Site icon Sikh Siyasat News

ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰਾਂ ਦੀ ਜਾਂਚ ਲਈ ਬਣੀ ਕਮੇਟੀ ਨੇ ਬਡੂੰਗਰ ਨੂੰ ਸੌਂਪੀ ਰਿਪੋਰਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੇ ਧੱਕੇਸ਼ਾਹੀ ਸਬੰਧੀ ਇੱਕ ਚਾਰ ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ। ਜਿਸ ਸਬੰਧੀ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਬ-ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੀਤ ਸਕੱਤਰ ਮਹਿੰਦਰ ਸਿੰਘ ਵੱਲੋਂ ਸਮੁੱਚੀ ਰਿਪੋਰਟ ਸੌਂਪੀ ਗਈ।

ਮੱਧ ਪ੍ਰਦੇਸ਼ ਅੰਦਰ ਵਸਦੇ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਸਬੰਧੀ ਬਣੀ ਸਬ ਕਮੇਟੀ ਦੀ ਰਿਪੋਰਟ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੂੰ ਸੌਂਪਲਦੇ ਹੋਏ ਭਾਈ ਰਾਮ ਸਿੰਘ ਮੈਂਬਰ। ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਭਾਈ ਜਸਬੀਰ ਸਿੰਘ ਰੋਡੇ, ਸੁਰਜੀਤ ਸਿੰਘ ਕਾਲਾਬੂਲਾ ਅਤੇ ਹੋਰ

ਮੱਧ ਪ੍ਰਦੇਸ਼ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਆਦਿ ਬਾਰੇ ਘੋਖ-ਪੜਤਾਲ ਕਰਕੇ ਸਬ-ਕਮੇਟੀ ਨੇ ਰਿਪੋਰਟ ਤਿਆਰ ਕੀਤੀ ਹੈ। ਜਿਸ ਨੂੰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮਿਲੀ ਸਬ-ਕਮੇਟੀ ਦੀ ਰਿਪੋਰਟ ਦੇ ਮੁਤਾਬਕ ਉਥੋਂ ਦੇ ਸਿੱਖਾਂ ਦੀ ਬਣਦੀ ਮਦਦ ਕਰਨ ਦਾ ਭਰੋਸਾ ਦਿੰਦਿਆਂ ਮੱਧ ਪ੍ਰਦੇਸ਼ ਦੀ ਸਰਕਾਰ ਕੋਲੋਂ ਵੀ ਮੰਗ ਕੀਤੀ ਕਿ ਇਥੋਂ ਦੇ ਵੱਸਦੇ ਸਿੱਖਾਂ ਦੀ ਮਦਦ ਲਈ ਸਰਕਾਰ ਆਪਣੇ ਪੱਧਰ ‘ਤੇ ਵੀ ਉਪਰਾਲੇ ਕਰੇ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਰਿਪੋਰਟ ਸੌਂਪਣ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਤੇ ਸੁਰਜੀਤ ਸਿੰਘ ਕਾਲਾਬੂਲਾ, ਗੁਰਪ੍ਰੀਤ ਸਿੰਘ ਝੱਬਰ ਤੇ ਚਰਨਜੀਤ ਸਿੰਘ ਜੱਸੋਵਾਲ ਮੈਂਬਰ, ਭਾਈ ਜਸਬੀਰ ਸਿੰਘ, ਜਗਰੂਪ ਸਿੰਘ ਸੇਖਵਾਂ ਤੇ ਹੋਰ ਹਾਜ਼ਰ ਸਨ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ; ਸਿਕਲੀਗਰ ਸਿੱਖਾਂ ਖਿਲਾਫ ਹੋ ਰਹੇ ਅਤਿਆਚਾਰਾਂ ਦੀ ਜਾਂਚ ਹੋਵੇ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version