ਸਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਦੀ ਮੰਗ ਨੂੰ ਹੁੰਗਾਰਾ ਨਾ ਦੇਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦਿਆਂ ਦਲ ਖਾਲਸਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜ਼ਾਇਬ ਘਰ ਵਿੱਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ।
ਸਿੱਖ ਵਿਦਵਾਨਾਂ ਅਤੇ ਸਿੱਖ ਕਾਰਕੂਨਾਂ ਵੱਲੋਂ ਵੱਖ-ਵੱਖ ਸਿੱਖ ਜੱਥੇਬੰਦੀਆਂ ਨੂੰ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਆਉਣ ਵਾਲੀਆਂ ਚੋਣਾਂ ਲਈ ਇੱਕ ਮੁਹਾਜ਼ 'ਤੇ ਇਕੱਠੇ ਕਰਨ ਲਈ ਇੱਕ ਮੀਟਿੰਗ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਬਾਪੂ ਸੂਰਤ ਸਿੰਘ ਨਾਲ ਅਮਰੀਕਾ ਦੇ ਸ਼ਹਿਰ ਸ਼ਿਕਾਂਗੋ ਵਿੱਚ ਅਣਪਛਾਤੇ ਵਿਅਕਤੀਆਂ ਵੱਲੋ ਕੀਤੇ ਗਏ ਕਤਲ ਸਬੰਧੀ ਦੁੱਖ ਪ੍ਰਗਟ ਕਰਨ ਲਈ ਪਿੰਡ ਹਸਨਪੁਰ ਪਹੁੰਚੇ।
ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਭੋਲਾ ਦੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ’ਚ ਇਕੱਤਰ ਹੋਈਆਂ ਲੱਗਭਗ ਸਾਰੀਆਂ ਪੰਥਕ ਜੱਥੇਬੰਦੀਆਂ ਨੇ ਜਿੱਥੇ ਸਰਕਾਰ ਵੱਲੋਂ ਸਿੱਖਾਂ ’ਤੇ ਹੋ ਰਹੇ ਜਬਰ ਦਾ ਭਾਂਡਾ ਪ੍ਰਕਾਸ਼ ਸਿੰਘ ਬਾਦਲ ਸਿਰ ਭੰਨਿਆ, ਉਥੇ ਇਸ ਜਬਰ ਦਾ ਮੂੰਹ ਭੰਨਣ ਦੇ ਲਈ ਕੌਮੀ ਏਕੇ ਦੀ ਲੋੜ ’ਤੇ ਜ਼ੋਰ ਦਿੱਤਾ।
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਤੇ ਫ਼ਤਹਿਗੜ੍ਹ ਸਾਹਿਬ ਤੋਂ ਹਰਿੰਦਰ ਸਿੰਘ ਖ਼ਾਲਸਾ ਨੇ ਜਿਵੇਂ ਮੁਅੱਤਲੀ ਤੋਂ ਬਾਅਦ ਪਾਰਟੀ ਕਨਵੀਨਰ ਕੇਜਰੀਵਾਲ ਵਿਰੁੱਧ ਬਿਆਨਬਾਜ਼ੀ ਕੀਤੀ ਹੈ, ਤੋਂ ਲੱਗਦਾ ਹੈ ਕਿ ਜਲਦੀ ਹਾਲਤ ਆਮ ਵਰਗੇ ਹੋਣੇ ਮੁਸ਼ਕਿਲ ਹਨ ।
