ਅਮਰੀਕਾ ਦੀ ਇਕ ਅਦਾਲਤ ਨੇ 2 ਮਈ 2014 ਨੂੰ ਨਿਊਯਾਰਕ ਸਥਿਤ ਸਿੱਖ ਜਥੇਬੰਦੀ”ਸਿੱਖਸ ਫਾਰ ਜਸਟਿਸ” ਵੱਲੋਂ ਦਾਖਲ ਮਨੁੱਖੀ ਅਧਿਕਾਰ ਉਲੰਘਣ ਦੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਛੁੱਟ ਦੇਣ ਦੇ ਮੁੱਦੇ 'ਤੇ ਜਸਟਿਸ ਵਿਭਾਗ ਤੋਂ 10 ਜੁਲਾਈ ਤੱਕ ਜਵਾਬ ਦੇਣ ਨੂੰ ਕਿਹਾ ਹੈ। ਜਸਟਿਸ ਵਿਭਾਗ ਨੇ ਹਾਲ ਹੀ 'ਚ ਵਾਸ਼ਿੰਗਟਨ ਫੈਡਰਲ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ ਸਿੰਘ ਨੂੰ ਅਮਰੀਕਾ 'ਚ ਛੁੱਟ ਮਿਲੀ ਹੋਈ ਹੈ ਪਰ ਸਿੱਖ ਜਥੇਬੰਦੀ ਨੇ ਜਵਾਬ 'ਚ ਦਾਅਵਾ ਕੀਤਾ ਸੀ ਕਿ ਮਨਮੋਹਨ ਸਿੰਘ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਛੁੱਟ ਪ੍ਰਾਪਤ ਨਹੀਂ ਹੋ ਸਕਦੀ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਦੀ ਨਿਯੁਕਤੀ ਅਤੇ ਪ੍ਰਬੰਧਕੀ ਕਮੇਟੀ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਦਿੱਲੀ ਅਕਾਲੀ ਦਲ (ਸਰਨਾ )ਇੱਕ ਵਾਰ ਮੁੜ ਆਹਮੋ ਸਾਹਮਣੇ ਹੋ ਗਏ ਹਨ। ਜਿੱਥੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਐਤਵਾਰ ਨੂੰ ਰੱਖੀ ਗਈ ਮੀਟਿੰਗ ਕਾਬਜ਼ ਸਰਨਾ ਧੜੇ ਵੱਲੋਂ ਮੁਲਤਵੀ ਕਰ ਦਿੱਤੀ ਗਈ ਸੀ, ੳੁੱਥੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਮੇਟੀ ਦੇ ਕੁੱਲ 15 ਮੈਂਬਰਾਂ ਵਿੱਚੋਂ ਅੱਠ ਮੈਂਬਰਾਂ ਦੀ ਹਾਜ਼ਰੀ ਨਾਲ ਕਮੇਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਤੋਂ ਬਿਨਾਂ ਹੀ ਮੀਟਿੰਗ ਕੀਤੀ ਗਈ । ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਤਖਤ ਦੇ ਵਿਵਾਦਤ ਜੱਥੇਦਾਰ ਇਕਬਾਲ ਸਿੰਘ ਦੀ ਬਰਖ਼ਾਸਤਗੀ ਰੱਦ ਕਰਦਿਆਂ ਪ੍ਰਬੰਧਕੀ ਕਮੇਟੀ ਵੱਲੋਂ ਨਵ-ਨਿਯੁਕਤ ਮੀਤ ਜੱਥੇਦਾਰ ਗਿਆਨੀ ਪ੍ਰਤਾਪ ਸਿੰਘ ਦੀ ਨਿਯੁਕਤੀ ਨੂੰ ਵੀ ਪਰਵਾਨਗੀ ਨਹੀਂ ਦਿੱਤੀ।
ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤਹਿਤ ਭਾਰਤੀ ਫੌਜ ਵੱਲੋਂ ਜੂਨ 1984ਵਿੱਚ ਕੀਤੇ ਹਮਲੇ ਸਬੰਧੀ ਰਿਪੋਰਟ ਨੂੰ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਂਸਲ ਨੇ ਸਵੀਕਾਰ ਕਰ ਲਿਆ ਹੈ। 30 ਸਾਲ ਪਹਿਲਾਂ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾੜਕੂਆਂ ਨੂੰ ਬਾਹਰ ਕੱਢਣ ਦੇ ਨਾਂ ‘ਤੇ ਲਈ ਭਾਰਤੀ ਫੌਜ ਵੱਲੋਂ ਇਹ ਕਾਰਵਾਈ ਕੀਤੀ ਗਈ ਸੀ, ਜਿਸ ਵਿੱਚ ਪੰਜਵੇਂ ਪਾਤਸ਼ਾਹ ਗੁਰੁ ਅਰਜਨ ਸਾਹਿਬ ਦਾ ਸ਼ਹੀਦੀ ਪੂਰਬ ਮਨਾਉਣ ਲਈ ਇੱਕਤਰ ਹੋਏ ਹਜ਼ਾਰਾਂ ਸਿੱਖ ਸ਼ਰਧਾਲੂਆਂ ਨੂੰ ਭਾਰਤੀ ਫੌਜ ਵੱਲੋਂ ਮਾਰ ਦਿੱਤਾ ਗਿਆ ਸੀ। ਇਹ ਰਿਪੋਰਟ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ 26ਵੇਂ ਇਜਲਾਸ ਦੌਰਾਨ ਪੇਸ਼ ਕੀਤੀ ਗਈ।
ਕਸ਼ਮੀਰ ਦੀ ਅਜ਼ਾਦੀ ਲਈ ਲੰਮੇ ਸਮੇਂ ਤੋਂ ਸੰਘਰਸ਼ਸ਼ੀਲ ਹੁਰੀਅਤ ਕਾਨਫਰੰਸ ਨੇ ਕੇਂਦਰ ਸਰਕਾਰ ਵੱਲੋਂ ਕਸ਼ਮੀਰੀ ਖਾੜਕੂਵਾਦ ਦੇ ਸਿਖਰ ਦੇ ਸਮੇਂ ਦੌਰਾਨ ਕਸ਼ਮੀਰ ਵਿੱਚ ਹਿਜ਼ਰਤ ਕਰ ਗਏ ਕਸ਼ਮੀਰੀ ਪੰਡਤਾਂ ਨੂੰ ਕਸ਼ਮੀਰ ਵਾਦੀ ਵਿੱਚ ਫਿਰ ਦੁਬਾਰਾ ਵਸਾਉਣ ਦੇ ਮੁੱਦੇ ‘ਤੇ ਕਿਹਾ ਹੈ ਕਿ ਮੁਸਲਮਾਨ ਕਸ਼ਮੀਰੀ ਪੰਡਿਤਾਂ ਦੀ ਵਾਦੀ 'ਚ ਵਾਪਸੀ ਦੇ ਵਿਰੁੱਧ ਨਹੀਂ ਹਨ ਪਰ ਉਸ ਨੇ ਉਨ੍ਹਾਂ ਲਈ ਵੱਖਰੇ ਸ਼ਹਿਰ ਵਸਾਉਣ ਨੂੰ ਲੈ ਕੇ ਇਤਰਾਜ਼ ਜਤਾਇਆ ਹੈ।
ਪੰਜਾਬ ਵਿੱਚ ਡਾਕਟਰੀ ਦੀ ਪੜ੍ਹਾਈ ਲਈ ਬਾਬਾ ਫਰੀਦ ਹੈਲਥ ਸਾਇੰਸ ਯੁਨੀਰਵਸਿਟੀ ਫਰੀਦਕੋਟ ਵਿੱਚ ਦਾਖਲੇ ਲਈ ਚੱਲ ਰਹੀ ਕੌਸਲਿੰਗ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਨੂੰ ਅੱਖੋ ਪਰੋਖੇ ਕਰਕੇ ਪੰਜਾਬ ਤੋਂ ਬਾਹਰਲੇ ਵਿਦਿਆਰਥੀਆਂ ਨੂੰ ਦਾਖਲੇ ਦਿੱਤੇ ਜਾ ਰਹੇ ਹਨ।ਪੰਜਾਬ ਤੋਂ ਬਾਹਰਲੇ ਪੰਜਾਬ ਵਿੱਚ ਡਮੀ ਦਾਖਲਾ ਲੈਕੇ ਪੰਜਾਬ ਦੇ ਮੂਲ ਵਸਨੀਕ ਵਿਦਿਆਰਥੀਆਂ ਦਾ ਹੱਕ ਮਾਰ ਰਹੇ ਹਨ ਅਤੇ ਇਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀ ਨਿਗੂਣੇ ਆਧਾਰ ਬਣਾਕੇ ਉਨ੍ਹਾਂ ਨੂੰ ਦਾਖਲੇ ਦੇ ਰਹੇ ਹਨ।
ਪੰਜਾਬ ਦੇ ਸਾਬਕਾ ਮੁਖ ਮੰਤਰੀ ਅਤੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਐੱਮਪੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਦਿਆਂ ਵੱਖਰੀ ਹਰਿਆਂਣਾ ਗੁਰਦੁਆਰਾ ਕਮੇਟੀ ਦਾ ਸਮਰਥਨ ਕੀਤਾ ਹੈ।
