ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਰੱਦ ਕਰਵਾਉਣ ਲਈ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਵਿਖੇ 25 ਦਸੰਬਰ 2009 ਨੂੰ ਦਸਤਖਤ ਕਰਦੇ ਹੋਏ ਪ੍ਰੋ. ਭੁੱਲਰ ਦੇ ਮਾਤਾ ਉਪਕਾਰ ਕੌਰ।
ਬਰਸੱਲ (27 ਦਸੰਬਰ, 2009): ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ ਤੇ ਸਿੱਖ ਕੌਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਬੈਲਜ਼ੀਅਮ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਪੰਥਕ ਜਥੇਬੰਦੀਆਂ ਨੇ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਬਰਸੱਲ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਜਰਮਨ (27 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ ਭਾਈ ਜਤਿੰਦਰਬੀਰ ਸਿੰਘ ,ਭਾਈ ਜਸਕਰਣ ਸਿੰਘ, ਭਾਈ ਰਾਸ਼ਪਾਲਸਿੰਘ ਬੀਰਪਿੰਡ, ਸ੍ਰ. ਗੁਰਸ਼ਰਨਜੀਤ ਸਿੰਘ ,ਸਿੱਖ ਫੈਡਰੇਸ਼ਨ ਸਵਿਟਜ਼ਰਲੈਡ ਦੇ ਪ੍ਰਧਾਨ ਭਾਈ ਅਮਰਜੀਤ ਸਿੰਘ ਭਾਈ ਗੁਰਮੁੱਖ ਸਿੰਘ, ਬਾਬਾ ਸੁੱਖਾ ਸਿੰਘ, ਇੰਟਰਨੈਨਲ ਸਿੱਖ ਕੌਂਸਲ ਬੈਲਜ਼ੀਅਮ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਭੁਰਾ ਦਲ ਖਾਲਸਾ ਜਰਮਨੀ ਦੇ ਭਾਈ ਅੰਗਰੇਜ਼ ਸਿੰਘ ,ਭਾਈ ਸੁਰਿੰਦਰਪਾਲ ਸਿੰਘ ਨੇ ਪ੍ਰੈਸ ਦੇ ਨਾ ਜਾਰੀ ਸਾਂਝੇ
ਫ਼ਤਿਹਗੜ੍ਹ ਸਾਹਿਬ, (25 ਦਸੰਬਰ, 2009 – ਪਰਦੀਪ ਸਿੰਘ) : ਛੋਟੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਖ਼ਾਲਸਾ ਐਕਸ਼ਨ ਕਮੇਟੀ ਅਤੇ ਦਲ ਖ਼ਾਲਸਾ ਵਲੋਂ ਸ਼ਾਂਝੇ ਤੌਰ ’ਤੇ ਕੀਤੀ ਗਈ ਕਾਨਫਰੰਸ ਵਿਚ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਆ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਬਾਦਲਕਿਆਂ ਦੇ ‘ਲੋਟੂ’ ਟੋਲੇ ਨੂੰ ਹਰਾ ਕੇ ਗੁਰਧਾਮਾਂ ਵਿੱਚੋਂ ਬਾਹਰ ਕੱਢਕੇ ਸਮੁੱਚਾ ਪ੍ਰਬੰਧ ਨਿਰੋਲ ਪੰਥਕ ਵਿਚਾਰਧਾਰਾ ਵਾਲੇ ਗੁਰਸਿੱਖਾਂ ਨੂੰ ਸੌਂਪਣ ਲਈ ਸਮੁੱਚਾ ਪੰਥ ਸੁਹਿਰਦ ਹੋ ਕੇ ਯਤਨ ਕਰੇ।
ਫਤਿਹਗੜ੍ਹ ਸਾਹਿਬ, 26 ਦਸੰਬਰ (ਪਰਦੀਪ ਸਿੰਘ) : ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਯਾਦ ਵਿੱਚ ਲੱਗੇ ਹੋਏ ਸ਼ਹੀਦੀ ਜੋੜ ਮੇਲੇ ਦੇ ਮੌਕੇ ਰਾਜਨੀਤਿਕ ਕਾਨਫਰੰਸਾਂ ਦੇ ਨਾਲ ਨਾਲ ਸ੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੀ ਸਟੇਜ ਦੇ ਸੰਤ ਬਾਬਾ ਬਲਜੀਤ ਸਿਘ ਦਾਦੂਵਾਲ ਵੱਲੋਂ ਲਗਾਏ ਹੋਏ ਦੋ ਦਿਨਾਂ ਦੇ ਧਾਰਮਿਕ ਦੀਵਾਨਾਂ ਵਿੱਚ ਹਜਾਰਾਂ ਲੋਕਾਂ ਨੂੰ ਸ਼ਹੀਦਾਂ ਦੀ ਸਹਾਦਤ ਤੋਂ ਪ੍ਰੇਰਨਾ ਲੈ ਕੇ ਸਿੱਖ ਜੀਵਨ ਜਾਂਚ ਨੂੰ ਬਦਲਣ ਵਾਸਤੇ ਅਪੀਲ ਕੀਤੀ।
