ਸਿੱਖ ਖਬਰਾਂ

ਦੇਸ਼ ਧਰੋਹ ਦੇ ਕੇਸ ਵਿੱਚ ਭਾਈ ਬਿੱਟੂ ਦੀ ਅਗਲੀ ਪੇਸ਼ੀ 20 ਜਨਵਰੀ; ਸਾਢੇ ਤਿੰਨ ਸਾਲ ਬਾਅਦ ਦੋ ਗਵਾਹੀਆਂ ਹੋਈਆਂ

December 17, 2010 | By

ਭਾਈ ਦਲਜੀਤ ਸਿੰਘ ਬਿੱਟੂ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਭਾਈ ਹਰਪਾਲ ਸਿੰਘ ਚੀਮਾ ਤੇ ਹੋਰ ਆਗੂਆਂ ਨਾਲ

ਭਾਈ ਦਲਜੀਤ ਸਿੰਘ ਬਿੱਟੂ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਭਾਈ ਹਰਪਾਲ ਸਿੰਘ ਚੀਮਾ ਤੇ ਹੋਰ ਆਗੂਆਂ ਨਾਲ

ਫ਼ਤਿਹਗੜ੍ਹ ਸਾਹਿਬ (3 ਦਸੰਬਰ, 2010) : ਸੌਦਾ ਸਾਧ ਵਿਰੁੱਧ ਪੰਥਕ ਸੰਘਰਸ਼ ਦੌਰਾਨ ਦਰਜ ਇਕ ਕੇਸ ਵਿਚ ਸਥਾਨਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਲੀ ਪੇਸ਼ੀ 20 ਜਨਵਰੀ 2011 ਰੱਖ ਦਿੱਤੀ ਹੈ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਸ 31 ਮਈ 2007 ਨੂੰ ਐਫ. ਆਈ. ਆਰ ਨੰਬਰ 84 ਤੇ ਇੰਡੀਅਨ ਪੀਨਲ ਕੋਡ ਦੀ ਧਾਰਾ 341 ਅਤੇ 506 ਤਹਿਤ ਥਾਣਾ ਫ਼ਤਿਗਗੜ੍ਹ ਸਾਹਿਬ ਵਿਖੇ ਇਕ ਰੋਸ ਮਾਰਚ ਦੌਰਾਨ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ, ਬਾਬਾ ਹਰਨਾਮ ਸਿੰਘ ਧੁੰਮਾ, ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਜਸਵੀਰ ਸਿੰਘ ਰੋਡੇ ਅਤੇ ਭਾਈ ਮੋਹਕਮ ਸਿੰਘ ਵੀ ਸ਼ਾਮਿਲ ਸਨ। ਇਸ ਕੇਸ ਵਿੱਚ ਸਾਢੇ ਤਿੰਨ ਸਾਲ ਬਾਅਦ ਅੱਜ ਦੋ ਪੁਲਿਸ ਇੰਸਪੈਕਟਰਾਂ ਲਖਵੀਰ ਸਿੰਘ ਅਤੇ ਦਵਿੰਦਰ ਅੱਤਰੀ ਦੀਆਂ ਗਵਾਹੀਆਂ ਹੋਈਆਂ। ਅਦਾਲਤੀ ਕਾਰਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਦੋਸ਼ ਲਗਾਇਆ ਕਿ ਰਾਜਨੀਤ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,