ਸ੍ਰੀਨਗਰ (7 ਨਵੰਬਰ, 2010): ਭਾਰਤੀ ਫ਼ੌਜ ਵੱਲੋਂ ਕਸ਼ਮੀਰ ਵਾਦੀ ਵਿੱਚ ਸਿੱਖਾਂ ਦੇ ਪਿੰਡਾਂ ’ਤੇ ਧਾਵਾ ਬੋਲਣ ਦੇ ਵਿਰੋਧ ’ਚ ਵਾਦੀ ਵਿੱਚ ਰਹਿੰਦੇ ਸਿੱਖਾਂ ਵਲੋਂ 7 ਨਵੰਬਰ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤੇ ਜਾਣ ਦੀਆਂ ਖਬਰਾਂ ਮਿਲੀਆਂ ਹਨ।
ਲੰਡਨ (7 ਨਵੰਬਰ, 2010): ਪੰਜਾਬ ਵਿੱਚ ਸਿੱਖ ਨੌਜਵਾਨਾਂ ਤੇ ਤਸ਼ੱਦਦ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹਰ ਰੋਜ਼ ਹੀ ਪੁਲੀਸ ਕਰਮਚਾਰੀਆਂ ਵਲੋਂ ਨੌਜਵਾਨਾਂ ਨੂੰ ਘਰਾਂ ਤੋਂ ਚੁੱਕ ਕੇ ਤਸੀਹਾ ਕੇਂਦਰਾਂ ਵਿੱਚ ਅਣਮਨੁੱਖੀ ਤਸ਼ੱਦਦ ਕੀਤਾ ਜਾਂਦਾ ਹੈ। ਕਈਆਂ ਦੇ ਵਾਰਸਾਂ ਤੋਂ ਮੋਟੀਆਂ ਰਕਮਾਂ ਲੈ ਕੇ ਛੱਡ ਦਿੱਤਾ ਜਾਂਦਾ ਹੈ ਅਤੇ ਕਈਆਂ ਨੂੰ ਖਤਰਨਾਕ ਖਾੜਕੂ ਕਰਾਰ ਦੇ ਸਿਰਾਂ ਦੇ ਇਨਾਮ ਘੋਸ਼ਿਤ ਕਰ ਦਿੱਤੇ ਜਾਂਦੇ ਹਨ। ਫਿਰ ਦੀਆਂ ਖਬਰਾਂ ਆਉਂਦੀਆਂ ਹਨ ਕਿ ਉਸ ਦੀ ਬੜੀ ਸਰਗਰਮੀ ਨਾਲ ਭਾਲ ਜਾਰੀ ਹੈ ਅਤੇ ਅਚਾਨਕ ਕੁੱਝ ਦਿਨ ਬਾਅਦ ਉਹ ਪੁਲੀਸ ਦੇ ਨਾਕੇ ਤੋਂ ਗ੍ਰਿਫਤਾਰ ਹੋ ਜਾਂਦਾ ਹੈ।
ਕਾਵੈਂਟਰੀ (5 ਨਵੰਬਰ, 2010): ਸਿੱਖ ਕੌਮ ਦੀ ਡਿੱਗੀ ਹੋਈ ਪੱਗ ਨੂੰ ਸਤਿਕਾਰ ਸਹਿਤ ਸਿਰ ਤੇ ਰੱਖਣ ਅਤੇ ਸ਼ਾਨਾਂਮੱਤੇ ਸਿੱਖ ਇਤਿਹਾਸ ਦੇ ਸੱਚ ਨੂੰ ਦੁਹਰਾਉਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ,ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕੇਹਰ ਸਿੰਘ ਅਤੇ ਨਵੰਬਰ 1984 ਦੌਰਾਨ ਕਾਂਗਰਸ ਦੀ ਸ਼ਹਿ ਤੇ ਯੋਜਨਾਬੱਧ ਤਰੀਕੇ ਨਾਲ ਹਿੰਦੂ ਗੁੰਡਿਆਂ ਵਲੋਂ ਕਤਲ ਕੀਤੇ ਗਏ ਹਜ਼ਾਰਾਂ ਸਿੱਖਾਂ ਦੀ ਯਾਦ ਅੰਦਰ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਹਰਲਨ ਲੇਨ ਕਾਵੈਂਟਰੀ ਵਿਖੇ ਨੌਜਵਾਨਾਂ ਵਲੋਂ ਪੰਜ ਦਿਨ ਲਗਾਤਾਰ ਸਮਾਗਮ ਕੀਤੇ ਗਏ।
ਨਵੰਬਰ 1984 ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ਵਿੱਚ ਵਾਪਰੇ ਭਿਆਨਕ ਸਿੱਖ ਕਤਲੇਆਮ ਨੂੰ 26 ਸਾਲ ਬੀਤ ਚੁੱਕੇ ਹਨ। ਇਸ ਘਟਨਾਕ੍ਰਮ ਨੂੰ ਅੱਜੇ ਤੱਕ ਦੰਗਿਆਂ ਵਜੋਂ ਹੀ ਦੇਖਿਆ ਗਿਆ ਹੈ, ਜਦਕਿ ਇਹ ਘਟਨਾਵਾਂ ਸਿੱਖਾਂ ਖਿਲਾਫ ਵਿੱਢੇ ਗਏ ਇੱਕ ਵੱਡੇ ਵਰਤਾਰੇ ਦਾ ਹਿੱਸਾ ਸਨ। ਇਨ੍ਹਾਂ ਘਟਨਾਵਾਂ ਦੀ ਤਹਿ ਹੇਠ ਬਹੁਤ ਕੁਝ ਅਜਿਹਾ ਲੁਕਿਆ ਹੋਇਆ ਹੈ ਜਿਸ ਨੂੰ ਅਜੇ ਤੱਕ ਖੋਜਿਆ ਨਹੀਂ ਗਿਆ। ਅਜਿਹੇ ਵਰਤਾਰਿਆਂ ਨੂੰ ਦੁਨੀਆਂ ਵਿੱਚ ‘ਨਸਲਕੁਸ਼ੀ’ ਦਾ ਨਾਂ ਦਿੱਤਾ ਜਾਂਦਾ ਹੈ। ਹੱਥਲੀ ਲਿਖਤ ਦੇ ਪਹਿਲੇ ਹਿੱਸੇ ਵਿੱਚ ‘ਨਸਲਕੁਸ਼ੀ’ ਅਤੇ ਇਸ ਨਾਲ ਜੁੜਵੇਂ ਕੌਮਾਂਤਰੀ ਕਾਨੂੰਨ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਦੂਜੇ ਹਿੱਸੇ ਵਿੱਚ ਵਿਦਵਾਨ ਗ੍ਰੇਗਰੀ ਐਚ. ਸਟੈਨਟਨ ਦੀ ਖੋਜ ਦੇ ਅਧਾਰ ਉੱਤੇ ਵੰਡੇ ਗਏ ਨਸਲਕੁਸ਼ੀ ਦੇ ਵੱਖ-ਵੱਖ ਪੜਾਵਾਂ ਦਾ ਮੁਕਾਬਲਾ ਨਵੰਬਰ 1984 ਦੀਆਂ ਘਟਨਾਵਾਂ ਨਾਲ ਕੀਤਾ ਗਿਆ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਅਕਤੂਬਰ - ਬੀਤੀ 26 ਅਕਤੂਬਰ ਨੂੰ ਤੜਕਸਾਰ 1 ਵਜੇ ਦੇ ਕਰੀਬ ਪਿੰਡ ਚੁੰਨੀ ਕਲਾਂ ਬਲਾਕ ਖੇੜਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭੈਣ ਜਸਵੀਰ ਕੌਰ ਦੇ ਘਰ ਆਏ ਉਸਦੇ ਭਰਾ ਜਸਮੇਲ ਸਿੰਘ ਉਰਫ ਸਾਹਿਬ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰੁਪਾਲਹੇੜੀ ਨੂੰ ਪੁਲਿਸ ਵੱਲੋਂ ਜਬਰਨ ਚੁੱਕਕੇ ਲਿਜਾਉਣ ਕਾਰਨ ਸਮੂਹ ਪਰਿਵਾਰਿਕ ਮੈਂਬਰਾਂ ਵਿਚ ਭਾਰੀ ਸਹਿਮ ਦਾ ਮਾਹੌਲ ਹੈ। ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜਸਮੇਲ ਸਿੰਘ ਉਰਫ ਸਾਹਿਬ ਸਿੰਘ ਦੀ ਭੈਣ ਨੇ ਆਖਿਆ ਕਿ ਉਸ ਦੇ ਪਤੀ ਦੀ ਕਾਫੀ ਚਿਰ ਪਹਿਲਾਂ ਮੌਤ ਹੋ ਗਈ ਸੀ ਅਤੇ
ਫ਼ਤਿਹਗੜ੍ਹ ਸਾਹਿਬ, 4 ਨਵੰਬਰ : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਪੰਜਾਬ ਸਰਕਾਰ 'ਤੇ ਕਾਬਜ਼ ਅਕਾਲੀ ਦਲ ਬਾਦਲ ਦੀ ਸਿੱਖ ਵਿਰੋਧੀ ਭੂਮਿਕਾ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਇਸ ਮਾਮਲੇ 'ਤੇ ਅਰਦਾਸ ਦਿਵਸ ਮਨਾ ਕੇ ਬਾਦਲਕੇ ਸਿੱਖਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਸਗੋਂ ਉਹ ਸਿੱਖੀ ਦੇ ਭਗਵਾਂਕਰਨ ਦੀ ਹੀ ਕੋਸ਼ਿਸ਼ ਕਰ ਰਹੇ ਹਨ। ਹੁਣ 26 ਸਾਲਾਂ ਬਾਅਦ ਤਾਂ ਬਾਦਲ ਸਰਕਾਰ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਮਤਾ ਪਾਸ ਕਰ ਰਹੇ ਹਨ ਤੇ ਇਹ ਆਪ ਹੀ ਦੱਸ ਦੇਣ ਕਿ ਅੱਜ ਇਨ੍ਹਾਂ ਵਲੋਂ ਕੀਤੀਆਂ ਅਰਦਾਸਾਂ ਕਦੋਂ ਸੰਪੂਰਨ ਹੋਣਗੀਆਂ।
ਤਲਵੰਡੀ ਸਾਬੋ 6 ਨਵੰਬਰ (ਪੰਜਾਬ ਨਿਊਜ਼ ਨੈੱਟ.) : ਸੌਦਾ ਸਾਧ ਦੇ ਡੇਰੇ ਬੰਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਪੰਥਕ ਜਥੇਬੰਦੀਆਂ ਨੇ ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਤੱਕ ਡੇਰਾਵਾਦ ਵਿਰੋਧੀ ਸੰਘਰਸ਼ ਦੀ ਰੂਪ-ਰੇਖਾ ਬਦਲਣ ਦਾ ਐਲਾਨ ਕੀਤਾ ਹੈ। ਪੰਥਕ ਆਗੂਆਂ ਨੇ ਦੱਸਿਆ ਕਿ ਤਖ਼ਤ
ਲੰਡਨ (4 ਨਵੰਬਰ, 2010): ਪੰਜਾਬ ਤੇ ਹਕੂਮਤ ਕਰਨ ਵਾਲੇ ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਨਵੰਬਰ 1984 ਦੌਰਾਨ ਹਿੰਦੂ ਬਹੁ ਗਿਣਤੀ ਦੇ ਗੁੰਡਿਆਂ ਹੱਥੋਂ ਖਤਮ ਕੀਤੇ ਗਏ ਸਿੱਖਾਂ ਦੀ ਯਾਦ ਵਿੱਚ ਅਰਦਾਸਾਂ ਕਰਨੀਆਂ ਕੇਵਲ ਸਿਆਸੀ ਸਟੰਟ ਹੈ। ਜਦ ਕਿ ਇਸ ਕਤਲੇਆਮ ਲਈ ਕਾਂਗਰਸ ਦੇ ਨਾਲ ਭਾਜਪਾ ਵੀ ਬਰਾਬਰ ਦੀ ਦੋਸ਼ੀ ਹੈ। ਮਾਈ ਕੰਟਰੀ ਮਾਈ ਲਾਈਫ ਵਿੱਚ ਅਡਵਾਨੀ ਵਲੋਂ ਜੂਨ ਚੌਰਾਸੀ ਦੇ ਖੂਨੀ ਘੱਲੂਘਾਰੇ ਸਬੰਧੀ ਸ਼ਰੇਆਮ ਇਕਬਾਲ ਕੀਤਾ ਗਿਆ ਹੈ ਕਿ ਭਾਜਪਾ ਨੇ ਇੰਦਰਾ ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਨ ਲਈ ਦਬਾਅ ਪਾਉਂਦਿਆਂ ਉਤਸ਼ਾਹਤ ਕੀਤਾ ਸੀ।
ਅੰਮ੍ਰਿਤਸਰ (3 ਨਵੰਬਰ, 2010): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਵੰਬਰ 1984 ਦੇ ਕਤਲੇਆਮ ਦੇ ਪੀੜਤਾਂ ਦੀ ਯਾਦ ਵਿੱਚ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ...
ਮਾਧੋਪੁਰ/ਫਤਿਹਗੜ੍ਹ ਸਾਹਿਬ (3 ਨਵੰਬਰ, 2010): ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 26 ਸਾਲ ਬਾਅਦ ਵੀ ਇਨਸਾਫ ਨਾ ਮਿਲਣ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨਾਲੋਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਰੋਕਾਰ ਵੱਖ ਕਰਕੇ ਸਿੱਖ ਕਤਲੇਆਮ ਦੇ ਪੀੜਤਾਂ ਨਾਲ ਧ੍ਰੋਹ ਕਮਾਉਣ ਦੀ ਕੋਸ਼ਿਸ਼ ਕੀਤੀ ਹੈ, ਓਥੇ ਬਾਦਲ ਸਰਕਾਰ ਵੱਲੋਂ ਵੀ ਬੰਦ ਨੂੰ ਨਾਕਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
« Previous Page — Next Page »