਇਹ ਖਤ ਜਥੇਬੰਦੀ ਦੇ ਸਕੱਤਰ ਸਰਬਜੀਤ ਸਿੰਘ ਘੁਮਾਣ ਨੇ ਜਥੇਦਾਰ ਸਾਹਿਬ ਨੂੰ ਦੇਰ ਸ਼ਾਮ ਉਹਨਾਂ ਦੀ ਰਿਹਾਇਸ਼ ਤੇ ਮਿਲਕੇ ਸੌਂਪਿਆ ਹੈ, ਜਿਸ ਵਿੱਚ ਲਿਖਿਆ ਹੈ ਕਿ ਖਾਲਸਾ ਪੰਥ ਦੀ ਇਹ ਰੀਝ ਹੈ ਕਿ ਸ਼੍ਰੋਮਣੀ ਕਮੇਟੀ ਇਹਨਾਂ ਤਿਨਾਂ ਸੂਰਬੀਰਾਂ ਦੀ ਯਾਗਦਾਰ ਦਰਬਾਰ ਸਾਹਿਬ ਕੰਪਲੈਕਸ ਅੰਦਰ ਕਿਸੇ ਵੀ ਸਰੂਪ ਵਿੱਚ ਕਿਸੇ ਵੀ ਢੁਕਵੀ ਥਾਂ ਉਤੇ ਉਸਾਰੇ।

ਉਹਨਾਂ ਖਤ ਵਿੱਚ ਮੰਗ ਕੀਤੀ ਕਿ ਇਸ ਪੰਥਕ ਰੀਝ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿੰਘ ਸਾਹਿਬਾਨਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,