January 3, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (2 ਜਨਵਰੀ, 2015): ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਨੇ ਮੀਡੀਆ ਵਿੱਚ ਪੀਪੀਪੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦੇ ਸ਼ਾਮਲ ਹੋਣ ਦੀ ਚੱਲ ਰਹੀ ਚਰਚਾ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਨਪ੍ਰੀਤ ਬਾਦਲ ਨਾਲ ਕੋਈ ਗੱਲ ਨਹੀਂ ਹੋਈ, ਇਹ ਸਿਰਫ ਅਫਵਾਹਾਂ ਹੀ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 2017 ਦੀ ਆਮ ਚੋਣਾਂ ਲਈ ਪੰਜਾਬ ਵਿੱਚ ਰਾਜਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਲਈ ਸਾਰੀਆਂ ਪਾਰਟੀ ਆਪੋ ਆਪਣੇ ਲੋਕ ਅਧਾਰ ਨੂੰ ਮਜ਼ਬੂਤ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਦਾ ਇਸ ਤੋਂ ਪਹਿਲਾਂ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨਾਲ ਨਜ਼ਾਰਾਂ ਕੁੱਝ ਵੱਖਰਾ ਹੋਵੇਗਾ।ਕਿਉਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਚੋਣ ਮੈਦਾਨ ਵਿੱਚ ਹੋਣ ਕਰਕੇ ਮੁਕਾਬਲਾ ਤਿੰਨ ਧਿਰੀ ਹੋਵੇਗਾ।
ਆਮ ਆਦਮੀ ਪਾਰਟੀ ਇਸ ਸਮੇਂ ਪੰਜਾਬੀ ਦੀਆਂ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲ ਦਲ ਲਈ ਚੁਣੌਤੀ ਬਣੀ ਹੋਈ ਹੈ।
ਅਰਵਿੰਦ ਕੇਜਰੀਵਾਲ ਦੀ ਫੇਰੀ ਬਾਰੇ ਸਵਾਲ ਤੇ ਛੋਟੇਪੁਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਆਪਣਾ ਕਰਿਜਮਾ ਹੈ। ਲੋਕ ਉਨ੍ਹਾਂ ਦੇ ਮੁਰੀਦ ਹਨ। ਇਸ ਲਈ ਆਮ ਆਦਮੀ ਪਾਰਟੀ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਦੀ ਕਾਨਫਰੰਸ ਚ ਸਭ ਤੋਂ ਵੱਧ ਇਕੱਠ ਹੋਵੇਗਾ। ਆਮ ਆਦਮੀ ਪਾਰਟੀ ਦੀ ਮਾਘੀ ਕਾਨਫਰੰਸ ਚ ਕਾਂਗਰਸ ਤੇ ਅਕਾਲੀ ਦਲ ਦੀ ਕਾਨਫਰੰਸ ਨੂੰ ਮਿਲਾਕੇ ਵੀ ਸਭ ਤੋਂ ਵੱਧ ਇਕੱਠ ਹੋਵੇਗਾ।
ਉਨ੍ਹਾਂ ਇਹ ਵੀ ਸਾਫ ਕੀਤਾ ਕਿ ਮਾਘੀ ਕਾਨਫਰੰਸ ਵੇਲੇ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਪਾਰਟੀ ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਛੋਟੇਪੁਰ ਨੇ ਨਵਜੋਤ ਸਿਧੂ ਬਾਰੇ ਕਿਹਾ ਕਿ ਇਹ ਸਿਰਫ ਚਰਚਾਵਾਂ ਹਨ।
Related Topics: Manpreet Badal, Punjab Assembly Elections 2017, Punjab Politics, Sucha Singh Chhotepur