ਸਿਆਸੀ ਖਬਰਾਂ

ਮੰਤਰੀ ਰਾਣਾ ਗੁਰਜੀਤ ਖਿਲਾਫ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਜਸਟਿਸ ਜੇ.ਐਸ. ਨਾਰੰਗ ਕਰਨਗੇ

May 29, 2017 | By

ਚੰਡੀਗੜ੍ਹ: ਬਹੁ-ਕਰੋੜੀ ਰੇਤ ਖਣਨ ਨਿਲਾਮੀ ਵਿੱਚ ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਇਕ ਮੈਂਬਰੀ ਜੁਡੀਸ਼ਲ ਕਮਿਸ਼ਨ ਕਰੇਗਾ। ਇਹ ਜਾਂਚ ਜਸਟਿਸ (ਸੇਵਾ-ਮੁਕਤ) ਜੇ.ਐਸ. ਨਾਰੰਗ ਵੱਲੋਂ ਕੀਤੀ ਜਾਵੇਗੀ ਅਤੇ ਉਹ ਆਪਣੀ ਰਿਪੋਰਟ ਇਕ ਮਹੀਨੇ ਵਿੱਚ ਸੌਂਪਣਗੇ। ਜਾਂਚ ਕਮਿਸ਼ਨ ਦੀਆਂ ਸ਼ਰਤਾਂ ਤੇ ਹਵਾਲੇ ਕਮਿਸ਼ਨ ਆਫ ਇਨਕੁਆਇਰੀ ਐਕਟ ਦੇ ਹੇਠ ਤੈਅ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਛੇਤੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਰਾਣਾ ਗੁਰਜੀਤ ਸਿੰਘ ਨੇ ਆਪਣੀ ਕੰਪਨੀ ਰਾਣਾ ਸ਼ੂਗਰ ਲਿਮਟਡ ਦਾ ਰੇਤਾ ਦੀ ਨਿਲਾਮੀ ਨਾਲ ਕੋਈ ਵੀ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਉਸ ਦੀ ਕੰਪਨੀ ਦਾ ਸਿੱਧੇ ਜਾਂ ਅਸਿੱਧੇ ਤੌਰ ‘ਤੇ ਰੇਤ ਖੱਡਾਂ ਦੇ ਵਪਾਰ ਨਾਲ ਕੋਈ ਸਬੰਧ ਨਹੀਂ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Breaking News: Amarinder Singh Orders Judicial Probe Against Rana Gurjit …

ਪੰਜਾਬ ਸਰਕਾਰ ਵਲੋਂ ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਕ ਰੇਤੇ ਦੀ ਦੋ-ਦਿਨਾਂ ਨਿਲਾਮੀ ਨਾਲ 50 ਖੱਡਾਂ ਦੀ ਬੋਲੀ ਹੋਈ ਜਿਨ੍ਹਾਂ ਵਿੱਚੋਂ 300 ਕਰੋੜ ਮਾਲੀਆ ਪਹਿਲਾਂ ਹੀ ਇਕੱਤਰ ਹੋ ਚੁੱਕਾ ਹੈ। ਪੰਜਾਬ ਸਰਕਾਰ ਮੁਤਾਬਕ ਇਹ ਨਿਲਾਮੀ ਸੂਬਾ ਸਰਕਾਰ ਦੇ ਖਣਨ ਸੈਕਟਰ ਦੀ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ 56 ਹੋਰ ਖੱਡਾਂ ਦੀ ਨਿਲਾਮੀ 11 ਜੂਨ ਨੂੰ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਇਨ੍ਹਾਂ ਖੱਡਾਂ ਦੀ ਬੋਲੀ ਤੋਂ 300 ਕਰੋੜ ਹੋਰ ਪ੍ਰਾਪਤ ਹੋਣ ਦੀ ਆਸ ਹੈ। ਪੰਜਾਬ ਸਰਕਾਰ ਨੇ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਕਿ ਪਿਛਲੇ ਸਾਲ ਬਾਦਲ ਸਰਕਾਰ ਵੇਲੇ ਰੇਤੇ ਦੀ ਨਿਲਾਮੀ ਤੋਂ ਸਰਕਾਰ ਨੂੰ ਸਿਰਫ 40 ਕਰੋੜ ਰੁਪਏ ਹੀ ਹਾਸਲ ਹੋਏ ਸਨ।

ਸਬੰਧਤ ਖ਼ਬਰ:

29 ਮਈ ਤੱਕ ਰਾਣਾ ਗੁਰਜੀਤ ਨੂੰ ਅਹੁਦੇ ਤੋਂ ਨਹੀਂ ਹਟਾਇਆ ਤਾਂ ‘ਆਪ’ ਦੇ ਵਿਧਾਇਕ ਕਰਨਗੇ ਰੋਸ਼ ਮਾਰਚ: ਫੂਲਕਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,