Site icon Sikh Siyasat News

ਪਾਕਿਸਤਾਨੀ ਕਾਰੋਬਾਰੀ ਜਥੇਬੰਦੀ ਵੱਲੋਂ ਭਾਰਤ ਨਾਲ ਵਪਾਰਕ ਸਬੰਧ ਤੋੜਨ ਦੀ ਚਿਤਾਵਨੀ

ਇਸਲਾਮਾਬਾਦ: ਪਾਕਿਸਤਾਨ ਦੀ ਮੋਹਰੀ ਵਪਾਰਕ ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਮੌਜੂਦਾ ਤਣਾਅ ਵਾਲੇ ਮਾਹੌਲ ਕਾਰਨ ਭਾਰਤ ਨਾਲ ਉਹ ਵਪਾਰਕ ਸਬੰਧ ਤੋੜ ਸਕਦਾ ਹੈ। ਫੈਡਰੇਸ਼ਨ ਆਫ਼ ਪਾਕਿਸਤਾਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਅਬਦੁੱਲ ਰਾਊਫ਼ ਆਲਮ ਨੇ ਕਿਹਾ ਕਿ ਭਾਰਤ ਨਾਲ ਕਾਰੋਬਾਰੀ ਰਿਸ਼ਤੇ ਜਾਰੀ ਰੱਖਣ ਪਿੱਛੇ ਕੋਈ ਮਜਬੂਰੀ ਨਹੀਂ ਹੈ। ‘ਡਾਅਨ’ ਅਖ਼ਬਾਰ ਨੇ ਆਲਮ ਦੇ ਹਵਾਲੇ ਨਾਲ ਕਿਹਾ ਹੈ ਕਿ ਪਾਕਿਸਤਾਨ ਦਾ ਪੂਰਾ ਕਾਰੋਬਾਰੀ ਭਾਈਚਾਰਾ ਖ਼ਿੱਤੇ ਦੇ ਤਣਾਅ ਭਰਪੂਰ ਹਾਲਾਤ ਨੂੰ ਦੇਖਦਿਆਂ ਕੋਈ ਵੀ ਫ਼ੈਸਲਾ ਲੈਣ ਲਈ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਵਪਾਰਕ ਰਿਸ਼ਤੇ ਜਾਰੀ ਰੱਖਣਾ ਸੰਭਵ ਨਹੀਂ ਹੈ।

ਪਾਕਿਸਤਾਨ-ਭਾਰਤ ਸਰਹੱਦ ‘ਤੇ ਵਪਾਰ ਦਾ ਦ੍ਰਿਸ਼ (ਫਾਈਲ ਫੋਟੋ)

ਸਾਰਕ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਉਨ੍ਹਾਂ ਕੋਲ ਇਕਨੌਮਿਕ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ (ਈਸੀਓ) ਅਤੇ ਡਿਵੈਲਪਿੰਗ-8 (ਡੀ-8) ਮੁਲਕਾਂ ਨਾਲ ਵਪਾਰਕ ਰਿਸ਼ਤੇ ਵਧਾਉਣ ਤੋਂ ਇਲਾਵਾ ਹੋਰ ਕੋਈ ਰਾਹ ਹੀ ਨਹੀਂ ਛੱਡਿਆ।

ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨੀ ਦੇ ਵੱਡੇ ਕਾਰੋਬਾਰੀ ਅਦਾਰੇ ਨੇ ਭਾਰਤ ਨਾਲ ਵਪਾਰਕ ਸਬੰਧ ਤੋੜਨ ਦਾ ਬਿਆਨ ਜਾਰੀ ਕੀਤਾ ਹੈ। ਪਹਿਲਾਂ ਹੀ ਦੋਹਾਂ ਮੁਲਕਾਂ ਦੇ ਸਭਿਆਚਾਰਕ ਅਤੇ ਸਿਆਸੀ ਰਿਸ਼ਤਿਆਂ ’ਚ ਖੜੋਤ ਆ ਚੁੱਕੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version