ਆਮ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਮਨਾਈ ਗਈ

June 29, 2017 | By

ਅੰਮ੍ਰਿਤਸਰ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਨਾਈ ਗਈ। ਇਸ ਸਮੇਂ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਉਪਰੰਤ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।

sgpc gurduara manji sahib diwan hall amritsar

ਇਸ ਸਮੇਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਦੂਰ ਅੰਦੇਸ਼ੀ ਨਾਲ ਸਾਰੀਆਂ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਖਾਲਸਾ ਰਾਜ ਕਾਇਮ ਕੀਤਾ। ਸ਼ੇਰੇ ਪੰਜਾਬ ਦੇ ਰਾਜ ਵਿਚ ਗਰੀਬ ਤੋਂ ਗਰੀਬ ਵੀ ਖੁਸ਼ ਸੀ ਕਿਉਂਕਿ ਖਾਲਸਾ ਰਾਜ ਆਉਣ ਨਾਲ ਉਨ੍ਹਾਂ ਦੀ ਮੁਗ਼ਲਾਂ ਹੱਥੋਂ ਹੁੰਦੀ ਲੁੱਟ ਖਤਮ ਹੋ ਗਈ ਸੀ। ਮਹਾਰਾਜਾ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਤਿਹਾਸ ਵਿਚ ਇਹ ਸਭ ਤੋਂ ਵੱਡਾ ਲੋਕਤੰਤਰੀ ਰਾਜ ਸੀ।

ਮਹਾਂਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਦਾ ਦ੍ਰਿਸ਼ ਪੇਸ਼ ਕਰਦਾ ਇਕ ਚਿੱਤਰ।

ਮਹਾਂਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਦਾ ਦ੍ਰਿਸ਼ ਪੇਸ਼ ਕਰਦਾ ਇਕ ਚਿੱਤਰ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ, ਐਡੀ: ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਜਗਜੀਤ ਸਿੰਘ, ਸਕੱਤਰ ਸਿੰਘ ਤੇ ਗੁਰਮੀਤ ਸਿੰਘ, ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।

ਸਬੰਧਤ ਖ਼ਬਰ:

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਭਾਰਤ ਸਰਕਾਰ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,