ਬਿਹਾਰ ਵਿਧਾਨ ਸਭਾ ਵਿੱਚ ਨਿਤੀਸ਼-ਲਾਲੂ ਮਹਾਂ ਗਠਜੋੜ ਦੀ ਸ਼ਾਂਨਦਾਰ ਜਿੱਤ ਅਤੇ ਬਾਜਪਾ ਦੀ ਨਮੋਸ਼ੀ ਭਰੀ ਹਾਰ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਅਮਰੀਕੀ ਸਿੱਖ ਜੱਥੇਬੰਦੀ ਨੇ ਕੈਨੇਡਾ ਵੱਸਦੇ ਸਿੱਖਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਦਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖਿਲਾਫ ਅਪਮਾਣਜਨਕ ਬੋਲੀ ਬੋਲਣ ਕਰਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।
ਆਮ ਆਦਮੀ ਪਾਰਟੀ ਨਾਲ ਸਬੰਧਿਤ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਪੰਜਾਬ ਇਕਾਈ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨਾਲ ਅਸੀਂ ਮਿਲ ਕੇ ਨਹੀਂ ਚੱਲ ਸਕਦੇ ਇਸ ਤੋਂ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਦੇ ਆਗੂਆਂ 'ਚ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ ਤੇ ਇੰਜ ਲੱਗ ਰਿਹਾ ਹੈ ਕਿ ਨਿਕਟ ਭਵਿੱਖ 'ਚ ਇਨ੍ਹਾਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਦਾ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਕਵਾਇਦ ਪੂਰੀ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨਾਲ ਜੁੜੇ ਵੱਖ-ਵੱਖ ਖੇਤਰਾਂ ਦੇ ਮਾਹਿਰ ਸਿੱ ਖਿਆ, ਸਿਹਤ, ਖੇਤੀ, ਸਨਅਤ, ਵਪਾਰ ਆਦਿ ਖੇਤਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਤੇ ਫਿਰ ਇਨ੍ਹਾਂ ਨੂੰ ਹੱਲ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਖਰੜੇ ਤਿਆਰ ਕਰ ਰਹੇ ਹਨ ।
ਪੰਜਾਬ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਵਿੱ ਚਚਾਰ ਸੀਟਾਂ ਜਿੱਤ ਕੇ ਆਪਣਾ ਆਧਾਰ ਕਾਇਮ ਕਰਨ ਵਾਲੀ ਆਮ ਆਦਮੀ ਪਾਰਟੀ ਪੰਜਾਬੀ ਇਕਾਈ ਦੀ ਲੀਡਰਸ਼ਿਪ ਵਿੱਚ ਪੈਦਾ ਹੋਈ ਅੰਦਰੂਨੀ ਖਿੱਚੋਤਾਣ ਵੱਧਦੀ ਜਾ ਰਹੀ ਹੈ।ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਡਾ. ਦਲਜੀਤ ਸਿੰਘ ਨੇ ਦੋਸ਼ ਲਾਇਆ ਕਿ ਸੁੱਚਾ ਸਿੰਘ ਛੋਟੇਪੁਰ ਪਾਰਟੀ ਵਿੱਚ ਧੜੇਬੰਦੀ ਪੈਦਾ ਰਹੇ ਹਨ ਅਤੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਦੇ ਬਰਾਬਰ ਧੜੇ ਖੜ੍ਹੇ ਕਰ ਰਹੇ ਹਨ ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਸਥਾਪਨਾ ਦਿਵਸ ਮੌਕੇ ਸ਼ਾਮਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਗ੍ਰਹਿ ਮੰਤਰੀ ਰਾਜਨਾਥ ਵੱਲੋਂ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਹੋਰ ਕੀਤੀਆਂ ਸਾਰੀਆਂ ਗੱਲਾਂ ਹੀ ਬਨਾਵਟੀ ਸਨ।
ਆਮ ਆਦਮੀ ਪਾਰਟੀ ਦੇ ਪੰਜਾਬ ਕਰਨਵੀਰ ਸੁੱਚਾ ਸਿੰਘ ਛੋਟੇਪੁਰ ਨੇ ਅੱਡਾ ਭੈਣੀ ਮੀਆਂ ਖਾਂ ਵਿੱਚ ਪ੍ਰੈੱਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਨਸ਼ੇ ਨੇ ਪੰਜਾਬ ਦੇ ਹਰਘਰ ਵਿੱਚ ਵੈਣ ਪੁਆ ਦਿੱਤੇ ਹਨ। ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਸ਼ੁਰੂ ਹੋਏ ਨਸ਼ਿਆਂ ਦੇ ਕਾਰੋਬਾਰ ਨੂੰ ਪੰਜਾਬ ਵਿੱਚ ਕੋਈ ਠੱਲ ਨਹੀਂ ਪੈ ਰਹੀ।
ਆਮ ਆਦਮੀ ਪਾਰਟੀ ਪੰਜਾਬ ਇਕਾਈ ਵਿੱਚ ਮਤਭੇਦਾਂ ਦੇ ਚੱਲਦਿਆਂ ਅੱਜ ਪੰਜਾਬ ਕਾਰਜ਼ਕਾਰਨੀ ਦੇ ਅੱਠਾਂ ਵਿੱਚੋਂ ਪੰਜ ਮੈਂਬਰਾਂ ਨੇ ਫੰਜਾਬ ਇਕਾਈ ਦੇ ਕਨਵੀਨਰ ਸ੍ਰ. ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਦੇ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕਰ ਦਿੱਤਾ ਹੈ।
ਕਾਂਗਰਸ ਦੇ ਦਾਬਕਾ ਵਿਧਾਇਕ ਅਤੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਜਿੱਥੇ ਅਕਾਲੀਆਂ ਨੇ ਨਸ਼ਿਆਂ ਦੀ ਤਸਕਰੀ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਦੋਸ਼ਾਂ ਤਚਿਤ ਘੇਰਿਆ ਜਾ ਰਿਹਾ ਹੈ, ਉੱਥੇ ਆਮ ਆਦਮੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਹੈ ਕਿ ਖਹਿਰਾ ਨੂਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਏ।
ਦਿੱਲੀ ਵਿੱਚ ਆਮ ਆਦੰੀ ਪਾਰਟੀ ਨੂੰ ਮਿਲੀ ਬੇਮਿਸਾਲ ਸਫਲਤਾ ਤੋਂ ਬਾਅਦ ਅੱਜ ਪਾਰਟੀ ਵੱਲੋਂ ਪੰਜਾਬ ਵਿੱਚ ਆਪਣਾ ਅਧਾਰ ਮਜਬੂਤ ਕਰਨ ਲਈ ਲੋਕ ਸੰਪਰਕ ਮੁਹਿੰਮ “ ਹਾਲ ਪੰਜਾਬ ਦਾ ਦਰਦ ਪੰਜਾਬ ਦਾ” ਸ਼ੁਰੂ ਕੀਤੀ ਗਈ।
« Previous Page — Next Page »