ਖਾਸ ਖਬਰਾਂ

ਸ੍ਰੋ.ਗੁ.ਪ੍ਰ. ਕਮੇਟੀ ਚੋਣਾਂ ’ਚ ਜਿਲ੍ਹਾ ਪ੍ਰਸ਼ਾਸਨ ਬਣਦੀ ਕੋਈ ਭੂਮਿਕਾ ਨਹੀਂ ਨਿਭਾਅ ਰਿਹਾ-ਬਾਬਾ ਹਰਦੀਪ ਸਿੰਘ ਮਹਿਰਾਜ

By ਸਿੱਖ ਸਿਆਸਤ ਬਿਊਰੋ

October 31, 2023

ਬਠਿੰਡਾ, 31 ਅਕਤੂਬਰ –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਚਾਰ ਤੇ ਵੋਟਾਂ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਭੂਮਿਕਾ ਨਾ ਨਿਭਾਉਣ ’ਤੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਲਿਖਤੀ ਪੱਤਰ ਦਿੱਤਾ। ਡੀ.ਸੀ. ਬਠਿੰਡਾ ਨੂੰ ਮਿਲਣ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਨਾਉਣ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਪਰ ਇਸ ਮਾਮਲੇ ’ਤੇ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸਾਸਨ ਨੇ ਚੁੱਪ ਧਾਰੀ ਹੋਈ ਹੈ। ਉਹਨਾਂ ਦੱਸਿਆ ਕਿ ਇਹਨਾਂ ਵੋਟਾਂ ਨੂੰ ਬਨਾਉਂਣ ਤੇ ਇਹਨਾਂ ਦੇ ਨਿਯਮਾਂ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਨਾ ਕੋਈ ਪ੍ਰਚਾਰ ਕੀਤਾ ਜਾ ਰਿਹਾ ਹੈ, ਨਾ ਹੀ ਵੋਟਰਾਂ ਨੂੰ ਫਾਰਮ ਮਿਲ ਰਹੇ ਹਨ ਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਮੁਲਾਜ਼ਮ ਲਾਏ ਜਾ ਰਹੇ ਹਨ, ਜਿਸ ਕਾਰਣ ਸਰਕਾਰ ਵੱਲੋਂ ਮਿੱਥੇ ਸਮੇਂ ਤੱਕ ਵੋਟਾਂ ਦਾ ਕੰਮ ਪੂਰਾ ਨਹੀਂ ਹੋਵੇਗਾ।

ਬਾਬਾ ਹਰਦੀਪ ਸਿੰਘ ਮਹਿਰਾਜ ਨੇ ਡੀ.ਸੀ. ਬਠਿੰਡਾ ਨੂੰ ਵੋਟਾਂ ਸਬੰਧੀ ਜਨਤਕ ਥਾਵਾਂ ’ਤੇ ਕੈਂਪ ਲਗਾਉਣ ਪਟਵਾਰੀਆਂ ਦੇ ਨਾਲ ਨਾਲ ਬੀ.ਐਲ.ਓ. ਜਾਂ ਪੰਚਾਇਤ ਸਕੱਤਰਾਂ ਦੀ ਜਿੰਮੇਵਾਰੀ ਨਿਰਧਾਰਤ ਕਰਨ ਦੀ ਅਪੀਲ ਵੀ ਕੀਤੀ। ਜਿੱਥੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਉਹਨਾਂ ਨੂੰ ਇਹਨਾਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਦਲਜੀਤ ਸਿੰਘ ਤੇ ਬਾਬਾ ਪਾਲਾ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: