ਸਿੱਖ ਖਬਰਾਂ

ਨਨਕਾਣਾ ਸਾਹਿਬ ਤੋਂ ਆਏ ਨਗਰ ਕੀਰਤਨ ਲਈ ਝਾੜਖੰਡ ਦੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਪ੍ਰਗਟਾਇਆ

August 26, 2019 | By

ਅੰਮ੍ਰਿਤਸਰ: ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ਵਿਚਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮ੍ਰਿਤਸਰ ਸਾਹਿਬ) ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

ਉਨ੍ਹਾਂ ਕਿਹਾ ਕਿ ਝਾਰਖੰਡ ਸੂਬੇ ਦੇ ਘੱਟ ਗਿਣਤੀ ਕਮਿਸ਼ਨ ਦੇ ਉੱਪ-ਚੇਅਰਮੈਨ ਸਮੇਤ ਹੋਰ ਸਿਆਸੀ ਆਗੂ ਤੇ ਉੱਘੀਆਂ ਸਖਸ਼ੀਅਤਾਂ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਸਿੱਖ ਸੰਗਤ ਨੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।
ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ਵਿਚ ਥਾਂ-ਥਾਂ ‘ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ ਅਤੇ ਗੁਰੂ ਕੇ ਲੰਗਰ ਲਗਾਏ ਗਏ ਸਨ।

ਸਿੱਖ ਸੰਗਤ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਨਗਰ ਕੀਰਤਨ ਨਾਲ ਰਲਦੇ ਰਹੇ। ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਦੀ ਸ਼ੁਰੂਆਤ ਦੇ ਸਮੇਂ ਤੋਂ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਪੜਾਅ ‘ਤੇ ਸੰਗਤ ਦਾ ਭਰਵੀਂ ਸ਼ਮੂਲੀਅਤ ਹੋ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,