ਬਾਦਲ ਦਲ ਦੇ ਇਸ਼ਾਰੇ ‘ਤੇ ਸਿਆਸੀ ਗਿਣਤੀਆਂ ਮਿਣਤੀਆਂ ਦੇ ਚੱਕਰ ਵਿੱਚ ਸੌਦਾ ਸਾਧ ਨੂੰ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਧੱਕੇ ਨਾਲ ਮਾਫੀ ਦੇਣ ਵਾਲੇ ਜੱਥੇਦਾਰਾਂ ਦੇ ਫੈਸਲੇ ਖਿਲਾਫ ਪੰਜਾਬ ਬੰਦ ਦੇ ਸੱਦੇ ‘ਤੇ ਸਿੱਖਾਂ ਨੇ ਵੱਖ–ਵੱਖ ਜਗਾ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਸਰਕਾਰ ਦੀ ਸਖਤੀ ਦੇ ਬਾਵਜੂਦ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।
ਸਰਸੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲਤ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਜੱਥੇਦਾਰਾਂ ਵੱਲੋਂ ਮਾਫੀ ਨਾ ਮੰਗਣ ‘ਤੇ ਵੀ ਮਾਫ ਕਰਨ ਦੇ ਕੀਤੇ ਗੁਨਾਹ ਖਿਲਾਫ ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਅੱਧੇ ਦਿਨ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।
ਅੰਮ੍ਰਿਤਸਰ (30 ਸਤੰਬਰ, 2015): ਸਿੰਘ ਸਾਹਿਬਾਨ ਵਲੋਂ ਡੇਰਾ ਸਿਰਸਾ ਦੇ ਬਦਨਾਮ ਮੁਖੀ ਨੂੰ 2007 ਵਿਚ ਸਿੱਖ ਗੁਰੂ ਸਾਹਿਬਾਨ ਅਤੇ ਅੰਮ੍ਰਿਤ-ਸੰਸਕਾਰ ਦਾ ਸਵਾਂਗ ਕਰਨ ਦੇ ਮਾਮਲੇ ...
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਰ ਰਾਮ ਰਹੀਮ ਨੂੰ ਰਾਜਸੀ ਅਸਰ ਹੇਠ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਲੋਂ ਮਾਫੀ ਦੇਣ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਦੇ ਦਿੱਤੇ ਅੱਧੇ ਦਿਨ ਲਈ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਤੋਂ ਸਿੱਖ ਆਗੂਆਂ ਅਤੇ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਦੇ ਡਰਾਮੇ ਤੋਂ ਬਾਅਦ ਉੱਠੇ ਪੰਥਕ ਰੋਹ ਦਾ ਮੁਕਾਬਲਾ ਕਰਨ ਅਤੇ ਜੱਥੇਦਾਰਾਂ ਦੇ ਫੈਸਲੇ ਨੂੰ ਜਾਇਜ ਪ੍ਰਚਾਰਨ ਲਈ ਪ੍ਰਕਾਸ਼ ਸਿੰਘ ਬਾਦਲ ਦੀ ਹਦਾਇਤ ‘ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸੱਦੀ ਗਈ।
ਸਿਰਸਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਰੱਦ ਕਰਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਡਰਾਮਾ ਬਾਦਲਕਿਆਂ ਵਲੋਂ ਰਚਿਆ ਗਿਆ ਅਤੇ ਇਸਨੂੰ ਪੰਜ ਜਥੇਦਾਰਾਂ ਨੇ ਤਖਤਾਂ ਦੇ ਨਿਯਮ ਅਤੇ ਮਰਯਾਦਾ ਨੂੰ ਛਿੱਕੇ ਟੰਗਕੇ ਅਤੇ ਕੌਮ ਦੀ ਸਮੂਹਿਕ ਭਾਵਨਾਵਾਂ ਦੇ ਉਲਟ ਜਾਕੇ ਪ੍ਰਵਾਨ ਚੜਾਇਆ, ਜਿਸ ਲਈ ਉਹ ਪੰਥ ਦੇ ਦੋਸ਼ੀ ਹਨ।
ਸਿਰਸਾ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਰੱਦ ਕਰਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਡਰਾਮਾ ਬਾਦਲਕਿਆਂ ਵਲੋਂ ਰਚਿਆ ਗਿਆ ਅਤੇ ਇਸਨੂੰ ਪੰਜ ਜਥੇਦਾਰਾਂ ਨੇ ਤਖਤਾਂ ਦੇ ਨਿਯਮ ਅਤੇ ਮਰਯਾਦਾ ਨੂੰ ਛਿੱਕੇ ਟੰਗਕੇ ਅਤੇ ਕੌਮ ਦੀ ਸਮੂਹਿਕ ਭਾਵਨਾਵਾਂ ਦੇ ਉਲਟ ਜਾਕੇ ਪ੍ਰਵਾਨ ਚੜਾਇਆ, ਜਿਸ ਲਈ ਉਹ ਪੰਥ ਦੇ ਦੋਸ਼ੀ ਹਨ।
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਕੇ ਸਿੱਖ ਕੋੰਮ ਦੀਆਂ ਭਾਵਨਾਵਾਂ ਅਤੇ ਰਹੂਰੀਤਾਂ ਨਾਲ ਖਿਲਵਾੜ ਕਰਨ ਵਾਲੇ ਸਰਸਾ ਦੇ ਬਦਨਾਮ ਸਾਧ ਨੂੰ ਸਿੱਖ ਪ੍ਰਭੁਸੱਤਾ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਤੋਂ ਪੰਥਕ ਪ੍ਰੰਪਰਾਵਾਂ ਨੂੰ ਛਿੱਕੇ ਟੰਗ ਕੇ ਜੱਥੇਦਾਰਾਂ ਵੱਲੋਂ ਦਿੱਤੀ ਮਾਫੀ ਖਿਲਾਫ ਉਪਜੇ ਪੰਥਕ ਰੋਹ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਅੱਜ ਇਕੱਤਰਤਾ ਸੱਦੀ ਗਈ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜ ਜੱਥੇਦਾਰਾਂ ਵੱਲੋਂ, ਸਰਸੇ ਦੇ ਬਦਨਾਮ ਸੌਦਾ ਸਾਧ ਨੂੰ ਮਾਫ ਕਰਨ ਦੇ ਗੈਰ ਸਿਧਾਂਤਕ ਅਤੇ ਕੌਮਘਾਤੀ ਫੈਸਲੇ ਖਿਲਾਫ ਸਿੱਖ ਕੌਮ ਵਿੱਚ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ।
2007 ਤੋਂ ਸੌਦਾ ਸਾਧ ਦਾ ਮਸਲਾ ਪੰਥਕ ਸਿਆਸਤ ਨੂੰ ਮੋੜਾ ਦੇ ਰਿਹਾ ਹੈ ਅਤੇ ਇਸਦੇ ਬਹੁਪੱਖੀ ਪਹਿਲੂ ਹਨ।ਸੌਦਾ ਸਾਧ 2007 ਤੋਂ ਪਹਿਲਾਂ ਹੀ ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿਚ ਘਿਰਿਆ ਹੋਇਆ ਸੀ 2007 ਵਿਚ ਦਸਮ ਪਾਤਸ਼ਾਹ ਦਾ ਸਵਾਂਗ ਰਚ ਕੇ ਉਸਦੇ ਖਿਲਾਫ ਮਾਹੌਲ ਵੱਧਦਾ ਹੀ ਗਿਆ ਅਤੇ ਸਿੱਖਾਂ ਤੇ ਡੇਰਾ ਪ੍ਰੇਮੀਆਂ ਵਿਚ ਅਨੇਕਾਂ ਟਕਰਓ ਵੀ ਹੋਏ ਜਿਸ ਵਿਚ ਸੌਦਾ ਪ੍ਰੇਮੀਆਂ ਨੂੰ ਮੂੰਹ ਦੀ ਖਾਣੀ ਪਈ ਭਾਵੇਂ ਕਿ ਕਾਨੂੰਨੀ ਤੇ ਰਾਜਕੀ ਤੌਰ 'ਤੇ ਸੌਦਾ ਸਾਧ ਦਾ ਹੱਥ ਉੱਤੇ ਰਿਹਾ।
Next Page »