ਆਮ ਆਦਮੀ ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਰਾਜਨੀਤਕ ਮਾਮਲਿਆਂ ਦੇ ਵਿਚਾਰ ਲਈ ਕਮੇਟੀ (ਪੀਏਸੀ) ਨੇ ਇਹ ਫੈਸਲਾ ਕੀਤਾ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਉਸਦੇ ਪੰਜਾਬ ਕਨਵੀਨਰ ਦੇ ਮੌਜੂਦਾ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।
ਆਮ ਆਦਮੀ ਪਾਰਟੀ ਦੇ 21 ਆਗੂਆਂ ਵਲੋਂ ਕੇਜਰੀਵਾਲ ਨੂੰ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦੀ ਚਿੱਠੀ ਲਿਖਣ ਤੋਂ ਇਕ ਦਿਨ ਬਾਅਦ ਅੱਜ (26 ਅਗਸਤ) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਖਚਾਖਚ ਭਰੀ ਪ੍ਰੈਸ ਕਾਨਫਰੰਸ ਦੌਰਾਨ ਸੁੱਚਾ ਸਿੰਘ ਛੋਟੇਪੁਰ ਦੀ ਨਾਰਾਜ਼ਗੀ ਦਾ ਲਾਵਾ ਫੁੱਟ ਪਿਆ।
ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਦੇ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਪੰਜਾਬੀ ਆਗੂ ਸੁੱਚਾ ਸਿੰਘ ਛੋਟੇਪੁਰ ਖਿਲਾਫ ਸਾਜ਼ਿਸ਼ਾਂ ਰਚਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਸ ਬੰਦੇ ਨੇ ਪਾਰਟੀ ਨੂੰ ਸ਼ੁਰੂ ਤੋਂ ਸਿੰਚਿਆ ਸੀ ਉਸ ਖਿਲਾਫ ਅਜਿਹੀ ਘਟੀਆ ਹਰਕਤ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ 'ਚ 'ਆਪ' ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਨੂੰ ਲਿਖੀ ਗਈ ਚਿੱਠੀ ਪਾਠਕਾਂ ਦੀ ਜਾਣਕਾਰੀ ਲਈ ਛਾਪ ਰਹੇ ਹਾਂ।
ਸੁੱਚਾ ਸਿੰਘ ਛੋਟੇਪੁਰ ਇੱਕ ਸਟਿੰਗ ਅਪਰੇਸ਼ਨ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਦੀ ਕਿਸੇ ਵੇਲੇ ਵੀ ਪਾਰਟੀ ਵਿੱਚੋਂ ਛੁੱਟੀ ਹੋ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਸਮੇਤ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਮੈਂਬਰਾਂ ਵੱਲੋਂ ਸਟਿੰਗ ਅਪਰੇਸ਼ਨ ਦੀ ਹਾਸਲ ਹੋਈ ਵੀਡੀਓ ਦੀ ਘੋਖ ਕਰ ਲਈ ਗਈ ਹੈ ਅਤੇ ਛੋਟੇਪੁਰ ਨੂੰ ਕਿਸੇ ਵੇਲੇ ਵੀ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।
ਪੇਂਡੂ ਖੇਤਰਾਂ ਵਿੱਚ ਪ੍ਰਦੂਸ਼ਤ ਪਾਣੀ ਸਪਲਾਈ ਦੇ ਵਿਰੁੱਧ ਸ਼ਾਂਤੀ ਪੂਰਵਕ ਰੋਸ਼ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਆਗੂਆਂ ਉੱਤੇ ਸ਼ਾਹਕੋਟ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕਰਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਆਉਣ ਵਾਲੀ 31 ਅਗਸਤ ਨੂੰ ਸਥਾਨਕ ਅਕਾਲੀ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪਿੰਡ ਵਿੱਚ ਰੋਸ਼ ਰੈਲੀ ਕਰੇਗੀ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਸਹਾਇਕ ਇੰਚਾਰਜ ਨਿਯੁਕਤ ਕਰਨਾ ਸਿੱਧੇ ਤੌਰ ’ਤੇ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਲਈ ਖ਼ਤਰੇ ਦੀ ਘੰਟੀ ਹੈ।
ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਕੈਪਟਨ ਬਲਵੀਰ ਸਿੰਘ ਬਾਠ, ਸੈਕੂਲਰ ਲੋਕ ਰਾਜ ਪਾਰਟੀ ਦੇ ਮੁਖੀ ਹਰਚੰਦ ਸਿੰਘ ਬਰਸਟ ਅਤੇ ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਸ਼ਨੀਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਬਰਸਟ ਨੇ ਸੈਕੂਲਰ ਲੋਕ ਰਾਜ ਪਾਰਟੀ ਦਾ ਆਮ ਆਦਮੀ ਪਾਰਟੀ ਵਿਚ ਰਲੇਵੇਂ ਦਾ ਐਲਾਨ ਕਰ ਦਿੱਤਾ।
ਅੱਜ ਚੰਡੀਗੜ੍ਹ ਵਿਖੇ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ ਜਿਸ ਵਿਚ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਸੁਖੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਰਚੰਦ ਸਿੰਘ ਬਰਸਤ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਸੰਜੇ ਸਿੰਘ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੌਜੂਦ ਸਨ।
ਗੁਰੂ ਤੇਗ ਬਹਾਦਰ ਨਗਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਆਪਣੇ 250 ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ‘ਆਪ’ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਗਾਬਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸਿਆਸੀ ਪਾਰਟੀ ਵਿਸ਼ਵਾਸ ਕਰਨ ਯੋਗ ਨਹੀਂ ਰਹੀ ਹੈ ਪ੍ਰੰਤੂ ‘ਆਪ’ ਨਵੀਂ ਵਿਚਾਰਧਾਰਾ ਵਾਲੀ ਪਾਰਟੀ ਹੈ।
« Previous Page — Next Page »