ਸਿੱਖ ਖਬਰਾਂ

ਸਾਕਾ ਕੋਟਕਪੂਰਾ ਮਾਮਲੇ ਚ ਅਦਾਲਤੀ ਸੁਣਵਾਈ 10 ਜੂਨ ਤੱਕ ਅੱਗੇ ਪਈ

April 23, 2019 | By

ਫਰੀਦਕੋਟ: ਬੀਤੇ ਕੱਲ੍ਹ (22 ਅਪਰੈਲ ਨੂੰ) ਇਥੋਂ ਦੀ ਸਥਾਨਕ ਅਦਾਲਤ ਨੇ ਸਾਕਾ ਕੋਟਕਪੂਰਾ 2015 ਨਾ ਜੁੜ ਇਕ ਮਾਮਲੇ ਵਿਚ ਸੁਣਵਾਈ 10 ਜੂਨ ਤੱਕ ਅੱਗੇ ਪਾ ਦਿੱਤੀ।

ਪਰਮਰਾਜ ਉਮਰਾਨੰਗਲ ਦੀ ਪੁਰਾਣੀ ਤਸਵੀਰ (ਖੱਬੇ); ਕੋਟਕਪੂਰਾ ਵਿਖੇ 14 ਅਕਤੂਬਰ, 2015 ਨੂੰ ਕੀਤੀ ਗਈ ਪੁਲਿਸ ਕਾਰਵਾਈ ਦੀ ਤਸਵੀਰ (ਸੱਜੇ)

ਜ਼ਿਕਰਯੋਗ ਹੈ ਕਿ ਇਸੇ ਮਾਮਲੇ ਵਿਚ ਮੋਗੇ ਦੇ ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਅਤੇ ਹੁਣ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਨੂੰ ਮਾਮਲੇ ਦੀ ਜਾਂਚ ਕਰ ਰਹੇ ਖਾਸ ਜਾਂਚ ਦਲ (ਸਿੱਟ) ਵਲੋਂ ਗ੍ਰਿਫਤਾਰ ਕੀਤਾ ਗਿਆ ਸੀ ਹਾਲਾਂਕਿ ਬਾਅਦ ਵਿਚ ਦੋਵਾਂ ਨੂੰ ਇਸ ਮਾਮਲੇ ਚ ਜਮਾਨਤ ਮਿਲ ਗਈ ਸੀ।

ਇਹ ਮਾਮਲਾ 14 ਅਕਤੂਬਰ 2015 ਨੂੰ ਪੁਲਿਸ ਵਲੋਂ ਕੋਟਕਪੂਰੇ ਗੋਲੀਬਾਰੀ ਤੇ ਲਾਠੀਚਾਰਜ ਕਰਕੇ ਸਿੱਖ ਸੰਗਤਾਂ ਨੂੰ ਜਖਮੀ ਕਰਨ ਨਾਲ ਸੰਬੰਧਤ ਹੈ।

⊕ ਵਧੇਰੇ ਵਿਸਤਾਰ ਵਿਚ ਜਾਣਕਾਰੀ ਲਈ ਇਹ ਖਬਰ ਅੰਗਰੇਜ਼ੀ ਚ ਪੜ੍ਹੋ –

Saka Kotkapura Case: Hearing Adjourned to June 10 by Faridkot Court

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,