Site icon Sikh Siyasat News

ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

ਆਕਲੈਂਡ (28 ਜੂਨ, 2015): ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਦੀ ਪਵਿੱਤਰ ਲਈ ਜੂਝ ਕੇ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੱਤਰ ਭਾਈ ਈਸ਼ਰ ਸਿੰਘ ਦਾ ਅੱਜ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਉਟਾਹੁਹੁ ‘ਚ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ।

ਭਾਈ ਈਸ਼ਰ ਸਿੰਘ ਜੋ ਕਿ ਨਿਊਜ਼ੀਲੈਂਡ ‘ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ ।ਅੱਜ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਭਾਈ ਸਾਹਿਬ ਨੂੰ ਸਿਰੋਪਾਓ ਭੇਟ ਕੀਤਾ ਗਿਆ ।ਸਟੇਜ ਦੀ ਸੇਵਾ ਕਰਦਿਆਂ ਭਾਈ ਦਲਜੀਤ ਸਿੰਘ ਨੇ ਸੰਖੇਪ ‘ਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਬਾਰੇ ਸੰਗਤਾਂ ਨਾਲ ਸਾਂਝ ਪਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version