ਕਿਸੇ ਵੀ ਨਸਲਕੁਸ਼ੀ ਤੋਂ ਪਹਿਲਾਂ ਉਸ ਬਾਰੇ ਕਲਪਣਾ ਦਾ ਮਾਹੌਲ ਸਿਰਜਿਆ ਜਾਂਦਾ ਹੈ ਅਤੇ ਫਿਰ ੳੇਸਤੇ ਅਸਲੀਅਤ ਵਿੱਚ ਕਾਰਵਾਈ ਕੀਤੀ ਜਾਂਦੀ ਹੈ।ਹੁਕਮਰਾਨ ਕੋਈ ਵੀ ਲੋਕ ਵਿਰੋਧੀ ਫ਼ੈਸਲਾ ਲੈਣ ਤੋਂ ਪਹਿਲਾਂ ਉਸ ਬਾਰੇ ਕਲਪਣਾ ਪੈਦਾ ਕਰਦੇ ਹਨ ਤੇ ਲੋਕਾਂ ਨੂੰ ਦਿਮਾਗ਼ੀ ਤੌਰ 'ਤੇ ਇਸ ਕੰਮ ਲਈ ਤਿਆਰ ਕਰਨ ਵਾਸਤੇ ਕਲਮ ਤੇ ਕਲਾ ਦੀ ਖੂਬ ਵਰਤੋਂ ਕੀਤੀ ਜਾਂਦੀ ਹੈ ।ਇਨ੍ਹਾਂ ਸ਼ਬਦਾ ਦਾ ਪ੍ਰਗਾਟਾ ਉੱਘੀ ਲੇਖਕਾ ਤੇ ਲੋਕ ਹਿਤਾਂ ਲਈ ਆਵਾਜ਼ ਉਠਾਉਣ 'ਚ ਪ੍ਰਸਿੱਧ ਅਰੁੰਧਤੀ ਰਾਏ ਨੇ ਇੱਥੇ ਇੱਕ ਸੈਮੀਨਾਰ ਵਿੱਚ ਆਪਣੇ ਸੰਬੋਧਨ ਦੌਰਾਨ ਕੀਤਾ।
ਸਿੱਖ ਵਿਦਵਾਨ ਡਾ: ਅਮਰਜੀਤ ਸਿੰਘ ਦੀ ਅਗਵਾਈ ਵਿਚਲੇ ਇਸ ਵਫਦ ਨੇ ਨਿਊਯਾਰਕ ਦੇ ਬਰੁਕਲਿਨ ਬੌਰੋ ਵਿਖੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਪੀਰ ਮੁਹੰਮਦ ਅਮੀਨ-ਉਲ-ਹਸਨਤ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਸਰਕਾਰ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ 2003 ਨੂੰ ਜਾਰੀ ਰੱਖਣ ਦੇ ਫੈਸਲੇ ਲਈ ਪਾਕਿਸਤਾਨੀ ਹਕੂਮਤ ਦਾ ਧੰਨਵਾਦ ਕੀਤਾ |
ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਵਿੱਚ ਬਾਦਲ ਦਲ ਦੇ ਵਿਦਿਆਰਥੀ ਵਿੰਗ ਸੋਈ ਵੱਲੋਂ ਜਿੱਤ ਪ੍ਰਾਪਤ ਕਰਨ 'ਤੇ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਵਿਦਿਆਰਥੀ ਚੋਣਾਂ 'ਤੇ 1984 ਤੋਂ ਲੱਗੀ ਗੈਰ ਕਾਨੂੰਨੀ ਪਾਬੰਦੀ ਤੁਰੰਤ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਭਨਿਆਰੇ ਦੇ ਸਾਧ ਸਾਧ ਪਿਆਰੇ ਖਿਲਾਫ ਅੰਬਾਲਾ ਦੀ ਸ਼ੈਸਨ ਅਦਾਲਤ ਵਿੱਚ ਚੱਲ ਰਿਹਾ ਕੇਸ ਵਿੱਚ ਬਹਿਸ ਲਹਭਗ ਪੂਰੀ ਹੋਣ ਵਾਲੀ ਹੈ।
ਕਤਲਾਂ ਅਤੇ ਬਾਲਤਕਾਰ ਅਤੇ ਸਾਧੂਆਂ ਨੂੰ ਨਿਪੰਸਕ ਬਣਾਉਣ ਵਰਗੇ ਸੰਗੀਨ ਜ਼ੁਰਮਾਂ ਦਾ ਸੀਬੀਆਈ ਅਦਾਲਤਾਂ ਵਿੱਚ ਸਾਹਮਣਾ ਕਰਨ ਕਰੇ ਚਰਚਾ ਵਿੱਚ ਰਹਿ ਰਹੇ ਡੇਰਾ ਸੌਦਾ ਸਿਰਸਾ ਦੇ ਸੌਦਾ ਸਾਧ ਨੇ ਰਣਜੀਤ ਸਿੰਘ ਕਤਲ ਕੇਸ ਵਿਚ ਸੀ. ਬੀ. ਆਈ ਅਦਾਲਤ ਪੰਚਕੂਲਾ ਵੱਲੋਂ ਗਵਾਹੀਆਂ ਨਾ ਕੀਤੇ ਜਾਣ ਵਿਰੁੱਧ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ।
Next Page »