ਚੰਡੀਗੜ(21 ਮਾਰਚ, 2015): ਕਾਂਗਰਸ ਦੇ ਦਾਬਕਾ ਵਿਧਾਇਕ ਅਤੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਜਿੱਥੇ ਅਕਾਲੀਆਂ ਨੇ ਨਸ਼ਿਆਂ ਦੀ ਤਸਕਰੀ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਦੋਸ਼ਾਂ ਤਚਿਤ ਘੇਰਿਆ ਜਾ ਰਿਹਾ ਹੈ, ਉੱਥੇ ਆਮ ਆਦਮੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਹੈ ਕਿ ਖਹਿਰਾ ਨੂਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਏ।
ਸ. ਸੁੱਚਾ ਸਿੰਘ ਛੋਟੇਪੁਰ ਨੇ ਆਪਣੀ ਪਾਰਟੀ ਦੀ ਹਾਈਕਮਾਂਨ ਨੂੰ ਸਿਫਾਰਿਸ਼ ਕੀਤੀ ਹੈ ਕਿ ਪੰਜਾਬ ਕਾਂਗਰਸ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ, ਜਿਨਾਂ ਨੂੰ ਅਕਾਲੀਆਂ ਨੇ ਪਿਛਲੇ ਕੁਝ ਦਿਨਾਂ ਤੋਂ ਤਸਕਰੀ ਦੇ ਕੇਸਾਂ ਵਿਚ ਸ਼ਾਮਿਲ ਹੋਣ ਦੇ ਦੋਸ਼ਾ ਵਿਚ ਬੁਰੀ ਤਰ੍ਹਾਂ ਘੇਰ ਰੱਖਿਆ ਹੈ, ਨੂੰ ‘ਆਪ’ ਵਿਚ ਸ਼ਾਮਿਲ ਕਰ ਲਿਆ ਜਾਏ।
ਉਹ ਨਿਕਟ ਭਵਿੱਖ ਦੀ ਰਾਜਨੀਤੀ ਵਿਚ ‘ਆਪ’ ਲਈ ਫਾਇਦੇਮੰਦ ਹੋ ਸਕਦੇ ਹਨ। ਪਰ ਪਤਾ ਲੱਗਾ ਹੈ ਕਿ ਅਜੇ ਤੱਕ ਸ. ਖਹਿਰਾ ਨੇ ਕਾਗਰਸ ਦਾ ਸਿਆਸੀ ਪੱਲਾ ਨਹੀਂ ਛੱਡਿਆ। ਉਹ ਅਜੇ ਤੱਕ ਦੁਬਿਧਾ ਵਿਚ ਹਨ ਕਿ ‘ਹੁਣ ਕਰਨ ਤੇ ਕੀ ਕਰਨ।
ਉਧਰ ਪਤਾ ਲੱਗਾ ਹੈ ਕਿ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਾਰਟੀ ਦੀ ਹਾਈਕਮਾਂਨ ਨੂੰ ਲਿਖਿਆ ਹੈ ਕਿ ਸ. ਖਹਿਰਾ ‘ਤੇ ਗੰਭੀਰ ਦੋਸ਼ ਲੱਗ ਰਹੇ ਹਨ, ਇਸ ਲਈ ਉਨ੍ਹਾਂ ਨੂੰ ਕਾਂਗਰਸ ‘ਚੋਂ ਕੱਢ ਦਿੱਤਾ ਜਾਏ।