ਸਿੱਖ ਖਬਰਾਂ

ਭਾਗਵਤ ਸਿੱਖਾਂ ਖਿਲਾਫ ਦਿੱਤੇ ਬਿਆਨ ਤੁਰੰਤ ਵਾਪਸ ਲਵੇ: ਸਰਨਾ

August 25, 2014 | By

sarnaਨਵੀਂ ਦਿੱਲੀ (25 ਅਗਸਤ 2014): ਆਰ. ਐੱਸ ਐੱਸ ਮੁਖੀ ਮੋਹਨ ਭਾਗਵਤ ਵੱਲੋਂ ਸਿੱਖਾਂ ਸਮੇਤ ਭਾਰਤ ਵਿੱਚ ਵੱਸਦੀਆਂ ਹੋਰ ਘੱਟ ਗਿਣਤੀਆਂ ਨੂੰ ਹਿੰਦੂ ਧਰਮ ਵਿੱਚ ਜਜਬ ਕਰਨ ਅਤੇ ਸਿੱਖ ਹਿੰਦੂ ਹਨ, ਦੇ ਬਿਆਨਾਂ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦਿੱਲੀ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਭਾਗਵਤ ਨੂੰ ਬਿਆਨਾਂ ਨੂੰ ਤੁਰੰਤ ਵਾਪਸ ਲੈਣ ਲਈ ਕਹਿੰਦਿਆਂ ਮੁਜ਼ਾਹਰਾ ਕਰਨ ਦੀ ਚਿਤਾਵਨੀ ਦਿੱਤੀ ਹੈ।

ਸ.ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸਿੱਖ ਵਿਰੋਧੀ ਤਾਕਤਾਂ ਵੱਲੋਂ ਕਿਸੀ ਗਿਣੀ ਮਿਥੀ ਸਾਜ਼ਿਸ਼ ਤਹਿਤ ਬਾਰ-ਬਾਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਲੈ ਕੇ ਸਵਾਲੀਆ ਨਿਸ਼ਾਨ ਲਗਾਏ ਜਾਂਦੇ ਹਨ।

ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਈ ਹਵਾਲਿਆਂ ਰਾਹੀਂ ਸਿੱਖਾਂ ਦੀ ਅੱਡਰੀ ਪਛਾਣ ਬਾਰੇ ਕਈ ਜਾਣਕਾਰੀ ਸਾਂਝੀ ਕੀਤੀ ਤੇ ਨਾਲ ਹੀ ਐਲਾਨ ਕੀਤਾ ਕਿ ਜੇਕਰ ਮੋਹਨ ਭਾਗਵਤ ਵੱਲੋਂ ਵਿਵਾਦਿਤ ਬਿਆਨ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਪਾਰਟੀ ਵੱਲੋਂ ਦਿੱਲੀ ਦੇ ਸਮੂਹ ਸਿੱਖਾਂ ਦੇ ਸਹਿਯੋਗ ਨਾਲ ਆਉਣ ਵਾਲੇ ਦਿਨਾਂ ‘ਚ ਆਰ.ਆਰ.ਐਸ. ਦੇ ਦਿੱਲੀ ਮੁੱਖ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਸ.ਪਰਮਜੀਤ ਸਿੰਘ ਸਰਨਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸਿੱਖ ਵਿਰੋਧੀ ਤਾਕਤਾਂ ਵੱਲੋਂ ਕਿਸੀ ਗਿਣੀ ਮਿਥੀ ਸਾਜ਼ਿਸ਼ ਤਹਿਤ ਬਾਰ-ਬਾਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਲੈ ਕੇ ਸਵਾਲੀਆ ਨਿਸ਼ਾਨ ਲਗਾਏ ਜਾਂਦੇ ਹਨ।

ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਜ਼ਿਕਰ ਕਰਦਿਆਂ ਕਿਹਾ ਕਿ ਫੋਕੀ ਸ਼ੁਹਰਤ ਖੱਟਣ ਤੇ ਸਿਆਸੀ ਫ਼ਾਇਦੇ ਵਾਲੇ ਹਰ ਛੋਟੇ ਮੋਟੇ ਮੁੱਦੇ ‘ਤੇ ਪ੍ਰਦਰਸ਼ਨ ਕਰਨ ਵਾਲੇ ਦਿੱਲੀ ਕਮੇਟੀ ਦੇ ਮੁਖੀ ਨੇ ਇਸ ਮਾਮਲੇ ‘ਚ ਸਿਰਫ਼ ਇੱਕ ਹਲਕਾ ਜਿਹਾ ਬਿਆਨ ਦੇ ਕੇ ਇੱਕ ਤਰੀਕੇ ਨਾਲ ਮੋਹਨ ਭਾਗਵਤ ਦੇ ਬਿਆਨ ਨਾਲ ਸਹਿਮਤੀ ਪ੍ਰਗਟ ਕਰਨ ਦੇ ਸੰਕੇਤ ਦਿੱਤੇ ਹਨ।

ਇਸ ਮੀਟਿੰਗ ਦੌਰਾਨ ਸ. ਸਰਨਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਆਰ.ਐਸ.ਐਸ. ਦੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਵਾਲੇ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,