ਫ਼ਤਹਿਗੜ੍ਹ ਸਾਹਿਬ (31 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਫੇਰੀ ਸਿਆਸਤ ਤੋਂ ਪ੍ਰੇਰਿਤ ਹੈ।ਅਜਿਹੇ ਸਟੰਟ ਵਰਤ ਕੇ ਕਾਂਗਰਸ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਵੋਟਾਂ ਹਥਿਆਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ।
ਮੌਲਬਰਨ ਦੇ ਰੇਡੀਓ ਕੌਮੀ ਆਵਾਜ਼ ਤੋਂ ਦਸਤਖਤੀ ਮੁਹਿੰਮ ਬਾਰੇ ਦਿੱਤੀ ਗਈ ਜਾਣਕਾਰੀ ਇੱਥੇ ਸਾਂਝੀ ਕਰ ਰਹੇ ਹਾਂ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਵਿਧਾਨ ਸਭਾ ਦੀਆਂ ਚੋਣਾਂ ਨਾ ਲੜਣ ਦਾ ਫੈਸਲਾ ਕੀਤਾ ਹੈ। ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ ਅੰਮ੍ਰਿਤਸਰ ਟਾਈਮਜ਼ ਵਿਚ ਛਪੀ ਇੱਕ ਅਹਿਮ ਖਬਰ ਅਨੁਸਾਰ ਪੰਚ ਪ੍ਰਧਾਨੀ ਇਨਾਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਵੀ ਨਹੀਂ ਕਰੇਗੀ। ਇਹ ਫੈਸਲਾ ਪੰਚ ਪ੍ਰਧਾਨੀ ਦੀ ਕੇਂਦਰੀ ਕਮੇਟੀ ਵਿਚ ਲਿਆ ਗਿਆ ਹੈ
ਹਰ ਸਾਲ ਰਵਾਇਤ ਵਾਂਗ, ਬੀਤੇ ਵਰ੍ਹੇ ਨੂੰ ਅਲਵਿਦਾ ਕਹਿਣ ਤੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਹਿਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ। ਅੱਜਕਲ੍ਹ ਗਰੀਟਿੰਗ ਕਾਰਡਾਂ ਦੀ ਥਾਂ ਈ-ਮੇਲ ਗਰੀਟਿੰਗ ਕਾਰਡਾਂ ਨੇ ਲੈ ਲਈ ਹੈ। ਬਹੁਤ ਸਾਰੇ ਲੋਕ ਤਾਂ ਸੋਸ਼ਲ ਨੈਟਵਰਕਿੰਗ ਸਾਈਟਾਂ ਜਿਵੇਂ ਫੇਸਬੁੱਕ, ਟਵਿੱਟਰ ਆਦਿ ਰਾਹੀਂ ਹੀ ਸ਼ੁੱਭ ਇੱਛਾਵਾਂ ਦਾ ਆਦਾਨ-ਪ੍ਰਦਾਨ ਕਰਨ ਲੱਗ ਪਏ ਹਨ।
ਲੰਡਨ (31 ਦਸੰਬਰ, 2011): ਕਾਫੀ ਸਮੇਂ ਬਾਅਦ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸਰਬੱਤ ਖਾਲਸਾ ਹੋਇਆ ਸੀ ।ਜਿਸ ਵਿੱਚ ਖਾਲਸਈ ਰਵਾਇਤਾਂ ਅਨੁਸਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਸੀ।ਜਿਹਨਾਂ ਨੇ ਕਹਿਣੀ ਅਤੇ ਕਰਨੀ ਵਿੱਚ ਪਰਪੱਕ ਰਹਿੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਕੌਮੀ ਅਜ਼ਾਦੀ ਲਈ ਸਾਰਥਕ ਅਗਵਾਈ ਕੀਤੀ।
ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਪਰਦੀਪ ਸਿੰਘ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 7 ਅਤੇ 9 ਸਾਲ ਦੇ ਸ਼ਾਹਿਬਜ਼ਾਦਿਆਂ ਅਤੇ ਬਿਰਧ ਮਾਤਾ ਗੁਜਰੀ ਜੀ ਦੀ ਦਿਲ ਦਹਿਲਾ ਦੇਣ ਵਾਲੀ ਸ਼ਹਾਦਤ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਮੌਕੇ ਇਤਿਹਾਸਕ ਗੁਰਦੁਆਰਿਆਂ ਦੀ ਦੀਪ ਮਾਲਾ ਕਰਕੇ ਸ਼੍ਰੋਮਣੀ ਕਮੇਟੀ ਨਵੇਂ ਵਿਵਾਦਾਂ ਵਿੱਚ ਘਿਰ ਸਕਦੀ ਹੈ। ਇਨ੍ਹਾਂ ਸਮਾਗਮਾਂ ਦੌਰਾਨ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਠੰਡਾ ਬੁਰਜ਼ ਅਤੇ ਗੁਰੁਦਆਰਾ ਜੋਤੀ ਸਰੂਪ ਸਾਹਿਬ ’ਤੇ ਵੱਡੇ ਪੱਧਰ ’ਤੇ ਕੀਤੀ ਗਈ ਦੀਪਮਾਲਾ ਨੂੰ ਵੇਖ ਕੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਜੋੜ ਮੇਲ ਸਮਾਗਮ ਵਿੱਚ ਪਹੁੰਚੇ ਸ਼ਰਧਾਲੂਆਂ ਵੱਲੋਂ ਬਹੁਤ ਬੁਰਾ ਮਨਾਇਆ ਗਿਆ ਹੈ ਅਤੇ ਅਗਲੇ ਦਿਨਾਂ ਵਿੱਚ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੂੰ ਪੰਥਕ ਸਫ਼ਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਫ਼ਤਹਿਗੜ੍ਹ ਸਾਹਿਬ (28 ਦਸੰਬਰ, 2011): ਛੋਟੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਮੌਕੇ ਮੌਕੇ ਬੀਤੀ ਰਾਤ ਸਜਾਏ ਗਏ ਦੀਵਾਨਾਂ ਵਿੱਚ ਪੰਥਕ ਸੇਵਾ ਲਹਿਰ ਦੇ ਸਰਪ੍ਰਸਤ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਉਕਤ ਸ਼ਹਾਦਤਾਂ ਦੇ ਇਤਿਹਾਸ ’ਤੇ ਚਾਨਣਾ ਪਾਇਆ।
ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਜਥੇਬੰਦੀ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਨ ਦਾ ਉਪਰਾਲਾ ਵੀ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਈਟ ਉੱਤੇ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਫੈਡਰੇਸ਼ਨ ਆਗੂਆਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਮਨੋਰਥਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਫੈਡਰੇਸ਼ਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ।
ਫ਼ਤਹਿਗੜ੍ਹ ਸਾਹਿਬ (27 ਦਸੰਬਰ, 2011): ਪੰਥਕ ਸੇਵਾ ਲਹਿਰ (ਬਾਬਾ ਬਲਜੀਤ ਸਿੰਘ ਦਾਦੂਵਾਲ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. ਦਵਿੰਦਰਪਾਲ ਸਿੰਘ ਭੁਲੱਰ ਤੇ ਹੋਰਨਾਂ ਬੇਦੋਸ਼ੇ ਨਜ਼ਰਬੰਦ ਸਿੱਖਾਂ ਦੀ ਰਿਹਾਈ, ਸਾਕਾ ਨੀਲਾ ਤਾਰਾ ਦੀ ਯਾਦਗਾਰ ਦੀ ਉਸਾਰੀ ਅਤੇ ਅਨੰਦ ਮੈਰਿਜ਼ ਐਕਟ ਦੇ ਮੁੱਦਿਆਂ ਦੇ ਹੱਲ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ।
ਚੋਣ ਮੁਹਿੰਮਾਂ ਦੌਰਾਨ ਵਿਰੋਧੀਆਂ ਦੇ ਪੈਂਤੜੇ ਫਰੋਲਣੇ ਆਮ ਵਰਤਾਰਾ ਚਲਿਆ ਆ ਰਿਹਾ ਹੈ। ਪਰ ਪੰਜਾਬ ਅਸੈਂਬਲੀ ਦੀਆਂ ਅਗਾਮੀ ਚੋਣਾਂ ਦੇ ਸਬੰਧ ਵਿਚ ਚਲ ਰਹੇ ਪ੍ਰਚਾਰ ਦੇ ਆਸਾਧਾਰਨ ਢੰਗ ਤਰੀਕਿਆਂ ਨੇ ਸਭ ਦਾ ਧਿਆਨ ਖਿਚਿਆ ਹੈ।
Next Page »