ਸਿਆਸੀ ਖਬਰਾਂ

ਲੁਧਿਆਣਾ-ਮਲਕੇਰਕੋਟਲਾ ਸੜਕ ‘ਤੇ ਸਥਿਤ ਡੇਰੇ ’ਚ ਡੇਰਾ ਪ੍ਰੇਮੀ ਪਿਉ-ਪੁੱਤ ਦਾ ਕਤਲ

February 26, 2017 | By

ਲੁਧਿਆਣਾ: ਲੁਧਿਆਣਾ-ਮਾਲੇਰਕੋਟਲਾ ਸੜਕ ਉਤੇ ਅਹਿਮਦਗੜ੍ਹ ਦੀ ਹੱਦ ਨਾਲ ਲੱਗਦੇ ਡੇਰਾ ਸਿਰਸਾ ਦੀ ਸ਼ਾਖਾ ਵਿੱਚ ਡੇਰਾ ਪ੍ਰੇਮੀ ਪਿਉ-ਪੁੱਤ ਦਾ ਅਣਪਛਾਤੇ ਹਮਲਾਵਰਾਂ ਨੇ ਸ਼ਨੀਵਾਰ ਦੇਸ਼ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਸਤਪਾਲ ਸ਼ਰਮਾ (72) ਤੇ ਉਸਦੇ ਪੁੱਤਰ ਰਮੇਸ਼ ਕੁਮਾਰ ਸ਼ਰਮਾ (40) ਵਜੋਂ ਹੋਈ ਹੈ।

ਘਟਨਾ ਸਥਾਨ ’ਤੇ ਪੁੱਜੇ ਪੁਲਿਸ ਮੁਲਾਜ਼ਮ

ਘਟਨਾ ਸਥਾਨ ’ਤੇ ਪੁੱਜੇ ਪੁਲਿਸ ਮੁਲਾਜ਼ਮ

ਜਾਣਕਾਰੀ ਮੁਤਾਬਕ ਇਹ ਪਿਉ-ਪੁੱਤਰ “ਨਾਮ ਚਰਚਾ ਘਰ” ਵਿੱਚ ਕੰਟੀਨ ਚਲਾਉਂਦੇ ਸਨ। ਇਨ੍ਹਾਂ ਨੂੰ ਸ਼ਨੀਵਾਰ ਸ਼ਾਮ 7.30 ਵਜੇ ਦੇ ਕਰੀਬ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੋਵਾਂ ਦੇ ਸਿਰਾਂ ਵਿੱਚ ਗੋਲੀਆਂ ਮਾਰੀਆਂ ਗਈਆਂ।

ਸਬੰਧਤ ਖ਼ਬਰ:

ਮੱਖੂ ‘ਚ ਸਿੱਖ ਸੰਗਤਾਂ ਤੇ ਡੇਰਾ ਸਿਰਸਾ ਪ੍ਰੇਮੀਆਂ ’ਚ ਟਕਰਾਅ …

ਘਟਨਾ ਤੋਂ ਬਾਅਦ ਪੁਲਿਸ ਟੀਮ ਨੇ ਐਸਪੀ (ਡੀ) ਸਤਨਾਮ ਸਿੰਘ ਦੀ ਅਗਵਾਈ ਹੇਠ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸਤਨਾਮ ਸਿੰਘ ਨੇ ਕਿਹਾ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਇਸ ਮਕਸਦ ਲਈ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Two Dera Sirsa Followers Reportedly Shot Dead at Jagera by Unidentified Persons; Reasons not Known …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,