ਪਟਿਆਲਾ (30 ਅਗਸਤ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ਾਂ ਤਹਿਤ 20 ਸਾਲ ਬਾਅਦ ਤਿੰਨ ਤਮਿਲਾਂ ਨੂੰ ਦਿੱਤੀ ਜਾ ਰਹੀ ਫਾਂਸੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ 11 ਸਾਲ ਤੱਕ ਫਾਂਸੀ ਦੀ ਸਜ਼ਾ ਤਹਿਤ ਨਜ਼ਰਬੰਦ ਰੱਖਣਾ ਤੋਂ ਬਾਅਦ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਨੇ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਤਿੰਨਾਂ ਨੇ ਉਮਰ ਕੈਦ ਤੋਂ ਲੰਮੀ ਕੈਦ ਕੱਟ ਲਈ ਹੈ ਇਨ੍ਹਾਂ ਵਿਅਕਤੀਆਂ ਨੇ ਆਪਣੀ ਜ਼ਿੰਦਗੀ ਦੇ ਪਿਛਲੇ 11 ਸਾਲ ਫਾਂਸੀ ਕੋਠੀ ਵਿਚ ਗੁਜ਼ਾਰੇ ਹਨ, ਇਸ ਲਈ ਮਨੁੱਖਤਾ ਦੇ ਅਧਾਰ ਉੱਤੇ ਇਨ੍ਹਾਂ ਦੀ ਫਾਂਸੀ ਦੀ ਸਜ਼ਾ ਰੱਦ ਕੀਤੀ ਜਾਣੀ ਚਾਹੀਦੀ ਹੈ
ਬਸੀ ਪਠਾਣਾਂ/ਫਤਿਹਗੜ੍ਹ ਸਾਹਿਬ (30 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਰਾਖਵੀਂ ਸੀਟ ਤੋਂ ਸੰਤੋਖ ਸਿੰਘ ਸਲਾਣਾ ਦਾ ਚੋਣ ਪ੍ਰਚਾਰ ਹੋਰ ਤੇਜ਼ ਹੋ ਗਿਆ ਹੈ।ਵੋਟਰਾਂ ਵਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਣ ਨਾਲ ਉਨ੍ਹਾਂ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਭਾਈ ਚੀਮਾ ਤੇ ਸਲਾਣਾ ਨੇ ਅੱਜ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ...
ਫ਼ਤਿਹਗੜ੍ਹ ਸਾਹਿਬ (25 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਦੋਹਰੇ ਹਲਕੇ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਵਿੱਚ ਵੋਟਰ ਹੋਣ ਦੀ ਯੋਗਤਾ ਦੀ ਅਣਦੇਖੀ ਕਰਕੇ ਵੱਡੇ ਪੱਧਰ ’ਤੇ ਬਣਾਈਆਂ ਜਾ ਰਹੀਆਂ ਵੋਟਾਂ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਫੈਕਸ ਭੇਜ ਕੇ ਸ਼ਿਕਾਇਤ ਕੀਤੀ ਹੈ।
ਪਿਛਲੇ ਦਿਨੀਂ ਦੁਨੀਆਂ ਦੀ ਪ੍ਰਸਿੱਧ ਤੇ ਵਿਵਾਦਗ੍ਰਸਤ ਵੈਬਸਾਈਟ ‘ਵਿਕੀਲੀਕਸ’ ਨੇ ਭਾਰਤੀ ਕਾਲੇ ਧਨ ਨਾਲ ਸਬੰਧਤ ਸਨਸਨੀਖੇਜ ਤੱਥ ਉਜਾਗਰ ਕਰ ਕੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ।ਇਸ ਤੋਂ ਪਹਿਲਾਂ ਵੀ ਕਈ ਵਾਰ ਵਿਕੀਲੀਕਸ ਨੇ ਆਪਣੀਆਂ ਕੁਝ ਫੈਸਲਾਕੁੰਨ ਪ੍ਰਕਾਸ਼ਨਾਵਾਂ ਨਾਲ ਦੁਨੀਆਂ ਦੀ ਸਿਆਸਤ ਵਿਚ ਤੂਫਾਨ ਖੜ੍ਹੇ ਕੀਤੇ ਹਨ।
ਬਸੀ ਪਠਾਣਾਂ (28 ਅਗਸਤ, 2011): ਸ਼੍ਰੋਮਣੀ ਕਮੇਟੀ ਚੋਣਾਂ ਲਈ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਵੋਟਰਾਂ ਨੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਦਲ ਦੀ ਅਧੀਨਗੀ ਵਾਲੀ ਮੌਜ਼ੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਕਰਨ ਦੀ ਥਾਂ ਸਿੱਖ ਧਰਮ ਦੀ ਮਾਣ-ਮਰਿਯਾਦਾ ਨੂੰ ਵੱਡੇ ਪੱਧਰ ’ਤੇ ਢਾਹ ਲਗਾਈ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਪ੍ਰਬੰਧ ਅਧੀਨ ਹੀ ਧਾਰਮਿਕ ਸੰਸਥਾਵਾ ਦਾ ਬਾਦਲ ਦਲੀਆਂ ਨੇ ਨਿੱਜੀਕਰਨ ਕਰ ਲਿਆ ਹੈ ਅਤੇ ਗੁਰੂ ਦੀ ਗੋਲਕ ਨੂੰ ਦੋਵੇਂ ਹੱਥ ਲੁੱਟ ਰਹੇ ਹਨ।
ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਦੀ ਜਨਰਲ ਸੀਟ ਤੋਂ ਚੋਣ ਲੜ ਰਹੇ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਨੇ ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸ. ਰਣਧੀਰ ਸਿੰਘ ਚੀਮਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ (ਭਾਈ ਚੀਮਾ) ਸਮੇਤ ਤਿੰਨੇ ਉਮੀਦਵਾਰਾਂ ਨੂੰ ਇੱਕੋ ਮੰਚ ਤੋਂ ਇੱਕੋ ਸਮੇਂ ਇਕੱਠਿਆਂ ਆਪਣੇ-ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।
ਜੀਰਾ (25 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੀਰਾ ਤੋ ਚੋਣ ਲੜ ਰਹੇ ਆਲ ਇੰਡੀਆ ਸਿਖ ਸਟੂਡੈਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ: ਕਰਨੈਲ ਸਿੰਘ ਪੀਰ ਮੁਹੰਮਦ ਦੀ ਯੋਜਨਾਬਧ ਢੰਗ ਨਾਲ ਚੋਣ ਪ੍ਰਕਿਰਿਆ ਨੇ ਹਲਕਾ ਜੀਰਾ ਅੰਦਰ ਜੋਰ ਪਕੜ ਲਿਆ ਹੈ। ਵੋਟਰ ਸੰਗਤਾਂ ਵਲੋ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਦੀ ਚੋਣ ਮੁੰਹਿਮ ਨੂੰ ਜੋਰਦਾਰ ਹੁੰਗਾਰਾ ਦਿਤਾ ਜਾ ਰਿਹਾ ਹੈ।
ਬੀਤੇ ਦਿਨੀਂ ਜੂਨ 1984 ਦੀ ਯਾਦਗਾਰ ਦਾ ਮਸਲਾ ਕਾਫੀ ਚਰਚਾ ਵਿਚ ਰਿਹਾ ਸੀ ਤੇ ਪੰਥਕ ਧਿਰਾਂ ਦੇ ਜ਼ੋਰ ਪਾਉਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਝ ਬਿਆਨ ਤਾਂ ਯਾਦਗਾਰ "ਬਣਾਉਣ" ਬਾਰੇ ਦਿੱਤੇ ਹੀ ਗਏ। ਇਸੇ ਦੌਰਾਨ ਕੁਝ ਵਿਦਵਾਨਾਂ ਤੇ ਸੁਹਿਰਦ ਸੱਜਣਾਂ ਨੇ ਇਕ ਕਮੇਟੀ ਬਣਾ ਕੇ ਯਾਦਗਾਰ ਲਈ ਜਗ੍ਹਾਂ ਤੇ ਯਾਦਗਾਰ ਦੀ ਰੂਪ-ਰੇਖਾ ਬਾਰੇ ਸੰਗਤ/ਜਥੇਬੰਦੀਆਂ ਤੋਂ ਸੁਝਾਅ ਲੈ ਕੇ ਪੰਥ ਸਾਹਮਣੇ ਪੇਸ਼ ਕਰਨ ਲਈ ਪਹਿਲ ਕਦਮੀਂ ਕੀਤੀ। ਹੁਣ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਾਰਨ ਯਾਦਗਾਰ ਦਾ ਮਸਲਾ ਚਰਚਾ ਤੋਂ ਬਾਹਰ ਹੋ ਗਿਆ ਹੈ।
ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ।
ਲੁਧਿਆਣਾ (27 ਅਗਸਤ, 2011): ਬਾਦਲ ਤੇ ਮਾਨ ਦੀ ਨੀਤੀ ਬਾਰੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਇੰਚਾਰਜ਼ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਜਦੋਂ ਤੱਕ ਕੋਈ ਬੰਦਾ ਆਪਣੇ ਨਾਲ ਹੈ ਤਾਂ ਉਹ ਪੰਥਕ ਹੈ ਪਰ ਜਦੋਂ ਹੀ ਆਪਣੇ ਕੰਟਰੋਲ ਤੋਂ ਬਾਹਰ ਹੋਇਆ ਤਾਂ ਉਹ ਕਾਂਗਰਸੀ ਏਜੰਟ ਬਣ ਜਾਂਦਾ ਹੈ। ਉਨ੍ਹਾਂ ਇਹ ਸ਼ਬਦ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਅਤੇ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਪੰਥਕ ਮੋਰਚੇ ਵਿਚਲੀਆਂ ਸਾਰੀਆਂ ਹੀ ਧਿਰਾਂ ਨੂੰ ਕਾਂਗਰਸੀ ਦੱਸਣ ਵਾਲੇ ਬਿਆਨਾਂ 'ਤੇ ਪ੍ਰਤੀਕਰਮ ਕਰਦੇ ਹੋਏ ਕਹੇ।
Next Page »