Tag Archive "farmers-protest-2024"

ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨੀ ਮੋਰਚਾ: 22 ਤੋਂ 24 ਫਰਵਰੀ ਤੱਕ ਦੀ ਵਾਰਤਾ

ਮਨਦੀਪ ਸਿੰਘ ਇਕ ਨੌਜਵਾਨ ਪੰਜਾਬੀ ਪੱਤਰਕਾਰ ਹੈ। ਉਸ ਨੇ ਪਹਿਲੇ ਕਿਸਾਨ ਮੋਰਚੇ ਵੇਲੇ ਵੀ ਦਿੱਲੀ ਦੇ ਬਾਰਡਰਾਂ ਉੱਤੇ ਪੱਤਰਕਾਰੀ ਕੀਤੀ ਸੀ। ਮਨਦੀਪ ਸਿੰਘ ਮੌਜੂਦਾ ਕਿਸਾਨ ਮੋਰਚੇ ਵਿਚ ਪਹਿਲੇ ਦਿਨ ਤੋਂ ਹੀ ਬਤੌਰ ਪੱਤਰਕਾਰ ਤੈਨਾਤ ਹੈ। ਉਸ ਵੱਲੋਂ ਕਿਸਾਨੀ ਅੰਦੋਲਨ 2024 ਦਾ ਅੱਖੀਂ ਡਿੱਠਾ ਹਾਲ ਬਿਆਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਇਹ ਚੌਥੀ ਕੜੀ ਪੇਸ਼ ਹੈ।

ਭਾਵੁਕ ਮਾਹੌਲ ਵਿੱਚ ਸੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਹੋਇਆ; ਭਲਕੇ ਕਿਸਾਨ ਆਗੂ ਮੋਰਚੇ ਦੀ ਅਗਲੀ ਰਣਨੀਤੀ ਐਲਾਨਣਗੇ

21 ਫਰਵਰੀ ਨੂੰ ਹਰਿਆਣੇ ਦੀਆਂ ਫੋਰਸਾਂ ਵੱਲੋਂ ਖਨੌਰੀ ਬਾਰਡਰ ਉੱਤੇ ਗੋਲੀ ਨਾਲ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਬਹੁਤ ਭਾਵਕ ਮਾਹੌਲ ਵਿੱਚ ਉਸਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਸੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜ਼ੀਰੋ ਐਫ.ਆਈ.ਆਰ. ਧਾਰਾ 302 ਅਤੇ 124 ਤਹਿਤ ਦਰਜ਼ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ ਸੀ।

ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ’ਤੇ ਹੋਵੇ ਮੁਕੱਦਮਾ ਦਰਜ਼- ਪੰਥਕ ਸਖ਼ਸੀਅਤਾਂ

ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਹਰਿਆਣਾ ਦਾ ਮੁਖ ਮੰਤਰੀ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ਜਿੰਮੇਵਾਰ ਹੈ, ਇਹਨਾਂ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਹੋ ਕੇ ਸਜ਼ਾ ਮਿਲਣੀ ਚਾਹੀਦੀ ਹੈ।

ਖਨੌਰੀ ਬਾਰਡਰ ਉੱਤੇ ਪੁਲਿਸ ਨੇ ਚਲਾਈ ਗੋਲੀ; ਨੌਜਵਾਨ ਨੂੰ ਬੇਹਦ ਗੰਭੀਰ ਹਾਲਤ ਵਿੱਚ ਹਸਪਤਾਲ ਲਜਾਇਆ ਗਿਆ

ਖਨੌਰੀ ਬਾਰਡਰ ਉੱਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਇਕ ਨੌਜਵਾਨ ਦੇ ਗੰਭੀਰ ਜਖਮੀ ਹੋਣ ਦੀ ਪੁਸ਼ਟੀ ਪਰਤੱਖਦਰਸ਼ੀਆਂ ਨੇ ਸਿੱਖ ਸਿਆਸਤ ਨਾਲ ਫੋਨ ਉੱਤੇ ਸਾਂਝੀ ਕੀਤੀ ਹੈ। ਜਖਮੀ ਨੌਜਵਾਨ ਨੂੰ ਐਂਬੂਲੈਂਸ ਵਿੱਚ ਪਾ ਕੇ ਮੌਕੇ ਉੱਤੋਂ ਇਲਾਜ ਵਾਸਤੇ ਹਸਪਤਾਲ ਵੱਲ ਲਿਜਾਇਆ ਗਿਆ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਉਸ ਨੌਜਵਾਨ ਦੀ ਹਾਲਤ ਕਾਫੀ ਜ਼ਿਆਦਾ ਗੰਭੀਰ ਲੱਗ ਰਹੀ ਸੀ। ਅਜੇ ਇਸ ਤੋਂ ਵਧੀਕ ਪੁਸ਼ਟੀ ਨਹੀਂ ਹੋ ਸਕੀ।

