ਚੰਡੀਗੜ੍ਹ/ ਮੋਹਾਲੀ (ਮਈ 31, 2010): ਘੱਲੂਘਾਰਾ ਯਾਦਗਾਰੀ ਮਾਰਚ ਨੂੰ ਰੋਕਣ ਲਈ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂਆਂ ਦੀ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਵਿਰੁੱਧ ਪੰਚ ਪ੍ਰਧਾਨੀ ਨੇ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਖਿੱਚਦਿਆਂ ਇੱਕ ਪਟੀਸ਼ਨ ਦਾਇਰ ਕੀਤੀ ਹੈ।
ਲੁਧਿਆਣਾ/ਮੋਹਾਲੀ (30 ਮਈ, 2010): ਪੰਜਾਬ ਪੁਲਿਸ ਵੱਲੋਂ ਅੱਜ ਅਚਾਨਕ ਕੀਤੀ ਕਾਰਵਾਈ ਤਹਿਤ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਆਗੂਆਂ ਭਾਈ ਕੁਲਬੀਰ ਸਿੰਘ ਬੜਾਪਿੰਡ, ਦਇਆ ਸਿੰਘ ਕੱਕੜ, ਬਲਦੇਵ ਸਿੰਘ ਸਿਰਸਾ, ਗੁ: ਗੁਰੂਸਰ ਮਹਿਰਾਜ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਮਹਿਰਾਜ, ਗੁਰਮੀਤ ਸਿੰਘ ਗੋਗਾ, ਨੌਜਵਾਨ ਆਗੂ ਸੰਦੀਪ ਸਿੰਘ ਕਨੇਡੀਅਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਧਰਮਯੁੱਧ ਮੋਰਚੇ ਦੇ ਡਿਕਟੇਟਰ ਗੱਦਾਰੇ ਆਜ਼ਮ ਹਰਚੰਦ ਸਿੰਹੁ ਲੌਂਗੋਵਾਲ ਧਰਮ ਮੋਰਚੇ ਵਿੱਚ ਜਾਣ ਵਾਲੇ ਸਿੰਘਾਂ ਨੂੰ ਹਰ ਰੋਜ਼ ਵਿਦਾਇਗੀ ਦਿਆ ਕਰਦੇ ਸਨ । ਪੰਜਾਬ ਦਾ ਸਾਬਕਾ ਸਿੱਖਿਆ ਮੰਤਰੀ ਸੁਖਜਿੰਦਰ ਸਿੰਘ ਜੋ ਕਿ ਖਾਲਿਸਤਾਨ ਦਾ ਨਾਹਰਾ ਲਗਾਉਣ ਵਾਲੇ ਮੋਢੀਆਂ ਵਿੱਚੋਂ ਇੱਕ ਸੀ , ਭਾਵੇਂ ਕਿ ਬਾਅਦ ਵਿੱਚ ਧੋਖਾ ਦੇ ਗਿਆ , ਕਿਉ ਕਿ ਖਾਲਿਸਤਾਨ ਦਾ ਨਾਹਰਾ ਲਗਾਉਣਾ ਉਸ ਦੀ ਕੌੰ ਪ੍ਰਸਤੀ ਹੋਣ ਦੀ ਬਜਾਏ ਸਿਆਸੀ ਪੈਂਤੜਾ ਸੀ । ਇਹ ਸੁਖਜਿੰਦਰ ਸਿੰਘ ਰਾਹੇ ਬਗਾਹੇ ਮੰਜੀ ਸਾਹਿਬ ਦੀਵਾਨ ਹਾਲ ਦੀ ਸਟੇਜ ਤੋਂ ਖਾਲਿਸਤਾਨ ਪੱਖੀ ਪ੍ਰਚਾਰ ਕਰਿਆ ਕਰਦਾ ਸੀ
ਅੰਮ੍ਰਿਤਸਰ (23 ਮਈ, 2010): ਦਲ ਖ਼ਾਲਸਾ ਨੇ ਦਰਬਾਰ ਸਾਹਿਬ ਸਮੂਹ ਅੰਦਰ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਮੀਰ ਨੂੰ ਹਲੂਣਾ ਦੇਣ ਦੇ ਮਕਸਦ ਨਾਲ 3 ਜੂਨ ਤੋਂ 6 ਜੂਨ ਤੱਕ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ 72 ਘੰਟੇ ਲਈ ਬੈਠਣ ਦਾ ਐਲਾਨ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਉਹਨਾਂ ਦੇ ਇਸ ਪਵਿੱਤਰ ਮਕਸਦ ਲਈ ‘ਬੈਠਣ’ ਨੂੰ ਧਰਨਾ ਜਾਂ ਰੋਸ ਮੁਜਾਹਰਾ ਨਾ ਕਿਹਾ ਜਾਵੇ।
ਸਿੱਖ ਇਕ ਮਾਰਸ਼ਲ ਕੌਮ ਹੈ। ਇਸਦੀ ਬਹਾਦਰੀ ਦੀਆਂ ਧੁੰਮਾਂ ਪੂਰੇ ਸੰਸਾਰ ਵਿਚ ਹਨ। ਜਿੰਨੀਆਂ ਵੀ ਜੰਗਾਂ ਲੜੀਆਂ ਗਈਆਂ,ਉਨ੍ਹਾ ਦੇ ਨਾਇਕ ਸਿੱਖ ਹੀ ਰਹੇ ,ਭਾਵੇਂ ਉਹ ਜੰਗਾਂ ਪਿਛਲੀਆਂ ਸਦੀਆਂ ਵਿਚ ਲੜੀਆ ਤੇ ਭਾਵੇਂ ਅੱਜ ਦੇ ਅਧੁਨਿਕ ਯੁੱਗ ਵਿਚ। ਸੰਨ 1962 ਦੀ ਚੀਨ ਨਾਲ ਹੋਈ ਜੰਗ ਵਿਚ ਸਿੱਖ ਜੂਨੀਅਰ ਕਮਾਂਡਰ ਜੋਗਿੰਦਰ ਸਿੰਘ ਮਾਹਲਾ ਨਾਇਕ ਬਣਕੇ ਉੱਭਰਿਆ।
ਜਲੰਧਰ, ਮਈ 21 (ਪੰਜਾਬ ਨਿਊਜ਼ ਨੈਟਵਰਕ): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮੌਜੂਦਾ ਇਮਾਰਤ ਵਿੱਚ ਬਣਾਈ ਗਈ “ਸ਼ਹੀਦ ਗੈਲਰੀ” ਖੋਲ੍ਹਣ ਦਾ ਮੁੱਦਾ ਉਠਾਉਂਦਿਆਂ ਕਿਹਾ ਹੈ ਕਿ ਹੁਣ ਬਿਨਾ ਦੇਰੀ ਤੋਂ ਇਸ ਗੈਲਰੀ ਵਿੱਚ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਲਗਾ ਕੇ ਇਸ ਨੂੰ ਸੰਗਤਾਂ ਲਈ ਖੋਲ੍ਹਿਆ ਜਾਵੇ।
ਜਲੰਧਰ (21 ਮਈ, 2010): ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਦੀ 26ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ‘ਘੱਲੂਘਾਰਾ ਹਫਤਾ’ ਮਨਾਉਣ ਅਤੇ 1 ਜੂਨ ਤੋਂ 6 ਜੂਨ ਤੱਕ ‘ਘੱਲੂਘਾਰਾ ਯਾਦਗਾਰੀ ਮਾਰਚ’ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਉਚੇਚੇ ਤੌਰ ਉੱਤੇ ਸੱਦੀ ਗਈ ਇੱਕ ਪ੍ਰੈਸ ਮਿਲਣੀ ਦੌਰਾਨ ਪੰਚ ਪ੍ਰਧਾਨੀ ਦੇ ਆਗੂਆਂ ਭਾਈ ਹਰਪਾਲ ਸਿੰਘ ਚੀਮਾ, ਭਾਈ ਕੁਲਬੀਰ ਸਿੰਘ ਬੜਾਪਿੰਡ, ਭਾਈ ਦਇਆ ਸਿੰਘ ਕੱਕੜ, ਭਾਈ ਕੁਮਿੱਕਰ ਸਿੰਘ ਮੁਕੰਦਪੁਰ ਅਤੇ ਭਾਈ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਸ਼ਹੀਦ ਕੌਮਾਂ ਦੀ ਜਿੰਦ-ਜਾਨ ਅਤੇ ਭਵਿੱਖ ਦੀ ਉਸਾਰੀ ਲਈ ਮਾਰਗ-ਦਰਸ਼ਕ ਹੁੰਦੇ ਹਨ। ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਦੀ ਸ਼ੁਰੂਆਤ ਜੂਨ 1984 ਵਿੱਚ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਨਾਲ ਹੋਈ ਸੀ,
ਮੋਗਾ, 26 ਮਈ, (ਰਸ਼ਪਾਲ ਸਿੰਘ): ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ 1 ਜੂਨ ਤੋਂ 6 ਜੂਨ ਤਕ ਕੀਤੇ ਜਾਣ ਵਾਲੇ “ਘੱਲੂਘਾਰਾ ਯਾਦਗਾਰੀ ਮਾਰਚ” ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਸਿੱਖ ਇਤਿਹਾਸ ਦੇ ਤੀਸਰੇ ਘੱਲੂਘਾਰੇ ਨੂੰ ਸਮਰਪਿਤ ਇਹ ਯਾਦਗਰੀ ਮਾਰਚ 1 ਜੂਨ ਨੂੰ ਚੱਪੜਚਿੜੀ ਤੋਂ ਰਵਾਨਾ ਕੀਤਾ ਜਾਵੇਗਾ ਜੋ ਕਿ ਪੁਆਧ, ਮਾਲਵਾ ਅਤੇ ਮਾਝੇ ਦੇ 10 ਜਿਲਿਆਂ ਵਿੱਚੋਂ ਹੁੰਦਾ ਹੋਇਆ 6 ਜੂਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇਗਾ।
ਮੋਗਾ, 22 ਮਈ, (ਪੱਤਰ ਪ੍ਰੇਰਕ): ਤਿਹਾੜ ਜੇਲ ਵਿਚ ਨਜਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੰਜਾਬ ਦੀ ਜੇਲ ਤਬਦੀਲੀ ਦਾ ਵਿਰੋਧ ਕਰਕੇ ਪੰਜਾਬ ਸਰਕਾਰ ਨੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ ) ਦੇ ਕੌਮੀ ਪੰਚ ਕਮਿੱਕਰ ਸਿੰਘ, ਜਥੇਬੰਦਕ ਸਕੱਤਰ ਜਸਵੀਰ ਸਿੰਘ ਖੰਡੂਰ ਤੇ ਅਮਰੀਕ ਸਿੰਘ ਈਸੜੂ ਨੇ ਪਾਰਟੀ ਦੇ ਮੁਖ ਦਫਤਰ ਲੁਧਿਆਣਾ ਤੋਂ ਜਾਰੀ ਇਕ ਪ੍ਰੈਸ ਨੋਟ ਵਿਚ ਕਿਹਾ ਹੈ ਕਿ ਸ. ਭੁੱਲਰ ਨੇ ਕੌਮੀ ਹਿੱਤਾਂ ਲਈ ਸੰਘਰਸ਼ ਕੀਤਾ।
ਸ਼੍ਰੀ ਅੰਮ੍ਰਿਤਸਰ (ਮਈ 16, 2010): ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਸਿੱਖ ਰਾਜ ਦੇ ਮਨਾਏ ਗਏ ਸ਼ਤਾਬਦੀ ਸਮਾਰੋਹ ਮੌਕੇ ਭਾਜਪਾ ਮੁਖੀ ਸ੍ਰੀ ਨਿਤਿਨ ਗਡਕਰੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਬੈਰਾਗੀ ਕਹਿਣ ਅਤੇ ਭਾਰਤ ਦੇ ਸਮੂਹ ਦਰਿਆਵਾਂ ਨੂੰ ਜੋੜਨ ਦੇ ਬਿਆਨ ਉਤੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ।
Next Page »