ਲੁਧਿਆਣਾ (30 ਸਤੰਬਰ, 2011): ਅਕਾਲੀ ਦਲ ਪੰਚ ਪਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆ ਦੱਸਿਆ ਕਿ ਅੱਜ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਪ੍ਰੋ. ਭੁੱਲਰ ਦੇ ਹੱਕ ਵਿਚ ਵਿਧਾਨ ਸਭਾ ਵਿਚ ਮਤਾ ਪਾਉਂਣ ਲਈ ਇਕ ਪੱਤਰ ਸਪੀਡ ਪੋਸਟ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 3 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਧਾਇਕਾਂ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਾਇਆ ਜਾ ਸਕੇ।
ਫ਼ਤਿਹਗੜ੍ਹ ਸਾਹਿਬ (30 ਸਤੰਬਰ, 2011): ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸ਼ੀ ਦੀ ਸਜ਼ਾ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਤੋਂ ਪਿੱਛੇ ਹਟ ਜਾਣ ’ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸ. ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬਾਦਲ ਪ੍ਰੋ. ਭੁੱਲਰ ਦੇ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ।
ਜਲੰਧਰ (29 ਸਤੰਬਰm 2011): ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵੋਟਰਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੰਚ ਪਰਧਾਨੀ ਦੇ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਇੰਨੇ ਦਬਾਵਾਂ ਦੇ ਬਾਵਜੂਦ ਪੰਥ ਦੇ ਸੁਚੇਤ ਹਿੱਸੇ ਨੇ ਸੱਚ 'ਤੇ ਦ੍ਰਿੜ ਰਹਿ ਕੇ ਕੌਮੀ ਚੇਤਨਾ ਵਿਚ ਆਈ ਖੜੋਤ ਨੂੰ ਤੋੜਿਆ ਹੈ ਜਿਸ ਤੋਂ ਪਾਰਟੀ ਆਸਵੰਦ ਹੈ ਕਿ ਭਵਿੱਖ ਵਿਚ ਇਸ ਚੇਤੰਨਤਾ ਦਾ ਹੋਰ ਵਿਸਥਾਰ ਹੋਵੇਗਾ।ਇਹਨਾਂ ਚੋਣਾਂ ਵਿਚ ਭਾਰਤੀ ਸਟੇਟ ਨੇ ਵੋਟਾਂ ਬਣਾਉਂਣ ਤੋਂ ਲੈ ਕੇ ਗਿਣਤੀ ਹੋਣ ਤੱਕ ਪੂਰਾ ਦਖਲ ਦੇ ਕੇ ਪੰਥ ਦੀਆਂ ਭਾਵਨਾਵਾਂ ਨੂੰ ਲਤਾੜਿਆ ਤੇ ਗੁਰੂ ਘਰਾਂ ਦਾ ਪ੍ਰਬੰਧ ਕੁਚੱਜੇ ਹੱਥਾਂ ਵਿਚ ਬਣਾਈ ਰੱਖਣ ਲਈ ਦੋਖੀ ...
ਫ਼ਤਿਹਗੜ੍ਹ ਸਾਹਿਬ (29 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੈਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਫ਼ਤਿਹਗੜ੍ਹ ਸਾਹਿਬ ਵਿਖੇ ਚਲਦੇ ਕੇਸ ਵਿੱਚੋਂ ਅੱਜ ਬਰੀ ਹੋ ਗਏ ਕਿਉਂਕਿ ਪੰਜਾਬ ਪੁਲਿਸ ਵੱਲੋ ਭਾਈ ਬਿੱਟੂ ਤੇ ਲਗਾਏ ਦੋਸ਼ ਸਿੱਧ ਨਾ ਹੋ ਸਕੇ।