ਪੰਥ ਸੇਵਕ ਸਖਸ਼ੀਅਤਾਂ ਨੇ ਕਿਸਾਨੀ ਮੋਰਚੇ ਦੀ ਹਿਮਾਇਤ ਕੀਤੀ

ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾਂ ਰਹੇ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਸਾਂਝੇ ਬਿਆਨ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ, ਮਜਦੂਰਾਂ ਅਤੇ ਮਜਲੂਮਾਂ ਦੇ ਹੱਕਾਂ ਲਈ ਕੀਤਾ ਜਾ ਰਿਹਾ ਸੰਘਰਸ਼ ਲੋਕਾਈ ਦੇ ਭਲੇ ਲਈ ਕੀਤਾ ਜਾ ਰਿਹਾ ਸੁਹਿਰਦ ਯਤਨ ਹੈ।

ਸ਼ੰਭੂ ਤੇ ਖਨੌਰੀ ਨਾਕਿਆਂ ਉੱਤੇ ਤੀਜੇ ਦਿਨ ਵੀ ਡਟੇ ਹੋਏ ਹਨ ਕਿਸਾਨ; ਕਿਸਾਨ ਯੂਨੀਅਨਾਂ ਤੇ ਸਰਕਾਰ ਨਾਲ ਅੱਜ ਮੁੜ ਗੱਲਬਾਤ ਹੋਵੇਗੀ

ਬੀਤੇ ਦਿਨ ਕਿਸਾਨਾਂ ਦੇ ਦਿੱਲੀ ਚੱਲੋ ਦੇ ਸੱਦੇ ਤਹਿਤ ਦੂਸਰੇ ਦਿਨ ਵੀ ਸ਼ੰਭੂ ਅਤੇ ਖਨੌਰੀ ਨਾਕਿਆਂ ਉੱਤੇ ਕਿਸਾਨਾਂ ਤੇ ਪ੍ਰਸ਼ਾਸਨ ਦਰਮਿਆਨ ਕਸ਼ਮਕਸ਼ ਜਾਰੀ ਰਹੀ।

ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਗੱਲਬਾਤ ਰਹੀ ਬੇਸਿੱਟਾ; ਦਿੱਲੀ ਕੂਚ ਲਈ ਟਰਾਲੀਆਂ ਦੇ ਕਾਫਲੇ ਸ਼ੰਬੂ ਬੈਰੀਅਰ ਪਹੁੰਚਣੇ ਸ਼ੁਰੂ

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਭਾਵ ਐਮਐਸਪੀ ਦੀ ਗਾਰੰਟੀ ਸਮੇਤ ਬਾਕੀ ਮਸਲਿਆਂ ਉੱਤੇ ਸਹਿਮਤੀ ਨਹੀਂ ਬਣ ਸਕੀ।

ਕਿਸਾਨਾਂ ਵੱਲੋਂ ‘13 ਫਰਵਰੀ ਦਿੱਲੀ ਚੱਲੋ’ ਦੇ ਸੱਦੇ ਨੂੰ ਰੋਕਣ ਲਈ ਸਰਕਾਰ ਨੇ ਹਰਿਆਣਾ-ਪੰਜਾਬ ਸਰਹੱਦ ਬੰਦ ਕੀਤੀ

ਸਾਰੀਆਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਕਈ ਕਿਸਾਨ ਯੂਨੀਅਨਾਂ ਨੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੈ। ਇਸ ਸੱਦੇ ਤੋਂ ਭੈਭੀਤ ਨਜ਼ਰ ਆ ਰਹੀ ਹਰਿਆਣੇ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਤੇ ਹਰਿਆਣੇ ਦੀ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ।