ਅੱਜ ਓਡੀਸ਼ਾ ਦੇ ਬਰਹਮਪੁਰ 'ਚ ਸੁਰੱਖਿਆਬਲਾਂ ਨੇ ਅੱਜ ਸਿਖਰ ਮਾਓਵਾਦੀ ਕਮਾਂਡਰ ਸਬਿਆਸਾਚੀ ਪਾਂਡਾ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਨਕਸਲੀ ਨੇਤਾ ਨੂੰ ਸੁਰੱਖਿਆ ਏਜੰਸੀਆਂ ਨੂੰ ਉਸ ਦੀਆਂ ਗਤੀਵਿਧੀਆਂ ਬਾਰੇ 'ਚ ਖ਼ਬਰਾਂ ਮਿਲਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਪਾਕਿਸਤਾਨ ਸਰਕਾਰ ਨੇ ਮਜ਼ਬੂਤੀ ਨਾਲ ਹਾਫਿਜ਼ ਦਾ ਪੱਖ ਲੈਦਿਆਂ ਕਿਹਾ ਹੈ ਕਿ ਹਾਫਿਜ ਸਈਦ ਦੇ ਖਿਲਾਫ ਕੋਈ ਸਬੂਤ ਨਹੀਂ ਹੈ, ਇਸ ਲਈ ਉਹ ਉਸ ਦੇ ਖਿਲਾਫ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕਰਨਗੇ।
ਵੱਖਰੀ ਹਰਿਆਣਾ ਕਮੇਟੀ ਦੇ ਅਗੂਆਂ ਸ੍ਰ. ਦੀਦਾਰ ਸਿੰਘ ਨਲਵੀ, ਸ੍ਰ. ਜਗਦੀਸ਼ ਸਿੰਘ ਝੀਡਾ ਅਤੇ ਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਸ੍ਰ, ਹਰਮੋਹਿੰਦਰ ਸਿੰਘ ਚੱਠਾ ਨੂੰ ਜਿਸ ਤਰਾਂ ਸਿਅਸਤ ਦਖਲ ‘ਤੇ ਪੰਥ ਵਿੱਚੋਂ ਛੇਕਿਆ ਗਿਆ ਹੈ, ਦੀ ਕੌਮ ਦੇ ਹਰ ਵਰਗ ਵੱਲੋਂ ਨਿੰਦਾ ਹੋ ਰਹੀ ਹੈ ਅਤੇ ਇਸ ਗੈਰ ਸਿਧਾਂਤਕ ਹੁਕਮਨਾਮੇ ਨੂੰ ਰੱਦ ਕਰਨ ਲਈ ਮੰਗ ਉੱਠ ਰਹੀ ਹੈ।
ਦਲ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਵਾਦਗ੍ਰਸਤ ਚਾਰਟਰਡ ਅਕਾਉਂਟੇਂਟ ਐਸ ਐਸ ਕੋਹਲੀ ਨੂੰ ਬਰਖਾਸਤ ਕਰਨ ਦੇ ੨੪ ਘੰਟ ਅੰਦਰ ਹੀ ਮੁੜ ਬਹਾਲ ਕਰਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਹ ਸਿੱਧ ਕਰ ਦਿਤਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਉਪਰ ਹਨ।
ਅੰਮ੍ਰਿਤਸਰ (16 ਜੁਲਾਈ 2014): ਵੱਖਰੀ ਹਰਿਆਣਾ ਕਮੇਟੀ ਦੇ ਸਿੱਖ ਅਗੂਆਂ ਦੀਦਾਰ ਸਿੰਘ ਨਲਵੀ. ਜਗਦੀਸ਼ ਸਿੰਘ ਝੀਡਾ ਅਤੇ ਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ...
ਜਲੰਧਰ, ਪੰਜਾਬ (ਜੁਲਾਈ 16, 2014): ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਅਕਾਲ ਤਖਤ ਸਾਹਿਬ ਤੋਂ ਜਾਰੀ ਹੁਕਮਨਾਮਾ ਗੈਰ-ਸਿਧਾਂਤਕ ਹੈ, ਇਸ ਲਈ ਕੌਮ ਨੂੰ ਇਹ ਪ੍ਰਵਾਨ ਨਹੀ ਹੈ। ਉਹਨਾਂ ਕਿਹਾ ਕਿ ਇਸ ਹੁਕਮਨਾਮੇ ਦੀ ਈਬਾਰਤ ਚੰਡੀਗੜ ਵਿਖੇ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਤਿਆਰ ਕੀਤੀ ਗਈ, ਜਿਸ ਨੂੰ ਅਕਾਲ ਤਖਤ ਸਾਹਿਬ ਤੋਂ ਤਾਂ ਕੇਵਲ ਜਥੇਦਾਰ ਸਾਹਿਬ ਦੀ ਮੋਹਰ ਹੇਠ ਜਾਰੀ ਕੀਤਾ ਗਿਆ ਹੈ।
‘ਪੰਜਾਬ 1984’ ਫਿਲਮ ਦੇ ਨਿਰਮਾਤਾ ਨੇ, ਭਾਰਤੀ ਰਾਜ ਅੰਦਰ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਤੇ ਵਧੀਕਿਆਂ ਦੇ ਖਿਲਾਫ਼ ਉਠੀ ਸਿੱਖ ਖਾੜਕੂ ਲਹਿਰ ਨਾਲ ਅਜਿਹਾ ਹੀ ਅਨਾਚਾਰ ਕੀਤਾ ਹੈ। ਫਿਲਮ ਵਿਚ ਅਪ੍ਰੇਸ਼ਨ ਬਲੂ ਸਟਾਰ ਦੇ ਇਕ (ਤੇ ਸਿਰਫ਼ ਇਕ ਹੀ) ਸੀਨ ਤੋਂ ਬਾਅਦ ਫਿਲਮ ਦੀ ਕਹਾਣੀ 1990ਵਿਆਂ ਦੀਆਂ ਘਟਨਾਵਾਂ ‘ਤੇ ਜਾ ਪਹੁੰਚਦੀ ਹੈ। ਇਹ ਚਾਰੇ ਪਾਸੇ ਫੈਲੀ ਹਿੰਸਾ ਤੇ ਤਸ਼ੱਦਦ ਉਪਰ ਕੇਂਦਰਤ ਹੁੰਦੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਹੈ।
ਅੱਜ ਸ਼ਾਮੀ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੀ ਕਾਂਗਰਸ ਸਰਕਾਰ ਦਾ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਮੁਕੰਮਲ ਕਰਨ ਦਾ ਪੰਜਾਬ ਵਿਰੋਧੀ ਇਹ ਕਦਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਸੀ ਲਾਹਾ ਲੈਣ ਦੀ ਇੱਕ ਕੋਝੀ ਚਾਲ ਹੈ।
ਹਰਿਆਣਾ ਦੀ ਹੁੱਡਾ ਸਰਕਾਰ ਨੇ ਅੱਜ ਪਾਣੀਆਂ ਦੀ ਵੰਡ ਸਬੰਧੀ ਅੰਤਰਰਾਸਟਰੀ ਰਾਏਪੇਰੀਅਨ ਕਾਨੂੰਨ ਨੂੰ ਦਰਕਿਨਾਰ ਕਰਦਿਆਂ ਪੰਜਾਬ ਤੋਂ ਪਾਣੀ ਲੈਣ ਲਈ ਸਤਲੁਜ-ਜੁਮਨਾ ਲਿੰਕ ਨਹਿਰ ਦੀ ਉਸਰੀ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ
« Previous Page — Next Page »