ਬਸੀ ਪਠਾਣਾਂ (8 ਸਤੰਬਰ, 2011) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਦਾ ਚੋਣ ਪ੍ਰਚਾਰ ਅੱਜ ਵਰ੍ਹਦੇ ਮੀਂਹ ਵਿੱਚ ਵੀ ਜ਼ੋਰ-ਸ਼ੋਰ ਨਾਲ ਜਾਰੀ ਰਿਹਾ ਅਤੇ ਲੋਕ ਅੱਜ ਵੀ ਹਰ ਥਾਂ ਵਧ ਚੜ੍ਹ ਕੇ ਉਨ੍ਹਾਂ ਦੇ ਚੋਣ ਦੌਰਿਆ ਮੌਕੇ ਹਾਜ਼ਰ ਹੋਏ। ਚੋਣ ਪ੍ਰਚਾਰ ਦੌਰਾਨ ਭਾਈ ਚੀਮਾ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਕਿਆਂ ਦੀ ਅਧੀਨਗੀ ਵਾਲੀ ਸ਼੍ਰੋਮਣੀ ਕਮੇਟੀ ਦਾ ਘਾਟੇ ਵਿੱਚ ਜਾਣਾ ਇਸ ਵਿੱਚ ਫੈਲੇ ਭ੍ਰਿਸ਼ਟਾਚਾਰ ਦੀ ਮੂੰਹ ਬੋਲਦੀ ਤਸਵੀਰ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸੰਗਤਾਂ ਵਲੋਂ ਧਾਰਮਿਕ ਤੇ ਇਨਸਾਨੀ ਕਾਰਜਾਂ ਲਈ ਚੜ੍ਹਾਏ ਚੜ੍ਹਾਵੇ ਨੂੰ ਇੱਥੇ ਕਾਬਜ਼ ਲੋਕ ਦੋਵੀਂ ਹੱਥੀ ਲੁੱਟ ਰਹੇ ਹਨ।
ਲੁਧਿਆਣਾ (6 ਸਤੰਬਰ, 2011): ਸ਼ਰੋਮਣੀ ਕਮੇਟੀ ਚੋਣਾਂ ਵਿਚ ਜਦੋਂ ਗੁਣ 10 ਦਿਨ ਬਾਕੀ ਰਹਿ ਗਏ ਹਨ ਤਾਂ ਲੁਧਿਆਣਾ ਪੱਛਮੀਂ ਸੀਟ ਜਿੱਥੋ ਕਿ ਅਕਾਲੀ ਦਲ ਬਾਦਲ ਵਲੋਂ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਪਾਲੀ ਪਰਧਾਨ ਦੀ ਧਰਮ ਪਤਨੀ ਬੀਬੀ ਰਜਿੰਦਰ ਕੌਰ ਉਮੀਦਵਾਰ ਹਨ ਉੱਥੇ ਇਹਨਾਂ ਦੇ ਖਿਲਾਫ ਪੰਥਕ ਮੋਰਚੇ ਵਲੋਂ ਨੌਜਵਾਨ ਆਗੂ ਸ. ਗੁਰਦੀਪ ਸਿੰਘ ਗੋਸ਼ਾ ਤੇ ਸ਼ਹੀਦ ਡਾ. ਗੁਰਪ੍ਰੀਤ ਸਿੰਘ ਦੀ ਧਰਮ ਸੁਪਤਨੀ ਬੀਬੀ ਪਰਮਿੰਦਰਪਾਲ ਕੌਰ ਖਵੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਅਹਿਮ ਸੰਸਥਾ ਹੈ, ਜਿਸਦੀ ਸਥਾਪਨਾ ਕੁਰਬਾਨੀਆਂ ਭਰੇ ਮੋਰਚਿਆਂ ਤੋਂ ਬਾਅਦ 1925 ਵਿਚ ਹੋਈ ਸੀ। ਇਸਦੀ ਸਥਾਪਨਾ ਨਾਲ ਗੁਰੂ-ਘਰਾਂ ‘ਤੇ ਕਾਬਜ ਮਹੰਤਸ਼ਾਹੀ ਦਾ ਖਾਤਮਾ ਹੋਇਆ ਤੇ ਪੰਜਾਬ ਦੇ ਗੁਰੂ-ਘਰਾਂ ਦੀ ਸੇਵਾ ਸੰਭਾਲ ਪੰਥਕ ਹੱਥਾਂ ਵਿਚ ਆ ਗਈ। ਮਹੰਤਾਂ ਵਲੋਂ ਚਲਾਈਆਂ ਜਾ ਰਹੀਆਂ ਬਿਪਰਵਾਦੀ ਰੀਤਾਂ ਬੰਦ ਕਰਕੇ ਖ਼ਾਲਸਾਈ ਮਰਿਯਾਦਾ ਨੂੰ ਲਾਗੂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਿਆਂ ਸੀ ਸੇਵਾ ਸੰਭਾਲ ਦੇ ਨਾਲ-ਨਾਲ ਪੰਥ ਦੀ ਚੜਦੀ ਕਲਾ ਲਈ ਵੀ ਕਦਮ ਚੁੱਕੇ।
ਬਸੀ ਪਠਾਣਾਂ (4 ਸਤੰਬਰ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਲਕਾ ਬਸੀ ਪਠਾਣਾਂ ਦੀ ਜਨਰਲ ਸੀਟ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਾਖਵੀਂ ਸੀਟ ਤੋਂ ਸ. ਸੰਤੋਖ ਸਿੰਘ ਸਲਾਣਾ ਨੂੰ ਹਲਕੇ ਦੇ ਵੋਟਰਾਂ ਦਾ ਭਰਵਾਂ ਸਮਰਥਨ ਮਿਲਣਾ ਜਾਰੀ ਹੈ।ਚੋਣ ਪ੍ਰਚਾਰ ਦੌਰਾਨ ਉਕਤ ੳਮੀਦਵਾਰਾਂ ਦੇ ਧਰਮ-ਪ੍ਰਚਾਰ ਦੇ ਪ੍ਰੋਗਰਾਮਾਂ ਤੋਂ ਪ੍ਰੇਰਿਤ ਹੋ ਕੇ ਇਲਾਕੇ ਦੇ ਮੋਢੀ ਆਗੂਆਂ ਵਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੇ ਲਗਾਤਾਰ ਵਾਅਦੇ ਕੀਤੇ ਜਾ ਰਹੇ ਹਨ।
