ਗੁਜਰਾਤ ਵਿੱਚ ਸਿੱਖ ਕਿਸਾਨਾਂ ਨਾਲ ਸੱਤਾਧਾਰੀ ਭਾਜਪਾ ਪਾਰਟੀ ਦੇ ਵਰਕਰਾਂ ਵੱਲੋਂ ਕੁੱਟਮਾਰ ਕਰਨ ਦੇ ਮਾਮਲੇ ‘ਚ ਕੇਂਦਰੀ ਘੱਟ ਗਿਣਤੀ ਕਮਿਸ਼ਨ ਨੋਟਿਸ ਲਿਆ ਹੈ। ਕਮਿਸ਼ਨ ਦੀ ਟੀਮ ਅਗਲੇ ਹਫ਼ਤੇ ਭੁੱਜ ਖੇਤਰ ਦਾ ਦੌਰਾ ਕਰੇਗੀ। ਕੌਮੀ ਕਮਿਸ਼ਨ ਨੇ ਭੁੱਜ ਪੁਲੀਸ ਨਾਲ ਵੀ ਫੋਨ ’ਤੇ ਗੱਲ ਕੀਤੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਵਾਸਤੇ ਆਖਿਆ ਹੈ।
ਭਾਈ ਜਗਤਾਰ ਸਿੰਘ ਤਾਰਾ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਭਾਰਤ ਲਿਆਉਣ ਤੋਂ ਬਾਅਦ ਰੁਲਦਾ ਸਿੰਘ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਲਗਾਤਾਰ ਪਟਿਆਲਾ ਪੁਲਿਸ ਦੇ ਰਿਮਾਂਡ 'ਤੇ ਸੀ, ਨੂੰ ਅੱਜ ਪਟਿਆਲਾ ਦੀ ਅਦਾਲਤ ਨੇ 1991 ਦੇ ਇਕ ਮਾਮਲੇ ਵਿਚ ਰਾਹਦਾਰੀ ਰਿਮਾਂਡ 'ਤੇ ਇਕ ਦਿਨ ਲਈ ਰੂਪਨਗਰ ਪੁਲਿਸ ਹਵਾਲੇ ਕਰ ਦਿਤਾ ਹੈ।
ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 26 ਜਨਵਰੀ ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਦੀ ਰਾਜਧਾਨੀ ਦਿੱਲੀ ਪਹੁੰਚ ਚੁੱਕੇ ਹਨ।
ਤਖਤ ਸ਼੍ਰੀ ਦਮਦਮਾ ਸਹਿਬ ਵਿਖੇ ਪਿੱਛਲੇ 12 ਸਾਲਾਂ ਤੋਂ ਸੇਵਾ ਨਿਭਾ ਰਹੇ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਣੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ ਦੇ ਭੋਗ ਉਪਰੰਤ ਇੱਥੋ ਵਿਦਾ ਹੋ ਗਏ
ਅਮਰੀਕਾ ਵਿੱਚ ਸਰਗਰਮ ਸਿੱਖ ਜੱਥੇਬੰਦੀ “ ਸਿੱਖਸ ਫਾਰ ਜਸਟਿਸ” ਵੱਲੋਂ ਅਮਰੀਕਾ ਦੀ ਅਦਾਲਤ ਵਿੱਚ ਆਰ. ਐੱਸ. ਐੱਸ ਨੂੰ ਅੱਤਵਾਦੀ ਸੰਗਠਨ ਐਲਾਨ ਕਰਨ ਲਈ ਦਾਇਰ ਮੁਕੱਦਮੇ ਵਿੱਚ ਅੱਜ ਨੇ ਅਮਰੀਕੀ ਵਿਦੇਸ਼ ਮੰਤਰੀ ਜਾਹਨ ਕੇਰੀ ਨੂੰ ਅਮਰੀਕੀ ਸੰਘੀ ਅਦਾਲਤ ਦੇ ਸੰਮਨ ਨਿਊਯਾਰਕ ਸਥਿਤ ਅਮਰੀਕੀ ਅਟਾਰਨੀ ਦਫਤਰ ਰਾਹੀਂ 23 ਜਨਵਰੀ ਨੂੰ ਤਾਮੀਲ ਕਰਵਾ ਦਿੱਤੇ ਹਨ।
ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਵਿਚੋਂ ਚੁਣੇ ਗਏ ਚਾਰੇ ਸੰਸਦ ਮੈਂਬਰ ਸਾਧੂ ਸਿੰਘ, ਭਗਵੰਤ ਸਿੰਘ ਮਾਨ, ਹਰਿੰਦਰ ਸਿੰਘ ਖਾਲਸਾ, ਧਰਮਵੀਰ ਗਾਂਧੀ ਨੇ ਸਿੱਖ ਬਹੁਗਿਣਤੀ ਵਾਲੇ ਅਲੱਗ-ਅਲੱਗ ਹਲਕਿਆਂ ਵਿਚ ਕਮਾਨ ਸੰਭਾਲ ਲਈ ਹੈ। ਇਨ੍ਹਾਂ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਮੁਕਾਬਲੇ ਬਾਦਲ ਦਲ ਦੇ ਉਮੀਦਵਾਰ ਚੋਣ ਲੜ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ‘ਲਲਕਾਰ ਰੈਲੀ’ ਵਿੱਚ ਭਰਵਾਂ ਇਕੱਠ ਕਰ ਕੇ ਅਤੇ 30 ਤੋਂ ਵੱਧ ਕਾਂਗਰਸੀ ਵਿਧਾਇਕਾਂ ਦੀ ਸ਼ਮੂਲੀਅਤ ਨਾਲ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦਾ ਸੰਦੇਸ਼ ਦਿੱਤਾ ਹੈ।
ਜਦੋਂ ਤੋਂ ਕੇਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਾਜਪਾ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਸ ਸਮੇਂ ਤੋਂ ਹੀ ਭਾਰਤ ਵਿੱਚ ਰਹਿੰਦੀਆਂ ਘੱਟ ਗਿਣਤੀਆਂ ਦਾ ਜਿਉਣਾ ਦੁੱਬਰ ਹੋਇਆ ਪਿਆ ਹੈ।ਘੱਟ ਗਿਣਤੀ ਨਾਲ ਸਬੰਧਿਤ ਚਾਹੇ ਮੁਸਲਮਾਨ ਹੋਣ, ਚਾਹੇ ਇਸਾਈ ਜਾਂ ਫਿਰ ਪੰਜਾਬ ਤੋਂ ਬਾਹਰ ਰਹਿੰਦੇ ਸਿੱਖ, ਇਨ੍ਹਾਂ ‘ਤੇ ਆਏ ਦਿਨ ਹਮਲੇ ਹੋ ਰਹੇ ਹਨ ਅਤੇ ਇਹ ਲੋਕ ਮੌਤ ਅਤੇ ਭੈਅ ਦੇ ਸਾਏ ਹੇਠ ਜੀਅ ਰਹੇ ਹਨ।
ਭਾਰਤ ਦੇ ਗਣਤੰਤਰ ਦਿਵਸ ਦੇ ਸਮਾਗਮਾ ਵਿੱਚ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਆ ਰਹੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੂੰ ਭਾਰਤ ਵਿੱਚ ਘੱਟਗਿਣਤੀਆਂ ਦੀ ਮਾੜੀ ਦਸ਼ਾ ਦਾ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਦੀ ਅਪੀਲ ਮਨੁੱਖੀ ਅਧਿਕਾਰਾਂ ਲਈ ਕੰਮ ਕਰਦੇ ਭਾਰਤੀ ਅਮਰੀਕੀ ਮੁਸਲਮਾਨਾਂ ਦੇ ਇਕ ਐਡਵੋਕੇਸੀ ਗਰੁੱਪ ਨੇ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ-ਸਾਹਿਬਾਨ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੀ ਪ੍ਰਦਰਸ਼ਨੀ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਇਸ ਬੱਸ ਵਿੱਚ ਗੁਰੂ-ਸਾਹਿਬਾਨ ਦੇ ਸ਼ਸਤਰ ਵੱਖ-ਵੱਖ ਨਗਰਾਂ, ਸ਼ਹਿਰਾਂ ਵਿੱਚ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਸਮੇਂ-ਸਮੇਂ ਲੈ ਜਾਏ ਜਾਣਗੇ।
« Previous Page — Next Page »