January 2015 Archive

ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 24ਵਾਂ ਸ਼ਹੀਦੀ ਦਿਹਾੜਾ ੳੁਹਨਾਂ ਦੇ ਜੱਦੀ ਪਿੰਡ ਮੰਡਿਆਲਾ ਵਿੱਚ ਮਨਾਇਆ ਗਿਆ

ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ ਸ਼ਹੀਦ ਭਾੲੀ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾੲੀ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਸ਼ਹੀਦ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਦਾ 24ਵਾਂ ਸ਼ਹੀਦੀ ਦਿਹਾੜਾ ੳੁਹਨਾਂ ਦੇ ਪਰਿਵਾਰ ਵਲੋਂ, ੳੁਹਨਾਂ ਦੇ ਜੱਦੀ ਪਿੰਡ ਮੰਡਿਆਲਾ,ਨੇੜੇ ਚੱਬਾ ਜਿਲਾ ਅੰਮ੍ਰਿਤਸਰ ਵਿਖੇ ਖ਼ਾਲਸਾੲੀ ਜਾਹੋ-ਜਲਾਲ ਨਾਲ ਮਨਾੲਆ ਗਿਆ।

ਕਿਰਨ ਬੇਦੀ ਭਾਜਪਾ ਦੀ ਇੰਸ਼ੋਰੈਂਸ ਪਾਲਿਸੀ, ਜਿੱਤ ਗਏ ਤਾਂ ਮੋਦੀ, ਜੇ ਹਾਰ ਗਏ ਤਾਂ ਬੇਦੀ: ਭਗਵੰਤ ਮਾਨ

ਦਿੱਲੀ ਵਿਧਾਨ ਸਭਾ ਚੋਣਾਂ 2015 ਦਾ ਦੰਗਲ ਇਸ ਸਮੇਂ ਪੂਰਾ ਬਖ ਗਿਆ ਹੈ ਅਤੇ ਹਰੇਕ ਪਾਰਟੀ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ਬੰਨ ਬੰਨ ਕੇ ਤੀਰ ਮਾਰ ਰਹੇ ਹੈ।ਇਨ੍ਹਾਂ ਚੋਣਾਂ ਵਿੱਚ ਅਸਲ ਮੁਕਾਬਲਾ ਅਤੇ ਸ਼ਬਦੀ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਭਾਜਪਾ ਵਿਚਕਾਰ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਲਲਕਾਰ ਰੈਲੀ ਅੱਜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਗਰਸ ਦੇ ਡਿਪਟੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ 24 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ‘ਲਲਕਾਰ’ ਰੈਲੀ ਨੂੰ ਵਿਸ਼ਾਲ ਰੂਪ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।

ਈਰੋਮ ਸ਼ਰਮੀਲਾ ਨੂੰ ਰਿਹਾਈ ਤੋਂ ਇੱਕ ਦਿਨ ਬਾਅਦ ਫਿਰ ਕੀਤਾ ਗ੍ਰਿਫਤਾਰ

ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 15 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚੋਂ 22 ਜਨਵਰੀ ਨੂੰ ਰਿਹਾਅ ਕਰਦਿਆਂ ਇੱਕ ਸਥਾਨਿਕ ਅਦਾਲਤ ਨੇ ਉਸ ਖਿਲਾਫ ਆਤਮ ਹੱਤਿਆ ਦੇ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਉਸਨੂੰ ਤੁਰੰਤ ਰਿਹਾਈ ਦੇ ਹੁਕਮ ਦਿੱਤੇ ਸਨ।

ਸੌਦਾ ਸਾਧ ਦੀ ਫਿਲਮ ਦੇ ਹਰਿਆਣਾ ਵਿੱਚ ਵਿੱਚ ਪਾਬੰਦੀ ਲਾਉਣ ਵਾਲੀ ਰਿੱਟ ‘ਤੇ ਸੁਣਵਾਈ 27 ਜਨਵਰੀ ਨੂੰ

ਸੌਦਾ ਸਾਧ ਦੀ ਵਿਵਾਦਤ ਫਿਲਮ “ਮੈਸੇਂਜਰ ਆਫ ਗੌਡ” ‘ਤੇ ਹਰਿਆਣਾ ਵਿੱਚ ਪਾਬੰਦੀ ਲਾਉਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਹਰੀਪਾਲ ਵਰਮਾ ਵਾਲੇ ਡਿਵੀਜਨ ਬੈਂਚ ਵੱਲੋਂ ਅੱਜ ਇਸ ਪਟੀਸ਼ਨ ਉੱਤੇ ਦਿਨ ਦੇ ਜਰੂਰੀ ਕੇਸਾਂ ਤਹਿਤ ਸੁਣਵਾਈ ਕੀਤੀ ਗਈ ਅਤੇ ਕੇਸ ਦੀ ਅਗਲੀ ਸੁਣਵਾਈ 27 ਜਨਵਰੀ ‘ਤੇ ਪਾ ਦਿੱਤੀ ਹੈ।

ਜੱਥਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ 26 ਜਨਵਰੀ ਨੂੰ ਕਾਲੇ ਦਿਵਸ ਵਜੋਂ ਮਨਾਉਣ ਲਈ ਸਿੱਖ ਕੌਮ ਨੂੰ ਦਿੱਤਾ ਸੱਦਾ

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਬਲਵੰਤ ਸਿੰਘ ਨੰਦਗੜ ਨੇ ਕਿਹਾ ਕਿ ਸਰਕਾਰ ਨੇ ਧਾਰਾ 25 ਬੀ ਨੂੰ ਖਤਮ ਨਹੀਂ ਕੀਤਾ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਹੈ ਇਸ ਵਾਸਤੇ ਸੰਮੂਹ ਸਿੱਖ 26 ਜਨਵਰੀ ਨੂੰ ਕਾਲਾ ਦਿਨ ਮਨਾਉਣ ਅਤੇ ਆਪਣੇ ਘਰਾਂ ਅਤੇ ਗੱਡੀਆਂ ਉੱਪਰ ਕਾਲੇ ਝੰਡੇ ਲਾਉਣ, ਸਿੱਖ ਆਪਣੀ ਦਸਤਾਰ ਤੇ ਕਾਲੀਆਂ ਪੱਟੀਆਂ ਬੰਨਣ ਬੀਬੀਆਂ ਵੀ ਸਿਰਾਂ ਤੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕਰਨ।

ਜੱਥੇਦਾਰ ਨੰਦਗੜ੍ਹ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦੇਣ ਵਾਲੇ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਵੇ: ਗਿਆਨੀ ਗੁਰਬਚਨ ਸਿੰਘ

ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਦ੍ਰਿੜਤਾ ਸਟੈਂਡ ਲ਼ੈਣ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਿੰਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਸ਼੍ਰੀ ਅਖੰਡ ਪਾਠ ਕਰਵਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਰੂਪ ਨਾ ਦੇਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਇਤਰਾਜ਼ ਜਤਾਇਆ ਹੈ।

ਚਿੱਠੀਸਿੰਘਪੁਰਾ ਕਤਲੇਆਮ ਵਰਗੀ ਘਟਨਾ ਤੋਂ ਬਚਣ ਲਈ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ

ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੀ 26 ਜਨਵਰੀ ਨੂੰ ਭਾਰਤ ਫੇਰੀ ਦੇ ਮੱਦੇਨਜ਼ਰ ਇੱਕ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ ਤਾਂ ਕਿ 2000 ਵਰਗੇ ਸਿੱਖ ਕਤਲੇਆਮ ਤੋਂ ਬਚਿਆ ਜਾ ਸਕੇ।

ਭਗਤ ਪੁਰਨ ਸਿੰਘ ਜੀ ਦੇ ਜੀਵਣ ‘ਤੇ ਅਧਾਰਿਤ ਪੰਜਾਬੀ ਫਿਲਮ “ਏਹ ਜਨਮੁ ਤੁਮਾਰੇ ਲੇਖੇ” 30 ਜਨਵਰੀ ਨੂੰ ਹੋਵੇਗੀ ਰਿਲੀਜ਼

ਆਪਣੀ ਸਾਰੀ ਜ਼ਿੰਦਗੀ ਦੁਖੀਆਂ ਦਰਦਮੰਦਾਂ ਦੇ ਲੇਖੇ ਲਾਉਣ ਵਾਲੇ ਅਤੇ ਸੇਵਾ ਦੀ ਅਤਿ ਉੱਤਮ ਮਿਸਾਲ ਪੇਸ਼ ਕਰਨ ਵਾਲੇ ਅੰਮਿ੍ਤਸਰ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੇ ਜੀਵਨ 'ਤੇ ਅਧਾਰਿਤ ਬਣਾਈ ਗਈ ਪੰਜਾਬੀ ਫਿਲਮ 'ਇਹ ਜਨਮੁ ਤੁਮ੍ਹਾਰੇ ਲੇਖੇ, 30 ਜਨਵਰੀ ਨੂੰ ਜਾਰੀ ਕੀਤੀ ਜਾ ਰਹੀ ਹੈ।

26 ਜਨਵਰੀ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਦਿਆਂ ਦਲ਼ ਖਾਲਸਾ ਕਰੇਗਾ ਚਾਰ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ

ਸਿੱਖ ਜੱਥੇਬੰਦੀ ਦਲ ਖਾਲਸਾ ny ਭਾਰਤੀ ਗਣਤੰਤਰ ਦਿਵਸ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਦਿਆਂ 26 ਜਨਵਰੀ ਵਾਲੇ ਦਿਨ ਪੰਜਾਬ ਦੇ ਚਾਰ ਪ੍ਰਮੁੱਖ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

« Previous PageNext Page »