ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ( ਐੱਡਹਾਕ) ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹੁਕਮਨਾਮਾ ਜਾਰੀ ਕਰਨ ਦੀ ਬਜ਼ਾਏ ਕਮੇਟੀ ਦੇ ਮਾਮਲੇ ਦੇ ਹੱਲ ਲਈ ਨਿਰਪੱਖ ਰਾਏ ਲੈਣ ਲਈ “ਸਿੱਖ ਕਾਨਫਰੰਸ” ਬੁਲਾਉਣ।
ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਦਾਇਰ ਪਟੀਸਨ ‘ਤੇ ਕਾਰਵਾਈ ਕਰਦਿਆਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਸਰਕਾਰਾਂ ਸਮੇਤ ਹਰਿਆਣਾ ਦੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਸਹਾਰਨਪੁਰ ਵਿੱਚ ਦੋ ਘੱਟ ਗਿਣਤੀ ਕੌਮਾਂ ਵਿੱਚ ਹੋਏ ਟਕਰਾਅ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਸੀ, ਤੋਂ ਬਾਅਦ ਖਰਾਬ ਹੋਏ ਮਾਹੌਲ ਵਿੱਚ ਕੁਝ ਸੁਧਾਰ ਹੋਣ ‘ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂ ਸ਼ਹਿਰ ਇਲਾਕੇ 'ਚ ਕੁੱਝ ਸਮੇਂ ਲਈ ਕਰਫਿਊ 'ਚ ਢਿੱਲ ਦੇ ਦਿੱਤੀ ਤਾਂਕਿ ਲੋਕ ਆਪਣੀਆਂ ਦੈਨਿਕ ਜਰੂਰਤਾਂ ਦਾ ਸਾਮਾਨ ਬਾਜ਼ਾਰਾਂ ਤੋਂ ਖਰੀਦ ਸਕਣ।
ਪਟਿਆਲਾ ਸੀਟ ਤੋਂ ਬਾਦਲ ਦਲ ਨੇ ਸਿੱਖ ਉਮੀਦਵਾਰ ਦੀ ਰੀਤ ਤੋੜਦਿਆਂ ਇਸ ਵਾਰ ਹਿੰਦੂ ਪੱਤਾ ਖੇਡਦਿਆਂ ਪਹਿਲੀਵਾਰ ਇਸ ਸੀਟ ਤੋਂ ਕਿਸੇ ਹਿੰਦੂ ਨੂੰ ਉਮੀਦਵਾਰ ਬਣਾਇਆ ਹੈ।
ਪਟਿਆਲਾ ਸੀਟ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਦੇ ਦਾਅਵੇਦਾਰਾਂ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਵਿਸ਼ਨੂੰ ਸ਼ਰਮਾ, ਇੰਦਰ ਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਰੱਖੜਾ ਅਤੇ ਹੋਰ ਆਗੂ ਨੂੰ ਪਾਸੇ ਕਰਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।
ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਤੋਂ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਪਟਿਆਲਾ ਵਿਧਾਨ ਸਭਾ ਹਲਕੇ ਤੋਂ ਹਰਜੀਤ ਸਿੰਘ ਅਦਾਲਤੀਵਾਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਜਿਸ ਵਿੱਚ ਦੋ ਸਿੱਖਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਦੋ ਫਿਰਕਿਆਂ ਵਿਚਾਲੇ ਹਿੰਸਕ ਝੜਪ ਤੋਂ ਬਾਅਦ ਜੰਮੂ ਦੇ ਸਿੱਖ ਭਾਈਚਾਰੇ ਨੇ ਜੰਮੂ-ਪਠਾਨਕੋਟ ਕੌਮੀ ਸ਼ਾਹਰਾਹ ‘ਤੇ ਪ੍ਰਦਰਸ਼ਨ ਕੀਤਾ ਅਤੇ ਉੱਤਰ ਪ੍ਰਦੇਸ਼ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸਹਾਰਨਪੁਰ ਦੇ ਦੰਗਾਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।
ਬ੍ਰਮਿੰਘਮ, ਯੂ. ਕੇ. (ਜੁਲਾਈ 27, 2014): ਸਿੱਖ ਕੌਮ ਦੀ ਅਜਾਦੀ ਲਈ ਕਾਰਜਸ਼ੀਲ ਸਮ੍ਹੂਹ ਪੰਥਕ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਫੈਡਰੇਸ਼ਨ ਅਫ ਸਿੱਖ ਆਰਗੇਨਾਈਜੇਸਨਜ਼ ਯੂ. ਕੇ. ਦੀ ਹਰਿਆਣਾ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੈਦਾ ਹੋਏ ਵਿਵਾਦ ਅਤੇ ਖਿੱਚੋਤਾਣ ਤੇ ਵਿਚਾਰ ਕਰਨ ਲਈ ਵਿਸ਼ੇਸ਼ ਇੱਕਤਰਤਾ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ 26 ਜੁਲਾਈ ਨੂੰ ਹੋਈ, ਜਿਸ ਦੀ ਅਰੰਭਤਾ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਵਾਪਰੀ ਦੁੱਖਦਾਇਕ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜ਼ਲੀ ਅਰਪਤ ਕਰਦਿਆਂ ਜ਼ਖਮੀ ਹੋਏ ਸਿੰਘਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ।
ਯੁਪੀ ਦੇ ਸਹਾਰਨਪੁਰ ਵਿੱਚ ਕੱਲ ਦੋ ਘੱਟ ਗਿਣਤੀ ਕੌਮਾਂ ਵਿੱਚ ਹੋਈ ਹਿੰਸਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੂਰੀ ਘਟਨਾ ਤੋਂ ਜਾਣੂ ਕਰਵਾਇਆ।
ਸ਼ੋਮਣੀ ਅਕਾਲੀ ਦਲ ਅਤੇ ਵੱਖਰੀ ਹਰਿਆਣਾ ਕਮੇਟੀ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੀਆਂ ਸਿੱਖ ਕਾਨਫਰੰਸਾਂ ਨੂੰ ਰੱਦ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਨਵ ਨਿਰਮਤ ਗੁਰਦੁਆਰਾ ਕਮੇਟੀ ਨੂੰ ਕਮੇਟੀ ਸਬੰਧੀ ਕੋਈ ਵੀ ਕੰਮ ਕਰਨ ਤੋਂ ਵਰਜਿਆ ਹੈ
Next Page »