ਸਿਆਸੀ ਖਬਰਾਂ

ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿਖੇ ਸੁਖਬੀਰ ਬਾਦਲ ਦਾ ਜ਼ਰਬਦਸਤ ਵਿਰੋਧ

September 30, 2016 | By

ਮੋਗਾ: “ਸਮਾਰਟ ਪਿੰਡ” ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਗਏ ਸੁਖਬੀਰ ਬਾਦਲ ਦਾ ਅੱਜ ਮੋਗਾ ਦੇ ਪਿੰਡ ਰੋਡੇ ਵਿਖੇ ਜ਼ਬਰਦਸਤ ਵਿਰੋਧ ਹੋਇਆ। ਜਿਵੇਂ ਹੀ ਸੁਖਬੀਰ ਬਾਦਲ ਪਿੰਡ ‘ਚ ਸਥਿਤ ਸਟੈਡੀਅਮ ‘ਚੋਂ ਆਪਣਾ ਭਾਸ਼ਣ ਖਤਮ ਕਰਕੇ ਬਾਹਰ ਨਿਕਲੇ ਤਾਂ ਉਥੇ ਖੜ੍ਹੇ ਸਿੱਖਾਂ ਨੇ ਸੁਖਬੀਰ ਨੂੰ ਕਾਲੀਆਂ ਝੰਡੀਆਂ ਤੇ ਬਾਦਲ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ।

ਵਿਰੋਧ ਕਰੇ ਰਹੇ ਲੋਕ

ਵਿਰੋਧ ਕਰੇ ਰਹੇ ਲੋਕ

ਰੋਸ ਪ੍ਰਗਟ ਕਰਨ ਵਾਲਿਆਂ ਦਾ ਕਹਿਣਾ ਸੀ ਕਿ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਫੜ੍ਹਨ ਵਿਚ ਨਾਕਾਮਯਾਬ ਰਹੀ ਹੈ। ਲੋਕਾਂ ਦਾ ਕਹਿਣਾ ਸੀ ਕਿ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ ਸਿੱਖਾਂ ਦੇ ਕਾਤਲਾਂ ਨੂੰ ਹਾਲੇ ਤਕ ਕਿਉਂ ਨਹੀਂ ਗ੍ਰਿਫਤਾਰ ਕੀਤਾ ਗਿਆ। ਇਸ ਵਿਰੋਧ ਤੋਂ ਬਾਅਦ ਸੁਖਬੀਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,