ਸਿੱਖ ਖਬਰਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਲ ਰੇਲਾਂ ਰੋਕੀਆਂ ਜਾਣਗੀਆਂ

May 30, 2015 | By

ਅੰਮ੍ਰਿਤਸਰ (30 ਮਈ 2015): ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਦਿੱਲੀ-ਅੰਮ੍ਰਿਤਸਰ ਮਾਰਗ ਉਤੇ ਦੁਪਹਿਰ 2 ਘੰਟੇ ਲਈ 31 ਮਈ ਨੂੰ ਰੇਲਾਂ ਰੋਕੀਆਂ ਜਾਣਗੀਆਂ ।

ਇਸ ਸਬੰਧੀ ਐਲਾਨ ਕਮੇਟੀ ਦੇ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਦਲ ਖਾਲਸਾ ਦੇ ਮਨਜਿੰਦਰ ਸਿੰਘ ਜੰਡੀ, ਅਕਾਲੀ ਦਲ ਪੰਚ ਪ੍ਰਧਾਨੀ ਦੇ ਹਰਪਾਲ ਸਿੰਘ ਚੀਮਾ, ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ, ਦਮਦਮੀ ਟਕਸਾਲ (ਅਜਨਾਲਾ) ਦੇ ਅਮਰੀਕ ਸਿੰਘ ਅਜਨਾਲਾ, ਅਖੰਡ ਕੀਰਤਨੀ ਜਥਾ ਦੇ ਆਰ ਪੀ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਿੱਖ ਯੂਥ ਆਫ ਪੰਜਾਬ ਦੇ ਸਾਬਕਾ ਪ੍ਰਧਾਨ ਨੋਬਲਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ ਸਾਂਝੇ ਬਿਆਨ ਵਿੱਚ ਕੀਤਾ।

ਬਾਪੂ ਸੂਰਤ ਸਿੰਘ ਖਾਲਸਾ (ਫਾਇਲ ਫੋਟੋ)

ਬਾਪੂ ਸੂਰਤ ਸਿੰਘ ਖਾਲਸਾ (ਫਾਇਲ ਫੋਟੋ)

ਬਾਪੂ ਸੂਰਤ ਸਿੰਘ ਵਲੋ ਸਜ਼ਾ ਪੂਰੀ ਕਰ ਚੁੱਕੇ ਰਾਜਸੀ ਕੈਦੀਆਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਹਮਾਇਤ ਵਿੱਚ ਬਣੀ ਕਮੇਟੀ ਦੇ ਆਗੂਆਂ ਨੇ ਦਸਿਆ ਕਿ ਕਮੇਟੀ ਮੈਂਬਰਾਂ ਦੀ ਆਗਵਾਈ ਹੇਠ ਜਲੰਧਰ ਕੈਂਟ ਸਟੇਸ਼ਨ ਦੇ ਬਾਹਰ ਰੇਲ ਮਾਰਗ ਉਤੇ ਧਰਨਾ ਲਾਇਆ ਜਾਵੇਗਾ, ਜਿਥੇ ਦੁਪਹਿਰ 12 ਤੋਂ 2 ਵਜੇ ਤੱਕ ਰੇਲ ਆਵਾਜਾਈ ਰੋਕੀ ਜਾਵੇਗੀ। ਉਹਨਾਂ ਦਸਿਆ ਕਿ ਅਜਿਹਾ ਕਰਕੇ ਉਹ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਨ ਕਿ ਉਹ ਰਾਜਸੀ ਕੈਦੀਆਂ ਦੀ ਰਿਹਾਈ ਦੇ ਮਸਲੇ ਨੂੰ ਨਜ਼ਰਅੰਦਾਜ ਕਰਨ ਦੀ ਗਲਤੀ ਨਾ ਕਰਨ।

ਚੇਤੇ ਰਹੇ ਕਿ ਅਰਦਾਸ ਦੀ ਮੱਹਤਤਾ ਅਤੇ ਲੰਮੇ ਸਮੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਮਰਨ-ਵਰਤ ਉਤੇ ਬੈਠੇ ਹੋਏ ਹਨ।

ਆਗੂਆਂ ਨੇ ਮਨੁੱਖੀ ਅਧਿਕਾਰਾਂ ਦੀਆਂ ਜਥੇਬੰਦੀਆਂ ਅਤੇ ਸ਼ਖਸ਼ੀਅਤਾਂ ਨੂੰ ਅਪੀਲ ਕੀਤੀ ਕਿ ਉਹ ਰਾਜਸੀ ਕੈਦੀਆਂ ਨਾਲ ਹੋ ਰਹੀ ਬੇ-ਇਨਸਾਫੀ ਵਿਰੁੱਧ ਆਪਣੀ ਆਵਾਜ਼ ਉਠਾਉਣ। ਉਹਨਾਂ ਸਿਆਸੀ ਕਾਰਕੁੰਨਾਂ ਨੂੰ ਭਲਕੇ 11.30 ਵਜੇ ਜਲੰਧਰ ਕੈਂਟ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਹੰਚਣ ਦੀ ਅਪੀਲ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,