ਸਿੱਖ ਖਬਰਾਂ

ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ; ਪੰਥਕ ਤਾਲਮੇਲ ਸੰਗਠਨ ਵਲੋਂ ਸੰਮੇਲਨ

September 27, 2016 | By

ਚੰਡੀਗੜ੍ਹ: ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿੱਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ। ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ ਵਿਚਾਰਿਆ ਜਾਵੇਗਾ ਅਤੇ ਵਰਤਮਾਨ ਅੰਦਰ ਪੰਥ ਦੇ ਸਨਮੁਖ ਖੜ੍ਹੀਆਂ ਸਮੱਸਿਆਵਾਂ ਦੇ ਹੱਲ ਨੂੰ ਤਲਾਸ਼ਿਆ ਜਾਵੇਗਾ।

ਬਹਿਬਲ ਕਲਾਂ ਗੋਲੀ ਕਾਂਡ ਸੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ

ਬਹਿਬਲ ਕਲਾਂ ‘ਚ ਸ਼ਾਂਤਮਈ ਰੋਸ ਮੁਜਾਹਰੇ ‘ਚ ਪੰਜਾਬ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਹ ਸੰਮੇਲਨ ਅਕਤੂਬਰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਰੋਸ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੱਖਾਂ ਨੂੰ ਸਮਰਪਿਤ ਹੋਵੇਗਾ। ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਆਨ-ਸ਼ਾਨ ਲਈ ਸੰਗਤਾਂ ਵਲੋਂ ਨਿਭਾਈ ਭੂਮਿਕਾ ਨੂੰ ਸਤਿਕਾਰ ਭੇਟ ਕਰੇਗਾ।

ਇਸ ਮੌਕੇ ਪ੍ਰਸਿੱਧ ਇਤਿਹਾਸਕਾਰ ਸਰਦਾਰ ਅਜਮੇਰ ਸਿੰਘ ਅਤੇ ਸਾਬਕਾ ਪੱਤਰਕਾਰ ਯੂ.ਐਨ.ਆਈ. ਸਰਦਾਰ ਜਸਪਾਲ ਸਿੰਘ ਤੋਂ ਇਲਾਵਾ ਪ੍ਰਮੁੱਖ ਬੁਲਾਰੇ-ਲੇਖਕ ਤੇ ਕੌਮੀ ਜਥੇਬੰਦੀਆਂ ਦੇ ਪ੍ਰਤੀਨਿਧ ਵਿਚਾਰਾਂ ਦੀ ਸਾਂਝ ਪਾਉਣਗੇ। ਸੰਗਠਨ ਨੇ ਅਪੀਲ ਕੀਤੀ ਕਿ ਸਿੰਘ ਸਭਾ ਲਹਿਰ ਇਕਸੁਰਤਾ ਤੇ ਇਕਸਾਰਤਾ ਦਾ ਸੂਤਰਧਾਰ ਹੈ ਜਿਸ ਲਈ ਦੇਸ਼-ਵਿਦੇਸ਼ ਭਰ ਦੀਆਂ ਸਿੰਘ ਸਭਾਵਾਂ ਤੇ ਜਥੇਬੰਦੀਆਂ ਸਵੈ-ਮੰਥਨ ਲਈ ਹਾਜ਼ਰੀਆਂ ਭਰ ਕੇ ਤਤਪਰ ਹੋਣ ਦਾ ਫਰਜ਼ ਨਿਭਾਉਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,