August 31, 2022 | By ਸਿੱਖ ਸਿਆਸਤ ਬਿਊਰੋ
ਵੀਹਵੀਂ ਸਦੀ ਦੇ ਸ਼ੁਰੂਆਤੀ ਦਹਾਕਿਆਂ ਵਿੱਚ ਪੰਜਾਬ ਦੇ ਦੁਆਬਾ ਖੇਤਰ ਵਿੱਚ ਚੱਲੀ ਬੱਬਰ ਅਕਾਲੀ ਲਹਿਰ ਦੇ ਸੌ ਸਾਲ ਪੂਰੇ ਹੋਣ ਉੱਤੇ ਪੰਥ ਸੇਵਕ ਜੱਥਾ ਦੋਆਬਾ ਵੱਲੋਂ ਇਸ ਲਹਿਰ ਦੀ ਯਾਦ ਵਿਚ ਸਮਾਗਮਾਂ ਦੀ ਇਕ ਲੜੀ ਚਲਾਈ ਗਈ। ਇਸ ਲੜੀ ਦਾ ਆਖ਼ਰੀ ਸਮਾਗਮ ਗਡ਼੍ਹਸ਼ੰਕਰ ਵਿਖੇ 27 ਅਗਸਤ 2022 ਨੂੰ ਹੋਇਆ ਜਿਸ ਵਿੱਚ ਇਲਾਕੇ ਦੀਆਂ ਸਿੱਖ ਸੰਗਤਾਂ ਅਤੇ ਬੱਬਰ ਅਕਾਲੀ ਸ਼ਹੀਦਾਂ ਦੇ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉੱਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜੱਥਾ ਦੋਆਬਾ ਵੱਲੋਂ ਭਾਈ ਮਨਧੀਰ ਸਿੰਘ ਨੇ ਬੱਬਰ ਅਕਾਲੀ ਲਹਿਰ ਦੇ ਮਨੋਰਥਾਂ ਅਤੇ ਇਸ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਚਾਨਣਾ ਪਾਇਆ।
ਇੱਥੇ ਅਸੀਂ ਭਾਈ ਮਨਧੀਰ ਸਿੰਘ ਹੁਰਾਂ ਦੀ ਤਕਰੀਰ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣੋ ਅਤੇ ਅਗਾਂਹ ਸਾਂਝੀ ਕਰੋ ਜੀ।
Related Topics: Babbar Akali, Babbar Akali Movement, Bhai Mandhir Singh