ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਮਾਮਲੇ ਵਿੱਚ ਭਾਰਤੀ ਘਰੇਲੂ ਮੰਤਰੀ ਰਾਜ ਨਾਥ ਨੇ ਇੱਕ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਅਫ਼ਜ਼ਲ ਗੁਰੂ ਦੀ ਹਮਾਇਤ ’ਚ ਹੋ ਰਹੇ ਪ੍ਰਦਰਸ਼ਨਾਂ ਨੂੰ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸਈਦ ਦੀ ਹਮਾਇਤ ਹਾਸਲ ਸੀ। ਭਾਰਤੀ ਘਰੇਲੂ ਮੰਤਰੀ ਰਾਜਨਾਥ ਸਿੰਘ ਦੇ ਇਸ ਬਿਆਨ ਨੇ ਮਾਮਲੇ ਨੂੰ ਹੋਰ ਭਖਾ ਦਿੱਤਾ ਹੈ।
ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਅੱਜ ਸਵੇਰੇ 3:30 ਵਜੇ ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਫੌਜੀ ਵਰਦੀ ਵਿੱਚ ਆਏ ਹਮਲਾਵਰਾਂ ਨੇ ਹਵਾਈ ਅੱਡੇ ਅੰਦਰ ਵੜ ਕੇ ਹਮਲਾ ਕਰ ਦਿੱਤਾ, ਜੋ ਖ਼ਬਰ ਲਿਖੇ ਜਾਣ ਤੱਕ ਜਾਰੀ ਹੈ। ਹੁਣ ਤੱਕ ਭਾਰਤੀ ਫੌਜ, ਹਵਾਈ ਫੌਜ, ਨੈਸ਼ਨਲ ਸਕਿਉਰਿਟੀ ਗਾਰਡਾਂ ਅਤੇ ਹਮਲਾਵਰਾਂ ਵਿੱਚ ਹੋਈ ਲੜਾਈ ਵਿੱਚ ਪੰਜ ਹਮਲਾਵਰ ਅਤੇ ਤਿੰਨ ਸੁਰੱਖਿਆ ਜਵਾਨਾਂ ਦੀ ਮੌਤ ਹੋ ਗਈ ਹੈ।
ਜਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਲੱਭਣ ਵਿੱਚ ਨਾਕਾਮ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਆਪਣੀ ਨਾਕਾਮੀ ਛਪਾਉਣ ਲਈ ਇਨ੍ਹਾਂ ਘਟਨਾਵਾਂ ਪਿੱਛੇ ਵਿਦੇਸ਼ੀ ਏਜੰਸੀਆਂ ਦਾ ਹੱਥ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਨਾਲ ਭਾਰਤ ਦੀ ਕੇਂਦਰ ਸਰਕਾਰ ਸਹਿਮਤ ਨਜ਼ਰ ਨਹੀਂ ਆ ਰਹੀ।
ਸ਼੍ਰੀ ਆਨੰਦਪੁਰ ਸਾਹਿਬ ਦੇ 300 ਸਾਲਾ ਸਥਾਪਨਾ ਦਿਵਸ ਮੌਕੇ ਮੁੱਖ ਸਮਾਗਮ ਵਿੱਚ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਮੰਚ ਤੋਂ ਸੰਬੋਧਨ ਕਰਨ ਦੌਰਾਨ ਪੰਡਾਲ ਵਿੱਚੋਂ ‘ਰਾਜਨਾਥ ਵਾਪਸ ਜਾਓ, ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਗੂੰਜੇ ਨਾਲ ਪੁਲਿਸ ਪ੍ਰਸ਼ਾਸ਼ਨ ਤੇ ਸੁਰੱਖਿਆ ਏਜ਼ੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੱਜ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਇਕ ਵਫ਼ਦ ਨੇ ਅੱਜ ਨਵੀਂ ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਸਬੰਧ 'ਚ ਛੇਤੀ ਕਾਰਵਾਈ ਕਰਨ ਦੀ ਮੰਗ ਕੀਤੀ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 5 ਰਾਜਾਂ ਦੇ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿਚ ਬੰਦ 13 ਸਿੰਘਾਂ ਦੀ ਰਿਹਾਈ ਸਬੰਧੀ ਲਿਖੇ ਪੱਤਰ ਬਾਰੇ ਪੁੱਛੇ ਇਕ ਪ੍ਰਸ਼ਨ ਦਾ ਉੱਤਰ ਵਿੱਚ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਉਹ 13 ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨਗੇ ।
ਦਮਦਮੀ ਦਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ 'ਚ ਸੰਤ ਸਮਾਜ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖ ਅਹੁਦੇਦਾਰਾਂ ਸਮੇਤ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਫ਼ਦ ਨੇ ਸਿੱਖ ਕੌਮ ਨਾਲ ਸਬੰਧਿਤ ਅਹਿਮ ਮਸਲਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖਾਂ ਦੀ ਪਾਲੀਮੈਂਟ ਵੱਜੋਂ ਜਾਣੀ ਜਾਂਦੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜਧਾਰੀਆਂ ਨੂੰ ਵੋਟਾਂ ਦੇ ਅਧਿਕਾਰ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਦੇਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਸਥਾਪਿਤ ਕਰਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਇਸ ਕਤਲੇਆਮ ਦੇ ਪਿੱਛੇ ਸਿਆਸੀ ਅਤੇ ਸਰਕਾਰੀ ਪੁਸ਼ਤਪਨਾਹੀ ਦੀ ਸਾਜਿਸ਼ ਨੰਗੀ ਹੋ ਸਕੇ।
« Previous Page