ਪੂਨੇ: "ਭਾਰਤ ਵਿੱਚ ਹੋ ਰਹੀਆਂ ਘਟਨਾਵਾਂ ਕਾਰਨ ਘੱਟਗਿਣਤੀਆਂ ਜਿਸ ਡਰ ਦੇ ਮਾਹੌਲ ਵਿੱਚ ਰਹਿ ਰਹੀਆਂ ਹਨ ਉਸ ਨੂੰ ਅਸਿਹਣਸ਼ੀਲਤਾ ਕਹਿਣਾ ਵਾਜਿਬ ਨਹੀਂ ਹੈ" ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੀ ਲੇਖਿਕਾ ਅਰੁੰਧਤੀ ਰਾਏ ਵੱਲੋਂ ਸ਼ਨੀਵਾਰ ਨੂੰ ਪੂਨੇ ਵਿੱਚ ਹੋਏ ਇੱਕ ਸਮਾਗਮ ਦੌਰਾਨ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਤੇ ਦਿੱਲੀ ਵਿੱਚ ਹੋਰ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਬਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਅਤੇ 307 ਅਧੀਨ ਅਜ ਫਿਰ ਬੇੜੀਆਂ ਅਤੇ ਹੱਥਕੜੀਆਂ ਵਿਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਭਾਈ ਹਵਾਰਾ ਦੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।
ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜ਼ਾ ਦੇਣ ਸਮੇਤ ਹੋਰ ਪਿਛਲੇ ਲੰਮੇ ਸਮੇਂ ਤੋਂ ਲਮਕੀਆਂ ਮੰਗਾਂ ਪੂਰੀਆਂ ਕਰਨ ਲਈ ਸ੍ਰੀਨਗਰ, ਬਾਰਾਮੁਲਾ ਦੇ ਬਾਅਦ ਸਿੱਖ ਤਾਲਮੇਲ ਕਮੇਟੀ ਵਲੋਂ ਘੱਟ ਗਿਣਤੀ ਰੁਤਬੇ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਜ਼ਿਲਾ ਪੁਲਵਾਮਾ ਦੇ ਤਰਾਲ ਇਲਾਕੇ ਵਿਖੇ ਸੈਂਕੜੇ ਸਿੱਖਾਂ ਨੇ ਮੁਫਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਦਿੱਤਾ ।
ਪੰਜ ਕੱਕਾਰ ਇੱਕ ਅੰਮ੍ਰਿਤਧਾਰੀ ਸਿੱਖ ਦੇ ਸਰੀਰ ਦੇ ਅਨਿੱਖੜਵੇਂ ਅੰਗ ਹਨ ਅਤੇ ਇੱਕ ਸਿੱਖ ਜਿਊਦੇਂ ਜੀਅ ਇਨ੍ਹਾਂ ਤੋਂ ਅਲੱਗ ਨਹੀਂ ਹੁੰਦਾ, ਪਰ ਭਾਰਤ ਸਮੇਤ ਸੰਸਾਰ ਦੇ ਵੱਖ-ਵੱਖ ਮੁਲਕਾਂ ਵਿੱਚ ਵੱਸਦੇ ਸਿੱਖਾਂ ਨੂੰ ਬਿਨ੍ਹਾਂ ਕਿਸੇ ਵਜ੍ਹਾ ਕੱਕਾਰ ਧਰਨ ਕਰਨ ਕਰਕੇ ਖੱਜਲ-ਖੁਆਰ ਕੀਤਾ ਜਾਦਾ ਹੈ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ-ਟਿਊਬ ਜਰੀਏ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਦੇ ਨਾ ਪਹਿਲਾ ਸੁਨੇਹਾ ਜਾਰੀ ਕੀਤਾ ਗਿਆ ਹੈ।ਵੀਡੀਓ ਵਿੱਚ ਕੈਪਟਨ ਨੇ ਪ੍ਰਧਾਨਗੀ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।
ਪਟਿਆਲਾ: ਪੰਜਾਬੀ ਮੂਲ ਦੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਨੂੰ ਅੱਜ ਜਿਲ੍ਹਾ ਮੈਜੀਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਹੈ।ਬਲਤੇਜ ਪਨੂੰ ਦੇ ਵਕੀਲ ਮਨੋਜ ਕੁਮਾਰ ਅਨੁਸਾਰ ਪੁਲਿਸ ਵੱਲੋਂ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕਰਨ ਤੇ ਅਦਾਲਤ ਨੇ ਪਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।
ਕਾਠਮੰਡੂ: ਨੇਪਾਲ ਵੱਲੋਂ ਜਦੋਂ ਤੋਂ ਆਪਣਾ ਨਵਾਂ ਸੰਵਿਧਾਨ ਅਪਣਾਇਆ ਗਿਆ ਹੈ, ਉਸ ਸਮੇਂ ਤੋਂ ਹੀ ਭਾਰਤ ਅਤੇ ਨੇਪਾਲ ਵਿਚਾਲੇ ਟਕਰਾਅ ਵਾਲੀ ਸਥਿਤੀ ਬਣਦੀ ਜਾ ਰਹੀ ਹੈ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਸੁਲਗਦੀ ਸੁਲਗਦੀ ਹੁਣ ਜੱਗ ਜਾਹਿਰ ਹੋ ਗਈ ਹੈ।ਨਿਪਾਲ ਵੱਲੋਂ ਭਾਰਤ ਤੇ ਦੋਸ਼ ਲਗਾਇਆ ਗਿਆ ਹੈ ਕਿ ਭਾਰਤ ਵੱਲੋਂ ਉਸਦੇ ਅੰਦਰੂਨੀ ਮਸਲਿਆਂ ਵਿੱਚ ਦਖਲ ਦਿੱਤੀ ਜਾ ਰਹੀ ਹੈ।
ਸਿੱਖਾਂ ਵੱਲੋਂ ਸਿੱਖ ਪਛਾਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜ਼ੂਦ ਸਿੱਖ ਪਛਾਣ ਪ੍ਰਤੀ ਅਨਜਾਣਤਾ ਕਰਕੇ ਸਿੱਖਾਂ ਨਾਲ ਨਸਲੀ ਵਿਤਕਰੇ ਜਾਂ ਨਸਲੀ ਨਫਰਤ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਫ਼ਰੀਦਕੋਟ: ਇੱਕ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਬਜੁਰਗ ਜਰਨੈਲ ਸਿੰਘ ਨੂੰ ਕੱਲ੍ਹ ਪੁਲਿਸ ਵੱਲੋਂ ਮੈਡੀਕਲ ਕਾਲੇਜ ਫਰੀਦਕੋਟ ਤੋਂ ਗ੍ਰਿਫਤਾਰ ਕਰ ਲਿਆ ਗਿਆ, ਜਿੱਥੇ ਕਿ ਉਹ 19 ਨਵੰਬਰ ਤੋਂ ਜੇਰੇ ਇਲਾਜ ਹੈ।
ਪੰਜਾਬ ਕਾਂਗਰਸ ਦੇ ਨਵ–ਨਿਯੁਕਤ ਕੀਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਚੁਣੌਤੀ ਨੂੰ ਕਬੂਲਦਿਆਂ ਬਠਿੰਡਾ ਵਿੱਚ ਰੈਲ਼ੀ ਕਰਨ ਦਾ ਐਲਾਨ ਕਰ ਦਿੱਤਾ ਹੈ।
Next Page »