ਫ਼ਤਿਹਗੜ੍ਹ ਸਾਹਿਬ (26 ਦਸੰਬਰ, 2009 - ਪਰਦੀਪ ਸਿੰਘ): ਫ਼ਤਿਹਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਭਾਈ ਦਲਜੀਤ ਸਿੰਘ ਬਿੱਟੂ, ਬਾਬਾ ਹਰਦੀਪ ਸਿੰਘ ਮਹਿਰਾਜ, ਐਡਵੋਕੇਟ ਜਸਪਾਲ ਸਿੰਘ ਮੰਝਪੁਰ ਸਮੇਤ ਦਰਜਨਾਂ ਵਰਕਰਾਂ ਨੂੰ ਝੂਠੇ ਕੇਸ ਪਾ ਕੇ ਗ੍ਰਿਫ਼ਤਾਰ ਕਰਨ ਦੇ ਸਬੰਧ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਰਚੇ ਵੰਡੇ ਗਏ।
ਫਤਿਹਗੜ੍ਹ ਸਾਹਿਬ (26 ਦਸੰਬਰ, 2009 - ਪਰਦੀਪ ਸਿੰਘ) : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਪਹੁੰਚਣ ਤੇ ਅਰਦਾਸ ਉਪਰੰਤ ਰਸਮੀ ਤੌਰ ਤੇ ਸਮਾਪਤ ਹੋ ਗਿਆ।
ਜਰਮਨ (26 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰਬੀਰ ਸਿੰਘ, ਭਾਈ ਜਸਕਰਣ ਸਿੰਘ ,ਭਾਈ ਰਸ਼ਪਾਲ ਸਿੰਘ ਬੀਰਪਿੰਡ, ਨੇ ਪ੍ਰੈਸ ਦੇ ਜਾਰੀ ਬਿਆਨ ਵਿੱਚ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹਾਦਤ ਦਿਹਾੜੇ ਤੇ ਲੱਖ ਲੱਖ ਪ੍ਰਣਾਮ ਕਰਦਿਆਂ ਹੋਇਆ ਕਿਹਾ ਕਿ ਅੱਜ ਇਹਨਾਂ ਮਹਾਨ ਆਤਮਾਵਾਂ ਦੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਿੱਚੋ ਧਰਮ ਪ੍ਰਤੀ ਅਡੋਲਤਾ , ਹਕੂਮਤ ਦੇ ਕਿਸੇ ਜ਼ੁਲਮ ਜਾਂ ਲਾਲਚ ਅੱਗੇ ਨਾ ਝੁਕਣਾਂ ਤੇ ਹੱਸ ਹੱਸ ਕੇ ਸ਼ਹਾਦਤ ਨੂੰ ਗਲੇ ਲਗਾਉਣ ਵਾਲੇ ਸਦੇਸ਼ ਨੂੰ ਭੁਲਾਕੇ ਸਿੱਖ ਕੌਮ ਦਾ ਇੱਕ ਵੱਡਾ ਹਿੱਸਾ ਇਸ ਸ਼ਹੀਦੀ ਦਿਹਾੜੇ ਨੂੰ ਜੋੜ ਮੇਲਾ ਤੇ ਰਾਜਸੀ ਲੀਡਰ, ਲੋਕਾਂ ਦੇ ਇੱਕਠ ਨੂੰ ਆਪਣੀਆਂ ਪਾਰਟੀਆਂ ਦੇ ਪ੍ਰਚਾਰ ਤੇ ਇੱਕ ਦੂਜੇ ਤੇ ਚਿੱਕੜ ਸਿੱਟਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਦੀ ਬਜਾਏ ਉਹਨਾਂ ਸ਼ਹੀਦਾਂ ਦਾ ਨਿਰਾਦਰ ਕਰਨ ਦੇ ਭਾਗੀਦਾਰ ਬਣਦੇ ਹਨ ।
ਸ਼ਹੀਦੀ ਸਭਾ ਮੌਕੇ ਪੰਚ ਪ੍ਰਧਾਨੀ ਵੱਲੋਂ ਲਗਾਈ ਸਾਝੀ ਕਾਨਫਰੰਸ ਦੀ ਸ਼ੁਰੂਆਤ ਮੌਕੇ ਮੰਚ ਦਾ ਦ੍ਰਿਸ਼
ਫਤਹਿਗੜ੍ਹ ਸਾਹਿਬ (24 ਦਸੰਬਰ, 2009): ਸਿੱਖ ਪੰਥ ਦੇ ਮਹਾਨ ਸ਼ਹੀਦਾਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਇੱਥੇ ਸ਼ੁਰੂ ਹੋਏ ਸਲਾਨਾ ਸ਼ਹੀਦੀ ਜੋੜ-ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਰਾਤ ਦੇ ਧਾਰਮਿਕ ਦੀਵਾਨ ਸਜਾਏ ਗਏ। ਸਜੇ ਹੋਏ ਦੀਵਾਨਾਂ ਵਿੱਚ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਅਵਤਾਰ ਸਿੰਘ ਸਾਧਾਂਵਾਲੇ, ਬਾਬਾ ਧਰਮਵੀਰ ਸਿੰਘ ਨੇ ਸੰਗਤਾਂ ਨੂੰ ਗੁਰਜਸ ਨਾਲ ਨਿਹਾਲ ਕੀਤਾ।
Next Page »