ਲੁਧਿਆਣਾ (31 ਅਗਸਤ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਭਾਰਤੀ ਜਨਤਾ ਪਾਰਟੀ ਦੇ ਰਾਸਟਰੀ ਪ੍ਰਧਾਨ ਗਡਕਰੀ ਵਲੋ ਚੰਡੀਗੜ੍ਹ ਵਿਖੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਸਬੰਧੀ ਦਿੱਤੇ ਬਿਆਨ ਉਪਰ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਇਸ ਨੂੰ ਝੂਠ ਦਾ ਪੁਲੰਦਾ ,ਗੁਮਰਾਹਕੁੰਨ ਅਤੇ ਭਾਜਪਾ ਦੇ ਨਕਲੀ ਤੇ ਦੋਹਰੇ ਕਿਰਦਾਰ ਅਤੇ ਮੱਗਰਮੱਛ ਦੇ ਹੰਝੂ ਬਹਾਉਣ ਵਾਲਾ ਕਰਾਰ ਦਿੱਤਾ।
ਮੰਜ਼ਿਲ ਦੇ ਵੱਲ ਨੂੰ ਜਾਂਦਿਆਂ ਰਾਹੀਆਂ ਦੇ ਬੇੜੀਆਂ, ਮੈਂ ਹਾਂ ਸੋਚਾਂ ਸੋਚਦਾ ਰੁੱਤਾਂ ਇਹ ਕਿਹੜੀਆਂ, ਇਹਨਾਂ ਰੁੱਤਾਂ ਨੂੰ ਬਦਲਾਉਣ ਦਾ ਕਿਰਾਰ ਕਰਾਂਗਾ ਮੈਂ, ਇਕ ਚੰਨ ਦੇ ਵਾਪਸ ਆਉਣ ਦਾ ਇੰਤਜ਼ਾਰ ਕਰਾਂਗਾ ਮੈਂ ...
ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੱਕੇ ਤੌਰ ’ਤੇ ਚੋਰੀ ਕਰਨ ਦੀ ਇੱਕ ਹੋਰ ਸਾਜ਼ਿਸ਼ ਜੂਨ 2011 ਵਿੱਚ ਉਸ ਵੇਲੇ ਸਾਹਮਣੇ ਆਈ, ਜਦੋਂ ਅਸ਼ੋਕ ਚਾਵਲਾ ਪੈਨਲ (ਜਿਸਨੂੰ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਵਲੋਂ ਫਰਵਰੀ 2011 ਵਿੱਚ ਭਾਰਤ ਦੇ ਮੁੱਕਦੇ ਜਾ ਰਹੇ ਕੁਦਰਤੀ ਵਸੀਲਿਆਂ ਦੀ ਦੁਰਵਰਤੋਂ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ) ਨੇ ਅਚਾਨਕ ਹੀ ਇਹ ਸਿਫਾਰਸ਼ ਕਰ ਦਿੱਤੀ ਕਿ ‘ਦਰਿਆਈ ਪਾਣੀਆਂ’ ਨੂੰ ਭਾਰਤੀ ਸੰਵਿਧਾਨ ਦੀ ‘ਕਨਕਰੰਟ ਲਿਸਟ’ (ਸਹਿਕਾਰੀ ਸੂਚੀ) ਵਿੱਚ ਸ਼ਾਮਲ ਕਰ ਲਿਆ ਜਾਣਾ ਚਾਹੀਦਾ ਹੈ। ਪੰਜਾਬ ਨੂੰ ਅਸ਼ੋਕ ਚਾਵਲਾ ਪੈਨਲ ਦੀ ਉਕਤ ਸਿਫਾਰਸ਼ ਦਾ ਬੜੇ ਜ਼ੋਰ ਨਾਲ ਵਿਰੋਧ ਕਰਨਾ ਚਾਹੀਦਾ ਹੈ, ਕਿਉਂਕਿ ਜੇਕਰ ਇਹ ਸਿਫਾਰਸ਼ ਕਾਨੂੰਨ ਬਣ ਜਾਂਦੀ ਹੈ ਤਾਂ ਇਸ ਨਾਲ ਕੇਂਦਰ ਸਰਕਾਰ ਦਾ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਪਾਣੀਆਂ ਉੱਤੇ ਮੁਕੰਮਲ ਅਖਤਿਆਰ ਹੋ ਜਾਵੇਗਾ।
ਚੰਡੀਗੜ੍ਹ (1 ਸਤੰਬਰ, 2011): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 18 ਸੰਤਬਰ, 2011 ਨੂੰ ਹੋਣ ਵਾਲੀ ਚੋਣ ਉੱਤੇ ਰੋਕ ਲਾ ਦਿੱਤੀ ਹੈ। ਸਿੱਖ ਸਿਆਸਤ ਨੈਟਵਰਕ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੇ ਚੋਣ ਦੀ ਅਗਲੀ ਕੋਈ ਮਿਤੀ ਨਹੀਂ ਮਿੱਥੀ ਗਈ।
« Previous Page