ਪਟਿਆਲਾ (24 ਦਸੰਬਰ, 2009): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 14 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਮੁੱਖ ਜੱਜ ਵੱਲੋਂ ਬਰੀ ਕੀਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਨੂੰ ਫਾਂਸੀ ਦੀ ਸਜਾ ਸੁਣਾਈ ਗਈ ਹੈ। ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਸਤਖਤੀ ਮੁਹਿੰਮ ਚਲਾਈ ਜਾ ਰਹੀ ਹੈ|
ਪੰਜਾਬ ਸਰਕਾਰ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਸਾਥੀਆਂ ਦੀ ਗ੍ਰਿਫਤਾਰੀ ਸਬੰਧੀ ਸਰਕਾਰੀ ਕੂੜ ਪ੍ਰਚਾਰ ਰਾਹੀਂ ਸਿਰਜੀ ਭਰਮ ਚੇਤਨਾ ਦੇ ਟਾਕਰੇ ਲਈ ਪੰਚ ਪ੍ਰਧਾਨੀ ਵੱਲੋਂ ਲੋਕ ਚੇਤਨਾ ਸਿਰਜਨ ਦੇ ਯਤਨ ਦਾ ਦ੍ਰਿਸ਼।
ਸਿੱਖ ਪੰਥ ਦੇ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਅੰਦਰ ਫਤਹਿਗੜ੍ਹ ਸਾਹਿਬ ਵਿਖੇ ਜੁੜੀ ਸੰਗਤ ਵੀਹਵੀਂ ਸਦੀ ਦੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇਖਦੇ ਹੋਏ।
ਜਲੰਧਰ (22 ਦਸੰਬਰ 2003): ਪੰਜਾਬੀ ਦੇ ਇੱਕ ਪ੍ਰਮੁੱਖ ਅਖਬਾਰ 'ਅਜੀਤ' ਦੀ ਖਬਰ ਅਨੁਸਾਰ 1984 ਦੇ ਸਿੱਖ ਕਤਲੇਆਮ ਦੌਰਾਨ ਕੇਵਲ ਸਿੱਖਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੀ ਨਹੀਂ ਕੀਤਾ ਗਿਆ ਸੀ ਸਗੋਂ ਹਮਲਾਵਰਾਂ ਵੱਲੋਂ ਗੁਰਦੁਆਰਾ ਸਾਹਿਬਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ।
ਸਰੀ (23 ਦਸੰਬਰ, 2009 - ਗੁਰਪ੍ਰੀਤ ਸਿੰਘ ਸਹੋਤਾ): ਆਰ. ਐਸ. ਐਸ. ਦੇ ਪ੍ਰਭਾਵ ਹੇਠ ਆ ਕੇ ਸਿੱਖ ਕੌਮ ਵਲੋਂ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਵਿਰੁੱਧ ਸਾਜ਼ਿਸ਼ਾਂ ਘੜਨ ਵਾਲੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਸਿੱਖ ਕੌਮ ਇਸ ਵਿਸ਼ੇ ’ਤੇ ਪੂਰੀ ਤਰ੍ਹਾਂ ਜਾਗਰੂਕ ਹੈ ਅਤੇ ਇਹੀ ਕਾਰਨ ਹੈ ਕਿ ਦੁਨੀਆ ਦੇ 99 ਪ੍ਰਤੀਸ਼ਤ ਸਿੱਖਾਂ ਨੇ ਸਿੱਖਾਂ ਦੀ ਵੱਖਰੀ ਹਸਤੀ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ। ਇਸ ਲਈ ਨਾਨਕਸ਼ਾਹੀ ਕੈਲੰਡਰ ਨਾਲ ਕੀਤੀ ਜਾ ਰਹੀ ਛੇੜ-ਛਾੜ ਨੂੰ ਸਿੱਖ ਕਦੇ ਵੀ ਪ੍ਰਵਾਨ ਨਹੀਂ ਕਰਨਗੇ।
