ਸਿੱਖ ਖਬਰਾਂ

ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 21 ਦਿਨ ਦੀ ਛੁੱਟੀ ‘ਤੇ ਆਏ

July 30, 2016 | By

ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (29 ਜੁਲਾਈ) 21 ਦਿਨ ਦੀ ਪੈਰੋਲ (ਛੁੱਟੀ) ‘ਤੇ ਆਏ। 1995 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਛੁੱਟੀ ਮਿਲੀ ਹੈ। ਪ੍ਰੋਫੈਸਰ ਭੁੱਲਰ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਮਨੋ ਰੋਗ ਵਾਰਡ ਵਿਚ ਭਰਤੀ ਕਰਵਾਇਆ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਜਿਨ੍ਹਾਂ ਨੇ ਸਿਆਸੀ ਸਿੱਖ ਕੈਦੀਆਂ ਦੀ ਸੂਚੀ ਬਣਾਈ ਹੋਈ ਹੈ, ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਪਹਿਲਾਂ ਤੋਂ ਮੌਜੂਦ ਕਾਨੂੰਨ ਮੁਤਾਬਕ ਪ੍ਰੋਫੈਸਰ ਭੁੱਲਰ 21 ਦਿਨਾਂ ਦੀ ਛੁੱਟੀ ਪਾਉਣ ਦੇ ਪੂਰੇ ਹੱਕਦਾਰ ਹਨ ਅਤੇ ਉਨ੍ਹਾਂ ਵਲੋਂ ਛੁੱਟੀ ਦੀ ਅਰਜ਼ੀ ਦਿੱਤੀ ਗਈ ਸੀ ਜੋ ਕਿ ਪ੍ਰਵਾਨ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਭੁੱਲਰ ਦਾ ਕੇਸ ਰਿਹਾਈ ਲਈ ਪੂਰੀ ਤਰ੍ਹਾਂ ਢੁਕਦਾ ਹੈ ਅਤੇ ਸਬੰਧਤ ਮਹਿਕਮੇ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।

ਸਬੰਧਤ: 

ਦੇਖੋ ਪ੍ਰੋ: ਭੁੱਲਰ ਦੀ ਪਤਨੀ ਦਾ ਸਿੱਖ ਸਿਆਸਤ ਨਾਲ ਵਿਸ਼ੇਸ਼ ਇੰਟਰਵਿਊ (ਅਪ੍ਰੈਲ 2016)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,