ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ 'ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਡੇਰਾਬੱਸੀ ਵਿਚ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁੱਝ ਉਮੀਦਵਾਰ ਅਜਿਹੇ ਵੀ ਹਨ ਜੋ ਯੋਗਤਾ ਦੀ ਕਸੌਟੀ 'ਤੇ ਖਰੇ ਨਹੀਂ ਉੱਤਰਦੇ। ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਉਹ ਕਿਹੜੇ ਉਮੀਦਵਾਨ ਹਨ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।
ਲ਼ੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚਿੱਟਾ ਤਸਕਰ ਦੱਸਣ ’ਤੇ ਮਾਣਹਾਨੀ ਮਾਮਲੇ ਵਿੱਚ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਲਈ ਪੁਜੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਲਲਕਾਰਦਿਆਂ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ 6 ਮਹੀਨੇ ਰਹਿ ਗਏ ਹਨ ਜੇ ਜ਼ੁਰਅਤ ਹੈ ਤਾਂ ਸਾਨੂੰ ਗ੍ਰਿਫਤਾਰ ਕਰ ਨਹੀਂ ਤਾਂ 6 ਮਹੀਨੇ ਬਾਅਦ ਅਸੀਂ ਤੈਨੂੰ ਗ੍ਰਿਫਤਾਰ ਕਰਕੇ ਵਿਖਾਵਾਂਗੇ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਐਮ.ਪੀ., ਪ੍ਰੋ. ਸਾਧੂ ਸਿੰਘ ਐਮ.ਪੀ., ਸੀਨੀਅਰ ਵਕੀਲ ਐਚ.ਐਸ. ਫੂਲਕਾ, ਕੰਵਰ ਸੰਧੂ ਚੇਅਰਮੈਨ, ਮੈਨੀਫੈਸਟੋ ਕਮੇਟੀ, ਐਡਵੋਕੇਟ ਹਿੰਮਤ ਸਿੰਘ ਸ਼ੇਰਗਿਲ ਵਲੋਂ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ’ਤੇ ਅਸਿੱਧੇ ਢੰਗ ਨਾਲ ਨਿਸ਼ਾਨਾ ਲਾਉਂਦਿਆਂ ਆਖਿਆ ਕਿ ਪਾਰਟੀ ਦੇ ਅਸੂਲਾਂ ਮੁਤਾਬਿਕ ਉਹ ਚੋਣ ਨਹੀਂ ਲੜ ਸਕਣਗੇ ਅਤੇ ਉਨ੍ਹਾਂ ਨੂੰ ਸਿਰਫ਼ ਪ੍ਰਚਾਰ ਦੀ ਜ਼ਿੰਮੇਵਾਰੀ ਹੀ ਸੌਂਪੀ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਇਕ ਮਾਮਲੇ ਵਿੱਚ ਸਜ਼ਾਯਾਫ਼ਤਾ ਹਨ ਅਤੇ ਪਾਰਟੀ ਦਾ ਸਿਧਾਂਤ ਹੈ ਕਿ ਸਜ਼ਾਯਾਫ਼ਤਾ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾ ਸਕਦਾ ਹੈ।
ਆਮ ਆਦਮੀ ਪਾਰਟੀ (ਆਪ) ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਹਾਲ ਹੀ ਵਿਚ ਪੰਜਾਬ ਪੁਲਿਸ ਵਲੋਂ ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ ਕਿ ਕਿਉਂ ਉਨ੍ਹਾਂ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਛੋਟੇਪੁਰ ਨੇ ਇਸਨੂੰ ਮਨੁੱਖੀ ਹੱਕਾਂ ਦੀ ਉਲੰਘਣਾ ਦੱਸਿਆ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਅੱਜ ਸਵੇਰੇ ਸੇਵਾ ਕਰਨ ਲਈ ਖਬਰ ਮਿਲੀ ਹੈ। 'ਆਪ' ਵਲੋਂ ਹਾਲ ਹੀ ਵਿਚ ਜਾਰੀ ਯੂਥ ਮੈਨੀਫੈਸਟੋ ਵਿਚ ਹੋਈ ਹੋਈ ਗਲਤੀ ਤੋਂ ਬਾਅਦ ਉਠੇ ਵਿਵਾਦ ਕਰਕੇ ਸੇਵਾ ਕਰਨ ਦਾ ਇਹ ਫੈਸਲਾ ਲਿਆ ਗਿਆ।
ਪੰਜਾਬ ਵਿੱਚ ਭਰਤੀ ਘੁਟਾਲੇ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ 'ਆਮ ਆਦਮੀ ਪਾਰਟੀ' (ਆਪ) ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਐਤਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 'ਦਾਗ਼ੀ' ਵਿਅਕਤੀਆਂ ਨੂੰ ਹਰੀ ਝੰਡੀ ('ਕਲੀਨ ਚਿਟ') ਦੇਣ ਦੇ ਮਾਮਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਉੱਤੇ ਰਾਜ ਭਰ ਦੀ ਗ੍ਰਾਮ ਪੰਚਾਇਤਾਂ ਦੇ ਬੁਨਿਆਦੀ ਅਧਿਕਾਰਾਂ ਦੇ ਖੋਹਣ ਦਾ ਦੋਸ਼ ਲਗਾਇਆ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੈਂਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਲੋਕਤੰਤਰ ਦੇ ਬੁਨਿਆਦੀ ਥੰਮ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ। ਪੰਚਾਇਤਾਂ ਦੇ ਸਾਰੇ ਬੁਨਿਆਦੀ ਅਧਿਕਾਰ ਖੋਹੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ 'ਜਥੇਦਾਰਾਂ' ਦੀ ਕਠਪੁਤਲੀ ਬਣਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।
ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੁਆਰਾ ਆਮ ਆਦਮੀ ਪਾਰਟੀ ਦੀ ਤੁਲਣਾ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਕਰਨ ਅਤੇ ਆਪ ਆਗੂਆਂ ਨੂੰ ਖਾਲਿਸਤਾਨੀ ਕਹਿਣ 'ਤੇ ਪਲਟਵਾਰ ਕਰਦਿਆਂ ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸਨੂੰ ਇਕ ਬੇਤੁਕਾ ਬਿਆਨ ਕਰਾਰ ਦਿੱਤਾ।
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਸੁਫ਼ਨੇ ਤਾਂ ਹਾਲੇ ਪੂਰੇ ਹੋਣੇ ਹਨ ਅਤੇ ਸੂਬੇ ਤੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਦਲਿਤਾਂ ਨੂੰ ਸਦਾ ਕੇਵਲ ਆਪਣੇ ਵੋਟ-ਬੈਂਕ ਵਜੋਂ ਹੀ ਵਰਤਦੀਆਂ ਰਹੀਆਂ ਹਨ।
« Previous Page — Next Page »