ਫ਼ਤਿਹਗੜ੍ਹ ਸਾਹਿਬ (28 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ’ਤੇ ਫ਼ਤਿਹਗੜ੍ਹ ਸਾਹਿਬ ਵਿਖੇ ਚਲ ਰਹੇ ਕੇਸ ਦਾ ਫ਼ੈਸਲਾ 29 ਸਤੰਬਰ, 2011 ਨੂੰ ਸੁਣਾਇਆ ਜਾਵੇਗਾ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੌਦਾ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ ਚੱਲੇ ਪੰਥਕ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵਲੋਂ ਭਾਈ ਬਿੱਟੂ ’ਤੇ ਪਾਏ ਗਏ ਕੇਸ ਦੀ ਅੱਜ ਪੇਸ਼ੀ ਮੌਕੇ ਅੱਜ ਬਹਿਸ਼ ਪੂਰੀ ਹੋਣ ਉਪਰੰਤ ਅਦਾਲਤ ਨੇ ਇਸ ਕੇਸ ’ਤੇ ਫ਼ੈਸਲਾ ਦੇਣ ਲਈ ਭਲਕੇ 29 ਸਤੰਬਰ ਦਾ ਦਿਨ ਮੁਕਰਰ ਕਰ ਦਿੱਤਾ ਹੈ।
ਨਿਊਯਾਰਕ (24 ਸਤੰਬਰ, 2011): ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਸੰਯੁਕਤ ਰਾਸ਼ਟਰ ਮਹਾਂ ਸਭਾ ਨੂੰ ਸੰਬੋਧਨ ਕਰਨ ਦੌਰਾਨ ਸੈਂਕੜੇ ਸਿਖਾਂ ਨੇ ਸੰਯੁਕਤ ਰਾਸ਼ਟਰ ਹੈਡਕੁਆਰਟਰ ਅੱਗੇ ਰੋਸ ਮੁਜ਼ਾਹਰਾ ਕੀਤਾ ਤੇ ਨਵੰਬਰ 1984 ਵਿਚ ਸਿਖਾਂ ’ਤੇ ਹਮਲੇ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਕਮਲ ਨਾਥ ਨੂੰ ਮੰਤਰੀ ਮੰਡਲ ’ਚੋਂ ਹਟਾਉਣ ਅਤੇ ਸਿਖਾਂ ਨੂੰ ਖੁਦਮੁਖਤਿਆਰੀ ਦਾ ਅਧਿਕਾਰ ਦੇਣ ਦੀ ਮੰਗ ਕੀਤੀ।
ਲੁਧਿਆਣਾ (22 ਸਤੰਬਰ, 2011): ਅੱਜ ਭਾਈ ਦਲਜੀਤ ਸਿੰਘ ਨੂੰ ਲੁਧਿਆਣਾ ਦੀ ਆਦਲਤ ਵਿਚ ਪੁਲਿਸ ਵੱਲੋਂ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਗਿਆ। ਜੇਲ੍ਹ ਗਾਰਦ ਵੱਲੋਂ ਇਸ ਪੇਸ਼ੀ ਲਈ ਅੰਮ੍ਰਿਤਸਰ ਤੋਂ ਘੰਟਿਆਂ ਬੱਧੀ ਸਫਰ ਕਰਕੇ ਭਾਈ ਦਲਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਪਰ ਜੱਜ ਸਾਹਿਬ ਨੇ ਪੰਜ ਮਿਨਟ ਤੋਂ ਵੀ ਘੱਟ ਸਮੇਂ ਵਿਚ 8 ਅਕਤੂਬਰ ਅਗਲੀ ਤਰੀਕ ਮਿੱਥ ਦਿੱਤੀ। ਇਸ ਤੋਂ ਬਾਅਦ ਪੁਲਿਸ ਗਾਰਦ ਭਾਈ ਦਲਜੀਤ ਸਿੰਘ ਨੂੰ ਲੁਧਿਆਣਾ ਤੋਂ ਫਤਹਿਗੜ੍ਹ ਸਾਹਿਬ ਇਕ ਹੋਰ ਤਰੀਕ ਦੀ ਪੇਸ਼ੀ ਭੁਗਤਣ ਲਈ ਲੈ ਗਈ।