ਜਰਮਨ (21 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਵਿੱਚ ਗੁਰਦੁਆਰਾ ਸਿੱਖ ਸੈਟਰ ਫਰੈਕਫਰਟ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਤੇ ਲੁਧਿਆਣਾ ਗੋਲੀ ਕਾਡ ਦੇ ਸ਼ਹੀਦ ਭਾਈ ਦਰਸ਼ਨ ਸਿੰਘ ਲੁਹਾਰਾ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਨ ਲਈ ਰੱਖੇ ਗਏ ਸਮਾਗਮ ਵਿੱਚ ਵੀਹਵੀ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਵਿਲੱਖਣ ਸ਼ਖਸ਼ੀਅਤ ਬਾਰੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ ਹੈ।
ਬਰਸਲ (22 ਦਸੰਬਰ, 2009): ਇੰਟਰਨੈਸ਼ਨਲ ਸਿੱਖ ਕੌਸਲ ਬੈਲਜ਼ੀਅਮ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਭੂਰਾ, ਬੱਬਰ ਖਾਲਸਾ ਇੰਟਰਨੈਸ਼ਨਲ (ਤਲਵਿੰਦਰ ਸਿੰਘ) ਦੇ ਭਾਈ ਹਰਵਿੰਦਰ ਸਿੰਘ ਭਤੇੜੀ ਨੇ ਪ੍ਰੈਸ ਦੇ ਨਾ ਜਾਰੀ ਬਿਆਨ ਵਿੱਚ ਕਿਹਾ ਕਿ ਸਾਹਿਬੇ ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸਲਾਨਾ ਸ਼ਹਾਦਤ ਦਿਹਾੜੇ ਨੂੰ ਸਮਰਪਤਿ ਸਿੱਖ ਕੌਮ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 27 ਦਸਬੰਰ ਦਿਨ ਐਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਬਰੱਸਲ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਾਊਥਾਲ (21 ਦਸੰਬਰ, 2009): ‘ਪਾਕਿਸਤਾਨ ਵਿੱਚ ਬਣਨ ਵਾਲੀ ਬਾਬਾ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਦੀਆਂ ਬਣਾਈਆਂ ਯੂਨੀਵਰਸਿਟੀ ਵਿੱਚੋਂ ਇੱਕ ਵੱਖਰੀ-ਨਿਵੇਕਲੀ ਯੂਨੀਵਰਸਿਟੀ ਬਣੇਗੀ, ਜਿਸ ਲਈ ਉੱਨੀ ਸੌ ਏਕੜ ਦੇ ਕਰੀਬ ਜ਼ਮੀਨ ਪ੍ਰਾਪਤ ਕਰ ਲਈ ਗਈ ਹੈ।’
ਫਰੈਕਫਰਟ (21 ਦਸੰਬਰ, 2009): ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲ ਖਾਲਸਾ ਜਰਮਨੀ ਵੱਲੋ ਸਿੱਖ ਕੌਮ ਦੀ ਅਜ਼ਾਦੀ ਦੇ ਅਜ਼ਾਦ ਵਤਨ ਲਈ ਆਪਾ ਵਾਰਗਏ ਸਮੂਹ ਸ਼ਹੀਦਾਂ ਤੇ ਭਾਈ ਦਰਸ਼ਨ ਸਿੰਘ ਲੁਹਾਰਾ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਨ ਲਈ ਹਮ ਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੱਖ ਸ਼ੈਟਰ ਫਰੈਕਫਰਟ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ
ਜਰਮਨ (21 ਦਸੰਬਰ, 2009): ਸਿੱਖ ਸਿਆਸਤ ਨੂੰ ਬਿਜਲ ਸੁਨੇਹੇਂ ਰਾਹੀਂ ਮਿਲੀ ਸੂਚਨਾ ਅਨੁਸਾਰ ਸ਼ਰੋਮਣੀ ਅਕਾਲੀ ਦਲ ਜਰਮਨੀ ਦੇ ਵਾਇਸ ਚੇਅਰਮੈਨ ਤੇ ਖਜਾਨਚੀ ਭਾਈ ਮਨਜੀਤ ਸਿੰਘ ਭੰਡਾਲ ਨੇ ਪਿਛਲੇ ਦਿਨੀਂ ਬਾਦਲ ਦਲ ਦੀ ਆਹੁਦੇਦਾਰੀ ਤੋਂ ਅਸਤੀਫਾ ਦੇ ਦਿੱਤਾ ਹੈ।
« Previous Page — Next Page »