ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਅਤੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ 7/51 ਲਗਾਕੇ ਲੁਧਿਆਣੇ ਦੇ ਹਸਪਤਾਲ 'ਚ ਹੀ ਆਪਣੀ ਗਿ੍ਫਤ ਹੇਠ ਲੈ ਲਏ ਗਏ ਬਾਬਾ ਸੂਰਤ ਸਿੰਘ (82) ਦੀ ਬੇਟੀ ਸਰਵਰਿੰਦਰ ਕੌਰ ਅੱਜ ਚੰਡੀਗੜ੍ਹ ਦੇ ਸੈਕਟਰ 22 ਸਥਿਤ ਹੋਟਲ ਪੰਕਜ 'ਚ ਮੀਡੀਆ ਦੇ ਰੂਬਰੂ ਹੋਏ |
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਬੋਰਡ ਦੀ ਚੋਣ ਦੌਰਾਨ ਮਨਜੀਤ ਸਿੰਘ ਜੀ.ਕੇ. ਨੂੰ ਮੁੜ ਤੋਂ ਪ੍ਰਧਾਨ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ ਜਦ ਕਿ ਬਾਕੀ ਤਿੰਨ ਅਹੁਦੇਦਾਰਾਂ ਅਤੇ 10 ਮੈਂਬਰੀ ਕਾਰਜਕਾਰਨੀ ਵਿਚ ਸਾਰੇ ਨਵੇਂ ਚਿਹਰਿਆਂ ਨੂੰ ਥਾਂ ਦਿੱਤੀ ਗਈ ਹੈ |
ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਜ਼ੁਰਗ ਸੂਰਤ ਸਿੰਘ ਖਾਲਸਾ ਦਾ ਸਮਰਥਨ ਕਰਨ ਦੇ ਦੋਸ਼ ਹੇਠ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੂੰ ਲੁਧਿਆਣਾ ਤੋਂ ਪੁਲਿਸ ਵੱਲੋਂ ਅੱਜ ਗਿ੍ਫਤਾਰ ਕਰ ਲਿਆ ਗਿਆ ਹੈ |
ਰਾਸ਼ਟਰੀ ਸਿੱਖ ਸੰਗਤ ਦੇ ਰੁਲਦਾ ਸਿੰਘ ਦੀ ਹੱਤਿਆ ਕੇਸ 'ਚ ਅੱਜ ਵਧੀਕ ਸੈਸ਼ਨ ਜੱਜ ਐਨ.ਐੱਸ. ਗਿੱਲ ਦੀ ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਤੇ ਜਗਮੋਹਣ ਸਿੰਘ ਸੈਣੀ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਦਰਸ਼ਨ ਸਿੰਘ, ਜਗਮੋਹਣ ਸਿੰਘ ਵਾਸੀ ਬਸੀ ਪਠਾਣਾ, ਗੁਰਜੰਟ ਸਿੰਘ, ਦਲਜੀਤ ਸਿੰਘ ਤੇ ਅਮਰਜੀਤ ਸਿੰਘ ਨੂੰ ਬਾਇੱਜ਼ਤ ਬਰੀ ਕਰ ਦਿੱਤਾ।
ਸਜਾ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਅੱਜ 42ਵੇ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਦੇਰ ਸਾਮ ਭੁਪਿੰਦਰ ਸਿੰਘ ਏ ਡੀ ਸੀ ਪੀ ਕ੍ਰਾਈਮ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਏ ਸੀ ਪੀ ਕ੍ਰਾਈਮ, ਜੋਗਿੰਦਰ ਸਿੰਘ ਏ ਡੀ ਸੀ ਪੀ ਵੰਨ, ਸਤੀਸ ਕੁਮਾਰ ਮਲਹੋਤਰਾ ਏ ਸੀ ਪੀ ਸੈਟਰਲ, ਮੈਡਮ ਰਿਚਾ ਅਗਨੀਹੋਤਰੀ ਏ ਸੀ ਪੀ ਟ੍ਰੈਫਿਕ ਆਪਣੇ ਪੂਰੇ ਲਾਮ ਲਸਕਰ ਨਾਲ ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਜਬਰੀ ਸਮਾਪਤ ਕਰਾਉਣ ਲਈ ਆਏ।