ਨਾਨਕਸ਼ਾਹੀ ਕੈਲ਼ੰਡਰ ਦੇ ਹੱਲ ਲਈ ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਵੱਲੋਂ “ਸਰਬੱਤ ਖਾਲਸਾ” ਬੁਲਾਉਣ ਦੇ ਮੁੱਦੇ ‘ਤੇ ਅਕਾਲ ਤਖਤ ਸਾਹਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤੇ ਬਿਆਨ ਕਿ “ਸਰਬੱਤ ਖਾਲਸਾ” ਸੱਦਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਕੋਲ ਹੈ ‘ਤੇ ਪਤੀਕ੍ਰਿਆ ਕਰਦਿਆਂ ਦਲ ਖਲਸਾ ਦੇ ਜਲਾਵਤਨ ਮੋਢੀ ਆਗੂ ਗਜਿੰਦਰ ਸਿੰਘ ਨੇ ਅਜਿਹੀ ਕੋਈ ਰਵਾਇਤ ਜਾਂ ਇਤਿਹਾਸਕ ਹਵਾਲਾ ਨਹੀਂ ਮਿਲਦਾ ਕਿ “ਸਰਬੱਤ ਖਾਲਸਾ” ਸੱਦਣ ਦਾ ਅਧਿਕਾਰ ਸਿਰਫ ਤੇ ਸਿਰਫ ਸ਼੍ਰੋਮਣੀ ਕਮੇਟੀ ਕੋਲ ਹੀ ਹੈ।ਸਰਬੱਤ ਖਾਲਸਾ ਤਾਂ ਸ਼੍ਰੋਮਣੀ ਕਮੇਟੀ ਦੇ ਹੋਂਦ ਵਿੱਚ ਆੳੇਣ ਤੋਂ ਬਹੁਤ ਪਹਿਲਾਂ ਪੰਥਕ ਮਸਲਿਆਂ ਦੇ ਸਰਬ ਪ੍ਰਵਾਨਿਤ ਹੱਲ ਲਈ ਬੁਲਾਇਆ ਜਾਂਦਾ ਸੀ।
ਆਖਰ ਪੰਜਾਬ ਯੂਨੀਵਰਸਿਟੀ ਨੇ ਆਪਣੀ ਗਲਤੀ ਸੁਧਾਰਦਿਆਂ ‘ਮਾਂ ਬੋਲੀ ਦੇ ਪ੍ਰੇਮੀ ਸੈਨੇਟਰਾਂ’ ਦੇ ਦਬਾਅ ਅੱਗੇ ਝੁਕਦਿਆਂ ਚਾਰ ਵਿਸ਼ਿਆਂ ਦੀ ਐਮ ਫਿੱਲ ਅਤੇ ਪੀਐਚਡੀ ‘ਚ ਸਾਂਝੇ ਦਾਖ਼ਲਾ ਟੈਸਟ ਦਾ ਮਾਧਿਅਮ ਪੰਜਾਬੀ ਕਰ ਦਿੱਤਾ ਹੈ। ਯੂਨੀਵਰਸਿਟੀ ਵਲੋਂ ਫੈਸਲੇ ਸਬੰਧੀ ਲਿਖਤੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਇਹ ਟੈਸਟ 27 ਜੁਲਾਈ ਨੂੰ ਲਿਆ ਜਾਵੇਗਾ।
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਸਥਾਪਤ ਕਰਨ ਲਈ ਸਮੂਹ ਸਿਆਸੀ ਪਾਰਟੀਆਂ ਦੀ ਸੈਕਟਰ-21 ਵਿੱਚ ਸੱਦੀ ਮੀਟਿੰਗ ਦੌਰਾਨ ਚੰਡੀਗੜ੍ਹ ਦੀ ਸਰਕਾਰੀ ਭਾਸ਼ਾ ‘ਅੰਗਰੇਜ਼ੀ’ ਨੂੰ ਚਲਦਾ ਕਰਨ ਲਈ ਸਾਂਝਾ ਸੰਘਰਸ਼ ਛੇੜਣ ਦਾ ਐਲਾਨ ਕੀਤਾ।
ਸਿੱਖ ਰਾਜ ਦੇ ਸਿਰਜਕ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਰਤ ਤੋਂ 344 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਮੈਂਬਰ ਸ਼੍ਰੋਮਣੀ ਕਮੇਟੀ ਗੁਰਮੀਤ ਸਿੰਘ ਜ਼ੀਰਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਤੋਂ ਵਿਸ਼ੇਸ਼ ਰੇਲ ਗੱਡੀ ਰਾਹੀ ਜੈਕਾਰਿਆਂ ਦੀ ਗੂੰਜ ਹੇਠ ਲਾਹੌਰ ਪਾਕਿਸਤਾਨ ਲਈ ਰਵਾਨਾ ਹੋਇਆ ਙ ਇਹ ਜਥਾ 29 ਜੂਨ ਨੂੰ ਬਰਸੀ ਮਨਾ ਕੇ 30 ਜੂਨ ਨੂੰ ਭਾਰਤ ਪਰਤ ਆਵੇਗਾ ।
« Previous Page — Next Page »