Tag Archive "justice-jora-singh-commission"

ਬਰਗਾੜੀ ਬੇਅਦਬੀ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲਿਸ ਵਾਲਿਆਂ ਨੂੰ ਸੰਮਨ ਜਾਰੀ ਕੀਤੇ

ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਾਰਾ ਕਰ ਰਹੀ ਸਿੱਖ ਸੰਗਤ 'ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬਣਾਇਆ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ।

ਜਸਟਿਸ ਕਾਟਜੂ ਕਮਿਸ਼ਨ ਦੀ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਅਮਲੀ ਕਾਰਵਾਈ ਲਈ ਸੌਂਪੀ

ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਜਸਟਿਸ ਕਾਟਜੂ ਕਮਿਸ਼ਨ ਵਲੋਂ ਬੀਤੇ ਵਰ੍ਹੇ ੧੪ ਅਕਤੂਬਰ ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਮੰਗ ਕੀਤੀ ਕਿ ਉਹ ਇਸ ਰਿਪੋਰਟ ਵਿੱਚ ਦਰਜ ਤਜਵੀਜਾਂ ਉਤੇ ਗੌਰ ਕਰਕੇ ਅਮਲੀ ਕਾਰਵਾਈ ਕਰੇ।

ਬਹਿਬਲ ਕਲਾਂ ਗੋਲੀਕਾਂਡ ਵਿੱਚ ਵਰਤੇ ਹਥਿਆਰ ਪੁਲਿਸ ਨੇ ਕਮਿਸ਼ਨ ਨੂੰ ਨਹੀਂ ਸੌਂਪੇ: ਜਸਟਿਸ ਜੋਰਾ ਸਿੰਘ ਕਮਿਸ਼ਨ

ਨੇੜਲੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਗਠਿਤ ਕਮਿਸ਼ਨ ਦੇ ਚੇਅਰਮੈਨ ਜਸਟਿਸ ਜ਼ੋਰਾ ਸਿੰਘ ਨੇ ਅੱਜ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਆਪਣੀ ਪੂਰੀ ਰਫ਼ਤਾਰ ਵਿਚ ਚੱਲ ਰਹੀ ਹੈ ਅਤੇ ਇਸੇ ਸਾਲ ਜੂਨ ਮਹੀਨੇ ਵਿਚ ਜਾਂਚ ਰਿਪੋਰਟ ਜਾਰੀ ਕਰ ਦਿੱਤੀ ਜਾਵੇਗੀ ।