ਖਾਸ ਖਬਰਾਂ

ਸਰਕਾਰ ਲੋਕਾਂ ’ਚ ਕਰੋਨਾ ਦਾ ਡਰ ਪੈਦਾ ਨਾ ਕਰੇ : ਗਿਆਨੀ ਹਰਪ੍ਰੀਤ ਸਿੰਘ

By ਸਿੱਖ ਸਿਆਸਤ ਬਿਊਰੋ

April 30, 2021

ਚੰਡੀਗੜ੍ਹ – ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਉਨ੍ਹਾਂ ਆਖਿਆ ਕਿ ਕਰੋਨਾ ਦੇ ਵਧ ਰਹੇ ਭੈਅ ਕਾਰਨ ਲੋਕਾਂ ਵਿੱਚ ਅਫ਼ਰਾ-ਤਫ਼ਰੀ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਬਿਨਾਂ ਲੋੜ ਤੋਂ ਘਰਾਂ ਵਿੱਚ ਆਕਸੀਜਨ ਗੈਸ ਦੇ ਸਿਲੰਡਰ ਰੱਖ ਰਹੇ ਹਨ।

ਉਹਨਾਂ ਆਖਿਆ ਕਿ ਸਰਕਾਰਾਂ ਕਰੋਨਾ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਾਮਾਨ ਦੀ ਘਾਟ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀਆਂ ਹਨ। ਗੁਰੂ ਤੇਗ਼ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੋ ਸ਼ਰਧਾਲੂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆ ਸਕਦੇ ਹਨ, ਉਹ ਆਉਣ ਤੇ ਬਾਕੀ ਘਰਾਂ ਵਿੱਚ ਬੈਠ ਕੇ ਲਾਈਵ ਪ੍ਰਸਾਰਨ ਰਾਹੀਂ ਗੁਰਬਾਣੀ ਨਾਲ ਜੁੜਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਸ਼ਨਿਚਰਵਾਰ ਤੇ ਐਤਵਾਰ ਨੂੰ ਦੋ ਦਿਨ ਦੀ ਤਾਲਾਬੰਦੀ ਨਹੀਂ ਕਰਨੀ ਚਾਹੀਦੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: