ਫ਼ਤਿਹਗੜ੍ਹ ਸਾਹਿਬ (22 ਮਾਰਚ, 2011): ਕੌਮਾਂਤਰੀ ਪਾਣੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਕੀਤੀ ਗਈ ਇੱਕ ਮੀਟਿੰਗ ਵਿਚ ਵਰਤੋਂ ਯੋਗ ਪਾਣੀ ਦੀ ਘਟ ਰਹੀ ਮਿਕਦਾਰ ਅਤੇ ਇਸ ਵਿੱਚ ਆ ਰਹੇ ਵਿਗਾੜਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਸਰਕਾਰਾਂ, ਸ਼੍ਰੋਮਣੀ ਕਮੇਟੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਵਾਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤੁ ਮਹਤੁ” ਦੇ ਮਹੱਤਵ ਤੋਂ ਲੋਕਾਈ ਨੂੰ ਜਾਣੂੰ ਕਰਵਾਉਣ ਅਤੇ ਇਸ ਮਹਾਂਵਾਕ ਨੂੰ ਨਾਰ੍ਹੇ ਦੇ ਰੂਪ ’ਚ ਲੋਕਾਂ ਵਿੱਚ ਲਿਜਾਣ। ਮੀਟਿੰਗ ਵਿੱਚ ਸ਼ਾਮਿਲ ਆਗੂਆ ਨੇ ਇੱਕਮਤ ਹੋ ਕੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਪੰਜਾਬ ਵਿਧਾਨ ਸਭਾ ਪਿਛਲੇ 4 ਦਹਾਕਿਆਂ ਦੇ ਸਾਰੇ ਸਮਝੌਤੇ ਰੱਦ ਕਰਕੇ ਹੀ ਰੋਕ ਸਕਦੀ ਹੈ ਤੇ ਇਹੋ ਇਸਦਾ ਇੱਕੋ ਇੱਕ ਹਾਲ ਹੈ।
ਨਿਊਯਾਰਕ (22 ਮਾਰਚ, 2011): ਨਵੰਬਰ 1984 ਵਿਚ ਸਿੱਖਾਂ 'ਤੇ ਹੋਏ ਹਮਲਿਆਂ ਦੇ ਸਬੰਧ ਵਿਚ ਅਮਰੀਕੀ ਅਦਾਲਤ ਨੇ ਕਾਂਗਰਸ ਨੂੰ ਇਕ ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਸੰਮਨ ਭੇਜਿਆ ਹੈ। ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਦਾਲਤ ਨੇ ਇਹ ਸੰਮਨ ਮਨੁੱਖੀ ਅਧਿਕਾਰਾਂ ਬਾਰੇ ਅਮਰੀਕਾ ਸਥਿਤ ਸਿੱਖ ਸੰਸਥਾ 'ਸਿੱਖਸ ਫਾਰ ਜਸਟਿਸ' ਦੀ ਪਟੀਸ਼ਨ 'ਤੇ ਜਾਰੀ ਕੀਤਾ। ਇਸ ਬਾਰੇ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਦੱਸਿਆ ਕਿ ਜੇਕਰ ਕਾਂਗਰਸ ਪਾਰਟੀ
ਭਾਈ ਸੋਹਣ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ੍ਹੀ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ, ਦੇ ਬੇਟੇ ਮਨਮੋਹਣ ਸਿੰਘ ਨਾਲ ਇਹ ਗੱਲ-ਬਾਤ ਆਸਟ੍ਰੇਲੀਆ ਵਿਖੇ ਹਫਤਾਵਾਰੀ ਰੇਡੀਓ "ਕੌਮੀ ਆਵਾਜ਼" ਵੱਲੋਂ ਕੀਤੀ ਗਈ ਸੀ। ਤੁਸੀਂ ਇਥੇ ਇਸ ਗੱਲਬਾਤ ਦਾ ਪਹਿਲਾ ਭਾਗ ਸੁਣ ਸਕਦੇ ਹੋ।
ਪੰਜਾਬ ਦੀ ਰਾਜਨੀਤੀ ਅਤੇ ਸਿੱਖ ਰਾਜਨੀਤੀ ਦੋ ਸਮਾਨਆਰਥਕ ਸ਼ਬਦ ਹਨ। ਭਾਰਤੀ ਆਜ਼ਾਦੀ ਤੋਂ ਲੈ ਕੇ 1992 ਤਕ ਦਾ ਪੰਜਾਬ ਦੀ ਰਾਜਨੀਤੀ ਅੰਦਰਲਾ ਵਰਤਾਰਾ ਭਾਰਤੀ ਰਾਜਨੀਤਕ ਸਿਸਟਮ ਅਤੇ ਸਿੱਖ ਰਾਜਨੀਤਕ ਸਿਸਟਮ (ਜੋ ਵਿਕਾਸ ਕਰ ਰਿਹਾ ਹੈ) ਵਿਚਕਾਰ ਨਿਰੰਤਰ ਟੱਕਰ ਉਤੇ ਅਧਾਰਿਤ ਸੀ। ਅਸਲ ਵਿਚ ਇਹ ਵਰਤਾਰਾ ਸਿੱਖ ਕੌਮ ਵਲੋਂ ਵੱਧ ਤੋਂ ਵੱਧ ਰਾਜਨੀਤਕ ਤਾਕਤ ਪ੍ਰਾਪਤ ਕਰਕੇ ਸਿੱਖ ਪਛਾਣ ਦੀ ਹਰ ਹਾਲਤ ਵਿਚ ਰਾਖੀ ਕਰਨ ਉਤੇ ਅਧਾਰਤ ਸੀ ...
ਅੰਮ੍ਰਿਤਸਰ (16 ਮਾਰਚ, 2011): ਅਦਾਲਤ ਵਿਚ ਗੁਰਵਿੰਦਰ ਸਿੰਘ ਹੀਰਾ ਨੇ ਜੱਜ ਨੂੰ ਦਸਿਆ ਕਿ ਪੁਲਿਸ ਵਾਲਿਆਂ ਨੇ ਸੋਹਣ ਸਿੰਘ ਨੂੰ ਉਸ ਦੇ ਸਾਹਮਣੇ ਮਾਰ ਦਿਤਾ ਹੈ ਤੇ ਇਹ ਹੁਣ ਉਸ ਨੂੰ ਵੀ ਮਾਰ ਦੇਣਗੇ। ਉਨ੍ਹਾਂ ਦੱਸਿਆ ਕਿ ਹੀਰਾ ਦੇ ਮੂੰਹੋਂ ਸੱਚ ਸੁਣ ਕੇ ਜੱਜ ਵੀ ਹੈਰਾਨ ਰਹਿ ਗਏ ਤੇ ਉਨ੍ਹਾਂ ਰਿਮਾਂਡ ਦੇਣ ਤੋਂ ਸਾਫ਼ ਇਨਕਾਰ ਕਰ ਦਿਤਾ ...
ਫ਼ਤਿਹਗੜ੍ਹ ਸਾਹਿਬ (17 ਮਾਰਚ, 2011) : ਪੰਥਕ ਸਮਾਗਮਾਂ ’ਤੇ ਪਾਬੰਦੀਆਂ ਲਗਾਉਣ ਵਾਲੀ ਬਾਦਲ ਸਰਕਾਰ ਸੌਦਾ ਸਾਧ ਦੇ ਸਮਾਗਮ ਕਰਵਾਉਣ ਵਿੱਚ ਹਰ ਤਰ੍ਹਾਂ ਦੀ ਮੱਦਦ ਕਰ ਰਹੀ ਹੈ। ...
ਲੁਧਿਆਣਾ (ਮਾਰਚ 17, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਾਮੀ ਚੋਣਾਂ ਵਿਚ ਸਥਾਪਤੀ ਵਿਰੋਧੀ ਧੜਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਏਕਤਾ ਦੇ ਅਸਾਰ ਹਾਲ ਦੀ ਘੜੀ ਮੱਧਮ ਹੀ ਨਜ਼ਰ ਆ ਰਹੇ ਹਨ ਤੇ ਹਾਲ ਵਿਚ ਹੀ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਵੱਲੋਂ ਵੱਖਰੇ ਤੌਰ ਉੱਤੇ ਚੋਣਾ ਲੜ੍ਹਨ ਦੇ ਕੀਤੇ ਗਏ ਐਲਾਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ...
ਮਾਨਸਾ (16 ਮਾਰਚ, 2011 - ਕੁਲਵਿੰਦਰ): ਸੋਹਨ ਸਿੰਘ ਉਰਫ਼ ਸੋਹਨਜੀਤ ਸਿੰਘ ਨੂੰ ਖਾੜਕੂ ਗਤੀਵਿਧੀਆਂ ਤਹਿਤ ਤਰਨਤਾਰਨ ਪੁਲਿਸ ਦੀ ਖਾਸ ਟੁਕੜੀ ਵਲੋਂ ਪਿਛਲੇ ਦਿਨੀਂ ਗ੍ਰਿਫਤਾਰ ਕਰਕੇ ਰਿਮਾਂਡ ‘ਤੇ ਲਿਆ ਗਿਆ ਸੀ ਅਤੇ ਪੁਲਿਸ ਥਾਣੇ ਵਿਚ ਛੱਕੀ ਹਲਾਤਾਂ ‘ਚ ਸੋਹਨਜੀਤ ਸਿੰਘ ਦੀ ਹੋਈ ਮੌਤ ਸਬੰਧੀ ਦੋਸ਼ ਲਗਾਉਂਦਿਆਂ ਅੱਜ ਵੱਖ-ਵੱਖ ਸਿਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਸ ਮੁੱਦੇ ਉੱਤੇ ਸਾਂਝੀ ਆਵਾਜ਼ ਉਠਾਈ ਹੈ।...
ਲਵਿੰਗਸਟਨ/ਕੈਲੇਫੋਰਨੀਆ (15 ਮਾਰਚ, 2011): ਨਾਨਕਸ਼ਾਹੀ ਕੈਲੰਡਰ ਅਨੁਸਾਰ ਨਾਨਕਸ਼ਾਹੀ ਨਵਾਂ ਸਾਲ ਗੁਰਦੁਆਰਾ ਸਾਹਿਬ ਗੁਰੂ ਨਾਨਕ ਸਿੱਖ ਮਿਸ਼ਨ ਲਵਿੰਗਸਟਨ ਬੀ. ਸਟਰੀਟ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। 13 ਮਾਰਚ, 2011 ਸ਼ਾਮ ਦੇ 5 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ...
ਵੈਨਕੂਵਰ/ਕੈਨੇਡਾ (14 ਮਾਰਚ, 2011): ਵਿਦੇਸ਼ਾਂ ਦੀ ਧਰਤੀ ’ਤੇ ਵਸਦੇ ਸਿੱਖਾਂ ਨੇ ਨਾਨਕਸ਼ਾਹੀ ਕੈਲੰਡਰ (ਮੂਲ- 2003) ਅਨੁਸਾਰ 543ਵੇਂ ਨਵੇਂ ਵਰ੍ਹੇ ਨੂੰ ਵੱਖ-ਵੱਖ ਗੁਰਦੁਆਰਿਆਂ ਅੰਦਰ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ‘ਜੀ ਆਇਆਂ ਨੂੰ’ ਕਿਹਾ ਅਤੇ ਮੁਬਾਰਕਬਾਦ ਦੀ ਸਾਂਝ ਪਾਈ...
« Previous Page — Next Page »