ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਰੀੜ ਦੀ ਹੱਡੀ ਅਤੇ ਲੱਤ ਦੇ ਦਰਦ ਤੋਂ ਪੀੜਤ ਹਨ, ਨੇ ਸ਼੍ਰੀ ਨਜੀਬ ਜੰਗ ਨੂੰ ਫੈਕਸ ਰਾਂਹੀ ਭੇਜੇ ਖੱਤ ਵਿੱਚ ਲਿਖਿਆ ਹੈ ਕਿ ਜੇਲ ਅਧਿਕਾਰੀ ਭਾਈ ਹਵਾਰਾ ਦਾ ਇਲਾਜ ਕਰਵਾਉਣ ਵਿੱਚ ਢਿੱਲ-ਮੱਠ ਕਰ ਰਹੇ ਹਨ ਜਿਸ ਕਾਰਨ ਉਹਨਾਂ ਦੀ ਤਕਲੀਫ ਵੱਧਦੀ ਜਾ ਰਹੀ ਹੈ।
ਹਰਿਆਣਾ ਦੇ ਸਿੱਖਾਂ ਦੇ ਇੱਕ ਹਿੱਸੇ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾੳੇਣ ਦੀ ਚੱਲ ਰਹੀ ਕਸ਼ਮਕਸ਼ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਸ ਮਸਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸਨੂੰ ਹਰਿਆਣਾ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਕਝ ਸਮਾਂ ਪਹਿਲਾਂ ਉਛਾਲਣਾ ਕਾਂਗਰਸੀ ਦੀ ਹੋਸ਼ੀ ਸਿਆਸੀ ਚਾਲ ਦੱਸਿਆ ਤਾਂਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਿੱਖਾਂ ਦੇ ਇੱਕ ਹਿੱਸੇ ਦੀਆਂ ਵੋਟਾਂ ਪੱਕੀਆਂ ਕੀਤੀਆਂ ਜਾਣ।
ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਗਿਆ ਹੈ, ਜਿਸ ਦਾ ਗਿਆਨੀ ਗੁਰਬਚਨ ਸਿੰਘ ਨੇ ਕਰੜਾ ਵਿਰੋਧ ਕਰਦਿਆਂ ਇਸਨੂੰ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਇਸ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਹੋਵੇਗੀ।
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਕ੍ਰਿਪਾਨ ‘ਤੇ ਪਾਬੰਦੀ ਦੇ ਮਸਲੇ ਬਾਰੇ ਮੋੜ ਕੱਟਦਿਆਂ ਕਿਹਾ ਕਿ ਅਕਾਲ ਤਖ਼ਤ ਵਿਖੇ ਵੱਡੀ ਕਿਰਪਾਨ ਲੈ ਕੇ ਜਾਣ ਉਪਰ ਕੋਈ ਰੋਕ ਨਹੀਂ ਹੈ ਅਤੇ ਨਾ ਹੀ ਅਜਿਹੀ ਕੋਈ ਰੋਕ ਲਾਈ ਜਾਵੇਗੀ।
ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲ਼ੈਂਡ ਜੋ ਕਿ ਉਟਾਹੂਹੂ ਅਤੇ ਟਾਕਾਨੀਨੀ ਗੁਰੂ ਘਰਾਂ ਦਾ ਪ੍ਰਬੰਧ ਚਲਾਉਦੀ ਹੈ,ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ 3 ਫੁੱਟੀ ਕ੍ਰਿਪਾਨ ਲਿਜਾਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਲਗਾਈ ਜਾ ਰਹੀ ਪਾਬੰਧੀ ਦਾ ਸਖਤ ਵਿਰੋਧ ਕੀਤਾ ਹੈ ।