ਪੰਜਾਬ ਪੁਲਿਸ ਦੇ ਮੁੱਖੀ ਸੁਮੇਧ ਸੈਣੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਭੰਬਲਭੁਸਾ ਪਾਉਣ ਦੀ ਇੱਕ ਵਾਰ ਫਿਰ ਕੋਸ਼ਿਸ਼ ਕੀਤੀ ਹੈ।
ਬੰਦੀ ਸਿੰਘਾਂ ਦੀ ਰਿਾਹਈ ਲਈ ਪਿੱਛਲੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਅਤੇ ਪੁਲਿਸ ਵੱਲੋਂ ਜਬਰਦਸਤੀ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਏ ਗਏ ਬਾਪੂ ਸੁਰਤ ਸਿੰਘ, ਉਨ੍ਹਾਂ ਦੇ ਸਪੁੱਤਰ ਰਵਿੰਦ ਰਪਾਲ ਸਿੰਘ ਅਤੇ ਬਠਿੰਡਾ ਤੋਂ ਬਾਪੂ ਸੁਰਤ ਸਿੰਘ ਦੇ ਸਮਰਥਕ ਅਤੇ ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਗੁਰਦੀਪ ਸਿੰਘ ਬਠਿੰਡਾ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਹੈ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦੌਰਾਨ ਹਰਿਆਣਾ ਦੇ ਗੜਗਾਓੁਂ ਨੇੜੇ ਪਿੰਡ ਹੋਂਦ ਚਿੱਲੜ ਵਿੱਚ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਜਾਂਚ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਸ ਦੀ ਰਿਪੋਰਟ ਜਲਦੀ ਹੀ ਸਰਕਾਰ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।ਇਸ ਮਾਮਲੇ ਦੀ ਜਾਂਚ ਦਾ ਕੰਮ ਜਸਟਿਸ ਰਿਟਾਇਟਡ ਟੀਪੀ ਗਰਗ ਦੇ ਇੱਕ ਮੈਂਬਰੀ ਕਮਿਸ਼ਨ ਵੱਲੋਂ ਕੀਤੀ ਗਈ ਹੈ।
ਬਰਤਾਨੀਆਂ ਦੇ ਰੱਖਿਆ ਮੰਤਰੀ ਮਾਰਕ ਫਰੈਂਕੋਜ ਵੱਲੋਂ ਚੀਫ਼ ਆਫ਼ ਜਨਰਲ ਸਟਾਫ਼ ਨੂੰ ਬਰਤਾਨੀਆਂ ਫੌਜ ਵਿੱਚ ਸਿੱਖ ਰੈਜੀਮੈਂਟ ਸਥਾਪਿਤ ਕਰਨ ਬਾਰੇ ਦਿੱਤੇ ਸੁਝਾਅ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਵਾਗਤ ਕੀਤਾ ਹੈ ਅਤੇ ਚੀਫ਼ ਆਫ਼ ਜਨਰਲ ਸਟਾਫ਼ ਤੋਂ ਆਸ ਪ੍ਰਗਟਾਈ ਹੈ ਕਿ ਉਹ ਸਿੱਖ ਰੈਜੀਮੈਂਟ ਲਈ ਹਾਂ ਪੱਖੀ ਹੁੰਗਾਰਾ ਭਰਨਗੇ।
ਮਨੁੱਖੀ ਅਧਿਕਾਰ ਸਮੂਹ ਐਮਨੈਸਟੀ ਇੰਟਰਨੈਸ਼ਨਲ ਨੇ ਅੱਜ ਜਾਰੀ ਅਪਣੀ ਸਲਾਨਾ ਰੀਪੋਰਟ 2015 ਵਿਚ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਵਿਚ ਨਵੀਂ ਸਰਕਾਰ ਦੇ ਰਾਜ ਦੌਰਾਨ ਮਨੁੱਖੀ ਅਧਿਕਾਰਾਂ ਦਾ ਉਲੰਘਣਾਂ ਦੇ ਕੇਸ ਅਤੇ ਫ਼ਿਰਕੂ ਹਿੰਸਾ ਵਧੀ ਹੈ। ਉੱਤਰ ਪ੍ਰਦੇਸ਼ ਅਤੇ ਕੁੱਝ ਹੋਰ ਸੂਬਿਆਂ ਵਿਚ ਫ਼ਿਰਕੂ ਹਿੰਸਾ ਵਿਚ ਵਾਧਾ ਹੋਇਆ ਅਤੇ ਭ੍ਰਿਸ਼ਟਾਚਾਰ, ਜਾਤੀ ਅਧਾਰਤ ਵਿਤਕਰਾ, ਜਾਤੀਗਤ ਹਿੰਸਾ ਫ਼ੈਲੀ ਹੈ।
Next Page »