ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ, ਦਫਤਰ ਦੇ ਉਦਘਾਟਨ ਸਮੇਂ ਦਾ ਦ੍ਰਿਸ਼ ਜਿਸ 'ਚ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ

ਸਿਆਸੀ ਖਬਰਾਂ

ਸਿੱਖ ਅਰਦਾਸ ਦੀ ਨਕਲ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਣਾਈ ਤਿੰਨ ਮੈਂਬਰੀ ਕਮੇਟੀ

By ਸਿੱਖ ਸਿਆਸਤ ਬਿਊਰੋ

December 29, 2016

ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਸਿੱਖ ਅਰਦਾਸ ਦੀ ਨਕਲ ਕਰਨ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ, ਜੋ 15 ਦਿਨਾਂ ’ਚ ਰਿਪੋਰਟ ਦੇਵੇਗੀ। ਇਹ ਰਿਪੋਰਟ ਅਗਲੀ ਕਾਰਵਾਈ ਵਾਸਤੇ ਅਕਾਲ ਤਖ਼ਤ ਸਾਹਿਬ ਦੇ “ਜਥੇਦਾਰ ਗਿਆਨੀ ਗੁਰਬਚਨ ਸਿੰਘ” ਨੂੰ ਸੌਂਪੀ ਜਾਵੇਗੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਬਾਅਦ ਕੱਲ੍ਹ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਮਾਮਲੇ ਦੀ ਜਾਂਚ ਵਾਸਤੇ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੇ ਸਥਾਨਕ ਮੈਂਬਰ ਮੋਹਨ ਸਿੰਘ ਬੰਗੀ ਸ਼ਾਮਲ ਹਨ। ਵੀਡੀਓ ਪ੍ਰਾਪਤ ਕਰਨ ਲਈ ਵੀ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਖਾਲਸਾ ਨੇ ਅਰਦਾਸ ਬਦਲਣ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਸਿੱਖਾਂ ਨੂੰ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਇਸ ਵਿਅਕਤੀ ਨਾਲ ਕੋਈ ਤਾਲਮੇਲ ਨਾ ਰੱਖੇ। ਉਨ੍ਹਾਂ ਕਿਹਾ ਕਿ ਸਿੱਖ ਅਰਦਾਸ ਦੀ ਨਕਲ ਖਾਲਸਾ ਪੰਥ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।

ਸਬੰਧਤ ਖ਼ਬਰਾਂ: ਦਰਬਾਰ ਸਾਹਿਬ ਦੀ ਨਕਲ ਕਰਕੇ ਦੁਰਗਿਆਣਾ ਮੰਦਰ ਬਣਾਇਆ, ਹੁਣ ਉਸੇ ਮਾਨਸਿਕਤਾ ਨੇ ਅਰਦਾਸ ਦੀ ਨਕਲ ਕੀਤੀ … ਸਿੱਖ ਅਰਦਾਸ ਦੀ ਤੌਹੀਨ ਕਰਦੀ ਨਕਲ ਨੂੰ ਹਜ਼ਮ ਕਰਨਾ ਗਿਰਾਵਟ ਦੀ ਸਿਖਰ: ਪੰਥਕ ਤਾਲਮੇਲ ਸੰਗਠਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: