Site icon Sikh Siyasat News

ਪੰਜਾਬੀ ਗਾਇਕ ਜੱਸੀ ਜਸਰਾਜ ਦੀ ਆਮ ਆਦਮੀ ਪਾਰਟੀ ‘ਚ ਵਾਪਸੀ

ਚੰਡੀਗੜ੍ਹ : ਗਾਇਕ ਜੱਸੀ ਜਸਰਾਜ ਦੀ ਆਮ ਆਦਮੀ ਪਾਰਟੀ ਨਾਲੋਂ ਨਾਰਾਜ਼ਗੀ ਦੂਰ ਹੋ ਗਈ ਹੈ। ਚੰਡੀਗੜ੍ਹ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਜੱਸੀ ਜਸਰਾਜ ਫਿਰ ਤੋਂ ਪਾਰਟੀ ਨਾਲ ਜੁੜ ਗਏ ਹਨ। ਜੱਸੀ ਜਸਰਾਜ ਕਾਫ਼ੀ ਸਮੇਂ ਤੋਂ ਪਾਰਟੀ ਨਾਲ ਨਰਾਜ਼ ਚੱਲੇ ਆ ਰਹੇ ਸਨ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਜੱਸੀ ਨੂੰ ਪਾਰਟੀ ਤੋਂ ਬਾਹਰ ਵੀ ਕਰ ਦਿੱਤਾ ਗਿਆ ਸੀ।

ਪੰਜਾਬੀ ਗਾਇਕ ਜੱਸੀ ਜਸਰਾਜ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ

ਪਰ ਬੀਤੀ ਰਾਤ ਚੰਡੀਗੜ੍ਹ ਵਿੱਚ ਜੱਸੀ ਜਸਰਾਜ ਦੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਵੀ ਮੌਜੂਦ ਸਨ। ਇਸ ਤੋਂ ਬਾਅਦ ਜੱਸੀ ਜਸਰਾਜ ਨੇ ਆਪਣੇ ਫੇਸ ਬੁੱਕ ਪੇਜ ਉੱਤੇ ਇੱਕ ਵੀਡੀਓ ਪਾਈ ਜਿਸ ਵਿੱਚ ਉਨ੍ਹਾਂ ਆਖਿਆ ਕਿ ਪਾਰਟੀ ਨਾਲ ਜੋ ਗਿਲੇ ਸ਼ਿਕਵੇ ਸਨ ਉਹ ਦੂਰ ਹੋ ਗਏ ਹਨ।

ਨਾਲ ਹੀ ਜੱਸੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਨਾਰਾਜ਼ਗੀ ਜ਼ਰੂਰ ਸੀ ਪਰ ਉਹ ਆਮ ਆਦਮੀ ਪਾਰਟੀ ਤੋਂ ਦੂਰ ਨਹੀਂ ਹੋਏ ਸਨ। ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਵੱਲੋਂ 2014 ‘ਚ ਬਠਿੰਡਾ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਮਨਪ੍ਰੀਤ ਬਾਦਲ ਵਿਰੁੱਧ ਚੋਣ ਲੜੀ ਸੀ।

ਸਬੰਧਤ ਖ਼ਬਰ:

ਖਾਲਸਾ, ਡਾ. ਗਾਂਧੀ ਅਤੇ ਡਾ ਦਲਜੀਤ ਸਿੰਘ ਤੋਂ ਬਾਅਦ ਜੱਸੀ ਜਸਰਾਜ ਨੂੰ ਆਮ ਆਦਮੀ ਪਾਰਟੀ ਨੇ ਬਹਾਰ ਦਾ ਰਸਤਾ ਵਿਖਾਇਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version