ਫ਼ਤਿਹਗੜ੍ਹ ਸਾਹਿਬ (21 ਸਤੰਬਰ, 2011): ਅੰਮ੍ਰਿਤਸਰ ਜੇਲ੍ਹ ਵਿੱਚ ਨਜ਼ਰਬੰਦ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੂੰ, ਸੌਦਾ ਸਾਧ ਵਿਰੋਧੀ ਪੰਥਕ ਸੰਘਰਸ਼ ਦੌਰਾਨ ਬਾਦਲ ਸਰਕਾਰ ਵਲੋਂ ਪਾਏ ਗਏ ਇਕ ਕੇਸ ਦੀ ਤਰੀਕ ਦੇ ਸਬੰਧ ਵਿੱਚ ਇੱਥੇ ਜ਼ੁਡੀਸ਼ੀਅਲ ਮੈਜਿਸਟ੍ਰੇਟ ਸ. ਅਮਨਪ੍ਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੇਸ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਵਲੋਂ ਐਸ.ਆਈ. ਪੰਜਾਬ ਪੁਲਿਸ ਸ੍ਰੀ ਅਸ਼ੋਕ ਕੁਮਰ ਅਤੇ ਏ.ਐਸ. ਆਈ ਸ. ਸੁਖਵਿੰਦਰ ਸਿੰਘ ਦੀਆਂ ਗਵਾਹੀਆਂ ਹੋਈਆਂ। ਮਾਨਯੋਗ ਅਦਾਲਤ ਨੇ ਭਾਈ ਬਿੱਟੂ ਦੀ ਅਗਲੀ ਪੇਸ਼ੀ 28 ਸਤੰਬਰ ਮੁਕਰਰ ਕਰ ਦਿੱਤੀ ਹੈ। ਭਾਈ ਬਿੱਟੂ ਦੀ ਪੇਸ਼ੀ ਦੌਰਾਨ ਉਨ੍ਹਾਂ ਨਾਲ ਸੰਤੋਖ ਸਿੰਘ ਸਲਾਣਾ, ਕਿਹਰ ਸਿੰਘ ਮਾਰਵਾ, ਭਗਵੰਤ ਸਿੰਘ ਮਹੱਦੀਆਂ, ਗੁਰਮੁਖ ਸਿੰਘ ਡਡਹੇੜੀ, ਹਰਪ੍ਰੀਤ ਸਿੰਘ ਹੈਪੀ, ਹਰਪਾਲ ਸਿਘ ਸ਼ਹੀਦਗੜ੍ਹ, ਦਰਸ਼ਨ ਸਿੰਘ ਬੈਣੀ, ਪ੍ਰਮਿੰਦਰ ਸਿੰਘ ਕਾਲਾ ਆਦਿ ਵੀ ਹਾਜ਼ਰ ਸਨ।
ਪਟਿਆਲਾ/ਲੁਧਿਆਣਾ (20 ਸਤੰਬਰ, 2011): ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ 67ਵੇਂ ਸਥਾਪਨਾ ਦਿਹਾੜੇ ਮੌਕੇ 20 ਸਤੰਬਰ, 2011 ਕਈ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਵੱਲੋਂ ਸਮਾਗਮ ਕੀਤੇ ਗਏ। ਇਸ ਵਾਰ ਫੈਡਰੇਸ਼ਨ ਦਾ ਸਥਾਪਨਾ ਦਿਹਾੜਾ ਵੱਖ-ਵੱਖ ਇਕਾਈਆਂ ਵੱਲੋਂ ਆਪਣੇ ਪੱਧਰ ਉੱਤੇ ਮਨਾਇਆ ਗਿਆ।
ਧੂਰੀ (20 ਸਤੰਬਰ, 2011): ਸਿੱਖ ਸਟੂਡੈਂਟਸ ਫੈਡਰੇਸਨ ਦਾ 67ਵਾਂ ਸਥਾਪਨਾ ਦਿਹਾੜਾ ਅੱਜ ਸ਼ਹੀਦ ਭਗਤ ਸਿੰਘ ਬਹੁਤਕਨੀਕੀ ਕਾਲਜ ਵਿੱਚ ਮਨਾਇਆ ਗਿਆ। ਇਸ ਮੌਕੇ ਫੈਡਰੇਸ਼ਨ ਦੀ ਕਾਲਜ ਇਕਾਈ ਵੱਲੋਂ ਕਰਵਾਏ ਗਏ ਖਾਸ ਸਮਾਗਮ ਵਿਚ ਉਚੇਚੇ ਤੌਰ ਉਤੇ ਪਹੁੰਚੇ ਫੈਡਰੇਸ਼ਨ ਆਗੂ ਸ. ਪਰਦੀਪ ਸਿੰਘ ਪੁਆਧੀ ਨੇ ਵਿਦਿਆਥੀਆਂ ਨੂੰ ਸੰਬੋਧਨ ਕਰਦਿਆਂ ਫੈਡਰੇਸਨ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆਂ ਕਿ ਕਿਵੇਂ ਸਿੱਖ ਸਟੂਡੈਂਟਸ ਫੈਡਰੇਸਨ ਨੇ 1943 ਤੋਂ ਅਪਣਾ ਇਤਿਹਾਸਿਕ ਸਫਰ ਸ਼ੁਰੂ ਕਰਦਿਆਂ 1984 ਵਿੱਚ ਸ਼ਹਾਦਤਾਂ ਅਤੇ ਕੁਰਬਾਨੀਆਂ ਭਰਿਆ ਇਤਿਹਾਸ ਸਿਰਜਿਆ ਅਤੇ ਜੁਝਾਰੂ ਜੰਥੇਬੰਦੀ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਈ।
Next Page »