ਚੰਡੀਗੜ੍ਹ (29 ਜੂਨ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਪਾਰਦਰਸ਼ੀ ਅਤੇ ਵਿਧਾਨ ਸਭਾ ਅਤੇ ਲੋਕ ਸਭਾ ਦੀ ਤਰਜ਼ 'ਤੇ ਕਰਵਾਉਣ ਲਈ ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਵਾਉਣ ਲਈ ਗੁਰਦੁਆਰਾ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਟਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸੂਰਤ ਸਿੰਘ ਖਾਲਸਾ ਦੇ ਮੁੱਦੇ ਉਤੇ ਸਿੱਖ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ। ਗਿਆਨੀ ਗੁਰਬਚਨ ਸਿੰਘ ਇਟਲੀ ਦੇ ਦੌਰੇ ਉੱਤੇ ਹਨ ਪਰ ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਵਿੱਚ ਆਏ ਤਾਂ ਉੱਥੇ ਮੌਜੂਦ ਸਿੱਖਾਂ ਨੇ ਗਿਆਨੀ ਗੁਰਬਚਨ ਸਿੰਘ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਟਲੀ ਦੇ ਸਿੱਖਾਂ ਦਾ ਕਹਿਣਾ ਹੈ ਕਿ ਗਿਆਨੀ ਗੁਰਬਚਨ ਸਿੰਘ ਬਜ਼ੁਰਗ ਸੂਰਤ ਸਿੰਘ ਖ਼ਾਲਸਾ ਦੇ ਮੁੱਦੇ ਉੱਤੇ ਬਿਲਕੁਲ ਚੁੱਪ ਹਨ।
ਚੰਡੀਗੜ (29 ਜੂਨ 2015): ਕਤਲ ਕੇਸ ਵਿੱਚ ਸਜ਼ਾ ਭੁਗਤ ਚੁੱਕਾ ਬਦਨਾਮ ਪੁਲਿਸ ਕੈਟ ਅਤੇ ਬਰਖਾਸਤ ਇੰਸਪੈਟਰ ਗੁਰਮੀਤ ਪਿੰਕੀ ਨੇ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਬਹਾਲੀ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ।
ਬੰਗਲਾ ਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਵਿਆਹ ਕਾਨੂੰਨ 1909 ਨੂੰ ਲਾਗੂ ਕਰਨ ਦੀ ਸ਼ਲਾਘਾ ਕਰਦਿਆਂ ਬਾਬਾ ਬਲਜੀਤ ਸਿੰਘ ਦਾਦੂਵਲ ਨੇ ਕਿਹਾ ਕਿ ਭਾਰਤ ਅੰਦਰ ਰਹਿ ਰਹੇ ਸਿੱਖਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਵੱਖਰੇ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਨੂੰ ਭਾਂਵੇ ਭਾਰਤ ਸਰਕਾਰ ਵੱਲੋਂ ਤਾਂ ਗੰਭੀਰਤਾ ਨਾਲ ਨਹੀ ਲਿਆ ਗਿਆ ਪ੍ਰੰਤੂ ਬੰਗਲਾਦੇਸ਼ ਦੀ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ 1909 ਨੂੰ ਹੂ-ਬਹੂ ਲਾਗੂ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਪਾਕਿਸਤਾਨ ਤੋਂ ਬਾਦ ਹੁਣ ਬੰਗਲਾਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਤੋਂ ਬਾਦ ਭਾਰਤ ਸਰਕਾਰ ਨੂੰ ਵੀ ਇਨ੍ਹਾਂ ਸਰਕਾਰਾਂ ਦੇ ਨਕਸ਼ੇਕਦਮ ਤੇ ਚਲਦਿਆਂ ਭਾਰਤ ਅੰਦਰ ਵੀ ਸਿੱਖ ਆਨੰਦ ਮੈਰਿਜ ਐਕਟ ਨੂੰ ਜਲਦੀ ਤੋਂ ਜਲਦੀ ਲਾਗੂ ਕਰ ਦੇਣਾ ਚਾਹੀਦਾ ਹੈ ।
ਭਾਰਤ ਦੀ ਸਭ ਤੋਂ ਸੁਰੱਖਿਅਤ ਮੰਨੀ ਜਾਣ ਵਾਲੀ ਦਿੱਲੀ ਦੀ ਤਿਹਾੜ ਜੇਲ੍ਹ ਦੀ ਸੁਰੱਖਿਆ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਹੈ। ਤਿਹਾੜ 'ਚ ਸੁਰੰਗ ਬਣਾ ਕੇ ਦੋ ਕੈਦੀ ਜੇਲ੍ਹ ਤੋਂ ਫ਼ਰਾਰ ਹੋ ਗਏ। ਪੁਲਿਸ ਦੇ ਮੁਤਾਬਿਕ ਫ਼ਰਾਰ ਕੈਦੀਆਂ 'ਚੋਂ ਇੱਕ ਨੂੰ ਫੜ ਲਿਆ ਗਿਆ ਹੈ, ਲੇਕਿਨ ਇੱਕ ਕੈਦੀ ਅਜੇ ਵੀ ਫ਼ਰਾਰ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਨਾਲ ਸਬੰਧਤਿ ਥਾਈਲੈਂਡ ਤੋਂ ਗ੍ਰਿਫਤਾਰ ਕਰਕੇ ਲਿਆਂਦੇ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਵਿਰੁੱਧ ਸ਼ੁਰੂ ਕੀਤੀ ਭੁੱਖ ਹੜਤਾਲ ਵਾਪਸ ਲੈ ਲਈ ਹੈ।
ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੌਰਾਨ ਦਰਬਾਰ ਸਾਹਿਬ ਦੀ ਪਵਿੱਤਰ ਲਈ ਜੂਝ ਕੇ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੱਤਰ ਭਾਈ ਈਸ਼ਰ ਸਿੰਘ ਦਾ ਅੱਜ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਉਟਾਹੁਹੁ 'ਚ ਸੁਪਰੀਮ ਸਿੱਖ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ।
ਸ਼੍ਰੋਮਣੀ ਕਮੇਟੀ ਵੱਲੋਂ ਉੱਤਰਾਖੰਡ ਵਿਖੇ ਗੋਬਿੰਦ ਧਾਮ, ਸ੍ਰੀ ਹੇਮਕੁੰਟ ਸਾਹਿਬ, ਜੋਸ਼ੀ ਮੱਠ ਅਤੇ ਵੱਖ-ਵੱਖ ਇਲਾਕਿਆਂ 'ਚ ਫਸੀਆਂ ਸੰਗਤਾਂ ਲਈ ਰਾਹਤ ਸਮੱਗਰੀ ਭੇਜੀ ਗਈ। ਸਮੱਗਰੀ ਦੇ ਟਰੱਕ ਨੂੰ ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਰਵਾਨਾ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਜਰਨੈਲ ਸਿੰਘ ਨੇ ਟਾਈਟਲਰ ਦੇ ਆਪਣੇ ਖ਼ਿਲਾਫ਼ ਗਵਾਹੀ ਪ੍ਰਭਾਵਿਤ ਕਰਨ ਅਤੇ ਹਵਾਲਾ ਜ਼ਰੀਏ ਪੈਸੇ ਵਿਦੇਸ਼ ਭੇਜਣ ਦੇ ਖੁਲਾਸੇ ਪਿੱਛੋਂ ਵੀ ਸੀ.ਬੀ.ਆਈ. ਵੱਲੋਂ ਕਾਂਗਰਸੀ ਆਗੂ ਖ਼ਿਲਾਫ਼ ਮਾਮਲਾ ਦਰਜ ਨਾ ਕਰਨ ਦੇ ਮੱਦੇਨਜ਼ਰ ਉਪਰੋਕਤ ਦੋਸ਼ ਲਾਏ ਹਨ।
ਅੱਜ ਕਰਨਾਟਕ ਦੀ ਗੁਲਬਰਗਾ ਜ਼ੇਲ੍ਹ ਤੋਂ ਅੰਮਿ੍ਤਸਰ ਜ਼ੇਲ੍ਹ 'ਚ ਲਿਆਂਦੇ ਗਏ ਖਾੜਕੂ ਗੁਰਦੀਪ ਸਿੰਘ ਖੈੜਾ ਉਨ੍ਹਾਂ ਦੀ ਮਾਤਾ ਪਿਤਾ ਨੇ ਅੱਠ ਸਾਲ ਬਾਅਦ ਮੁਲਾਕਾਤ ਕਰਨ ਸਮੇਂ ਮਾਹੌਲ ਬੇਹੱਦ ਭਾਵੁਕ ਹੋ ਗਿਆ ।ਖਾੜਕੂ ਗੁਰਦੀਪ ਸਿੰਘ ਖੈੜਾ ਨਾਲ ਪਰਿਵਾਰ ਵੱਲੋਂ ਪਿਤਾ ਬੰਤਾ ਸਿੰਘ, ਮਾਤਾ ਬੀਬੀ ਜਗੀਰ ਕੌਰ, ਭੈਣਾਂ ਪਰਮਜੀਤ ਕੌਰ, ਕੁਲਦੀਪ ਕੌਰ, ਭਣੇਵੇ ਹੁਸ਼ਨਟਪ੍ਰੀਤ ਸਿੰਘ, ਵੀਰਪਾਲ ਸਿੰਘ, ਗੁਰਜੋਤ ਸਿੰਘ ਭਣੇਵੀਆਂ ਗੁਰਪ੍ਰੀਤ ਕੌਰ ਉਸਦੇ ਪਤੀ ਅਤੇ ਮੰਨਤਪ੍ਰੀਤ ਕੌਰ ਸਮੇਤ ਕੁਲ 12 ਮੈਂਬਰਾਂ ਨੇ ਮੁਲਾਕਾਤ ਕੀਤੀ।
Next Page »