ਤਿਹਾੜ ਦੀ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਾਵਾਰਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਰੀੜ ਦੀ ਹੱਡੀ ਅਤੇ ਲੱਤ ਦੇ ਦਰਦ ਤੋਂ ਪੀੜਤ ਹਨ, ਦਾ ਇਲਾਜ਼ ਕਰਵਾਉਣ ਤੋਂ ਜੇਲ ਪ੍ਰਸ਼ਾਸ਼ਨ ਲਗਾਤਾਰ ਟਾਲ ਮਟੋਲ ਕਰਦਾ ਆ ਰਿਹਾ, ਜਿਸ ਕਰਕੇ ਚਿੰਤਤ ਸਿੱਖ ਜੱਥੇਬੰਦੀਆਂ ਦਾ ਅਗੂਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਲਾਕਾਤ ਕਰਕੇ ਭਾਈ ਹਵਾਰਾ ਦੇ ਇਲਾਜ ਲਈ ਯੋਗ ਉਪਰਾਲਾ ਕਰਨ।
ਬਿਜਲੀ ਅਤੇ ਪ੍ਰਿੰਟ ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਦਰਬਾਰ ਸਾਹਿਬ ‘ਤੇ ਫੌਜੀ ਮਹਲੇ ਦੇ ਯਾਦ ਵਿੱਚ ਹੋਣ ਵਾਲੇ ਸ਼ਰਧਾਜਲੀ ਸਮਾਗਮਾਂ ਮੌਕੇ ਤਿੰਨ ਫੁੱਟੀ ਕਿਰਪਾਨ ਲੈਕੇ ਜਾਣ ‘ਤੇ ਪਾਬੰਦੀ ਲਾ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਜਿਨ੍ਹਾਂ ਕੋਲ ਪੰਜਾਬ ਦੇ ਮਾਮਲਿਆਂ ਦੀ ਕਮਾਨ ਹੈ, ਨੇ ਇਕ ਵਿਸ਼ੇਸ਼ ਇੰਟਰਵਿਊ 'ਚ ਜਾਣਕਾਰੀ ਦਿੱਤੀ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਹਫ਼ਤੇ 'ਚ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਲਈ ਮੋਰਚਾ ਖੋਲ੍ਹਣ ਲਈ ਆਪਣੀਆਂ ਨੀਤੀਆਂ ਦਾ ਖਰੜਾ ਤਿਆਰ ਕਰੇਗੀ ।
ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਪ੍ਰਧਾਨਗੀ ਵਿੱਚ ਹਰਿਆਣਾ ਮੰਤਰੀ ਮਡਲ ਦੀ ਮੀਠਿੰਗ ਹੋਈ।ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਦੇ ਏਜੰਡੇ ਵਿੱਚ ਵੱਖਰੀ ਕਮੇਟੀ ਦੀ ਮਦ ਰੱਖੀ ਗਈ ਸੀ, ਹਰਿਆਣਾ ਮੰਤਰੀ ਮੰਡਲ ਵੱਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦ ’ਤੇ ਅੱਜ ਵਿਚਾਰ ਨਹੀਂ ਕੀਤਾ ਗਿਆ। ।
ਪੰਜਾਬ ਸਰਕਾਰ 'ਚ ਸ਼ਾਮਿਲ ਸਾਰੇ 4 ਭਾਜਪਾ ਮੰਤਰੀਆਂ ਸਨਅਤ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ, ਜੰਗਲਾਤ ਮੰਤਰੀ ਚੂਨੀ ਲਾਲ ਭਗਤ, ਸਥਾਨਕ ਸਰਕਾਰਾਂ ਸਬੰਧੀ ਮੰਤਰੀ ਸ੍ਰੀ ਅਨਿਲ ਜੋਸ਼ੀ ਤੇ ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਅੱਜ ਆਪਣੇ ਅਸਤੀਫ਼ੇ ਭਾਜਪਾ ਹਾਈ ਕਮਾਨ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਸ਼ਾਂਤਾ ਕੁਮਾਰ ਨੂੰ ਭੇਜ ਦਿੱਤੇ ਗਏ ਹਨ।
« Previous Page — Next Page »