ਸਿੱਖ ਖਬਰਾਂ

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਢ ਮੌਕੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਜੋਰਾਂ ‘ਤੇ

May 31, 2015 | By

ਲੰਡਨ (30 ਮਈ , 2015): ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਦੇ ਮਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਕਰਵਾਏ ਫੌਜੀ ਹਮਲੇ ਦੀ ਯਾਦ ਵਿੱਚ 7 ਜੂਨ ਦਿਨ ਐਤਵਾਰ ਨੂੰ ਲੰਡਨ ‘ਚ ਭਾਰੀ ਰੋਸ ਮੁਜ਼ਾਹਰਾ ਹੋ ਰਿਹਾ ਹੈ ।

ਫੌਜੀ ਹਮਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ

ਫੌਜੀ ਹਮਲੇ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ

ਬਰਤਾਨੀਆ ‘ਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਕਿਹਾ ਕਿ ਮੁਜ਼ਾਹਰੇ ਸਬੰਧੀ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ ।

ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਤੋਂ ਚੱਲਣ ਵਾਲੀਆਂ ਕੋਚਾਂ ਦੇ ਪ੍ਰਬੰਧ ਹੋ ਚੁੱਕੇ ਹਨ । ਇਹ ਰੋਸ ਮੁਜ਼ਾਹਰਾ ਹਰ ਸਾਲ ਦੀ ਤਰ੍ਹਾਂ ਹਾਈਡ ਪਾਰਕ ਲੰਡਨ ਸਾਊਥ ਕਾਰਨਰ ਤੋਂ ਅਰੰਭ ਹੋ ਕੇ ਲੰਡਨ ਦੀਆਂ ਸੜਕਾਂ ਤੋਂ ਗੁਜ਼ਰੇਗਾ ਤੇ ਵਾਟਰਲੂ ਵਿਖੇ ਰੋਸ ਰੈਲੀ ਹੋਵੇਗੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,